*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ‘ਚ ਐੱਚ ਪੀ ਵੀ ਟੀਕਾਕਰਨ ‘ਤੇ ਜ਼ੋਰ
March 5, 2026
Redcross-Patiala-Punjab-News

-ਵਾਟਰ ਸੈਂਪਲਿੰਗ, ਕਲੋਰੀਨ ਵਰਗੀਆਂ ਸੁਰੱਖਿਆ ਕਾਰਵਾਈਆਂ ‘ਤੇ ਚਰਚਾ

ਨਰੂਲਾ / Patiala

ਪਟਿਆਲਾ 5 ਮਾਰਚ : ( ਧੜ੍ਹੱਲੇਦਾਰ ਬਿਉਰੋ) ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਦੇ ਜਾਰੀ ਕੀਤੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਕੰਮ ਨੂੰ ਸਮਾਂਬੱਧ ਕਰਨ ਤਾਂ ਜੋ ਕੰਮ ਦੇ ਬਿਹਤਰ ਨਤੀਜੇ ਸਾਹਮਣੇ ਆ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਹਿਊਮਨ ਪੇਪਿਲੋਮਾ ਵਾਇਰਸ ਐੱਚ ਪੀ ਵੀ ਟੀਕਾਕਰਨ ਮੁਹਿੰਮ ਦੀ ਸਮੀਖਿਆ ਕੀਤੀ। ਡੀਸੀ ਨੇ ਸਮੂਹ ਡੀ ਈ ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿੱਚ ਇਸ ਸਬੰਧੀ ਜਾਣਕਾਰੀ ਬੱਚਿਆਂ ਦੇ ਮਾਤਾ ਪਿਤਾ ਨਾਲ ਜਰੂਰ ਸਾਂਝੀ ਕਰਨ ਅਤੇ ਬੱਚਿਆਂ ਨੂੰ ਪ੍ਰੋਤਸਾਹਿਤ ਕਰਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਵਾਟਰ ਸੈਂਪਲਿੰਗ ਦੀ ਵੀ ਗੰਭੀਰਤਾ ਨਾਲ ਚਰਚਾ ਕੀਤੀ। ਉਹਨਾਂ ਕਿਹਾ ਕਿ ਪੀਣ ਦੇ ਪਾਣੀ ਦੀ ਗੁਣਵੱਤਾ ਜਾਂਚਣ ਲਈ ਨਿਯਮਤ ਤੌਰ ‘ਤੇ ਵਾਟਰ ਸੈਂਪਲ ਇਕੱਠੇ ਕਰਕੇ ਲੈਬ ਵਿੱਚ ਭੇਜੇ ਜਾਣੇ ਚਾਹੀਦੇ ਹਨ । ਇਸ ਨਾਲ ਪਾਣੀ ਵਿੱਚ ਮੌਜੂਦ ਬੈਕਟੀਰੀਆਂ ਦਾ ਪਤਾ ਲੱਗ ਸਕਦਾ ਹੈ । ਉਹਨਾਂ ਕਲੋਰੀਨ ਦੀ ਸਹੀ ਮਾਤਰਾ ਵਿੱਚ ਇਸਤੇਮਾਲ ਤੇ ਵੀ ਜ਼ੋਰ ਦਿੱਤਾ । ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਕਲੋਰੀਨ ਦੇ ਪੀਣ ਵਾਲੇ ਪਾਣੀ ਵਿੱਚ ਲਾਗੂ ਕਰਨ ਦੀ ਕਾਰਵਾਈ ਨੂੰ ਤੇਜ ਕੀਤਾ ਜਾਵੇ ਤਾਂ ਡੇਂਗੂ ਵਰਗੀ ਬਿਮਾਰੀਆਂ ਤੋਂ ਬਚਿਆ ਜਾ ਸਕੇ । ਉਹਨਾਂ ਵਾਟਰ ਸਪਲਾਈ ਸੈਨੀਟੇਸ਼ਨ ਅਤੇ ਸੀਵਰੇਜ ਬੋਰਡ ਨੂੰ ਸਾਫ਼ ਸੁਥਰੇ ਪਾਣੀ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਦੀ ਸੰਭਾਲ ਲਈ ਖਾਸ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਡਾੱਗ ਬਾਈਟਸ , ਡੇਂਗੂ ਰੋਕਥਾਮ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਆਸ਼ਾ ਵਰਕਰਾਂ, ਸੁਮਨ ਯੋਜਨਾ , ਪਰਿਵਾਰ ਨਿਯੋਜਨ, ਰੀ-ਪ੍ਰੋਡਿਕਟਿਵ ਚਾਈਲਡ ਹੈਲਥ, ਅੰਡਰ ਬੇਟੀ ਬਚਾਓ, ਬੇਟੀ ਪੜਾਓ,ਮੈਟਰਨਲ ਡੈਥ ਸਰਵਾਈਵਲ ਰੀਵਿਊ, ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ਼ ਬਲਾਈਂਡਨੈਸ, ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਯੋਜਨਾਂ,ਆਮ ਆਦਮੀ ਕਲੀਨਿਕ, ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ, ਤੰਬਾਕੂ ਕੰਟਰੋਲ ਪ੍ਰੋਗਰਾਮ, ਨੈਸ਼ਨਲ ਟੀਬੀ ਐਲੀਮਿਨੇਸ਼ਨ ਪ੍ਰੋਗਰਾਮ, ਜਨ ਔਸ਼ਧੀ ਸਟੋਰ, ਨੈਸ਼ਨਲ ਮੈਂਟਲ ਹੈਲਥ ਪ੍ਰੋਗਰਾਮ, ਡੀ-ਐਡੀਕਸ਼ਨ ਸੈਂਟਰ,ਰੀ-ਹੈਬੀਲੀਟੇਸ਼ਨ ਸੈਂਟਰ, ਓਟ ਕਲੀਨਿਕ, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਆਦਿ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਇਹਨਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਸਮੂਹ ਐਸ.ਐਮ.ਓਜ਼, ਈ.ਓਜ਼, ਨਗਰ ਨਿਗਮ ਵਿਭਾਗ ਦੇ ਅਧਿਕਾਰੀ, ਵਾਟਰ ਸਪਲਾਈ ਦੇ ਅਧਿਕਾਰੀ , ਸਿਖਿਆ ਵਿਭਾਗ, ਪੰਚਾਇਤ ਵਿਭਾਗ ਦੇ ਅਧਿਕਾਰੀਆਂ ਜਿਲ੍ਹਾ ਟੀਕਾਕਰਨ ਅਫਸਰ ਕੁਸ਼ਲਦੀਪ ਕੌਰ ਅਤੇ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

Redcross Patiala Punjab News


Recommended Posts