ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*   
ਸਰਵੀਕਲ ਕੈਂਸਰ ਤੋਂ ਬਚਾਅ ਲਈ ਐੱਚ ਪੀ ਵੀ ਟੀਕਾ ਬਹੁਤ ਜ਼ਰੂਰੀ: ਸਿਵਿਲ ਸਰਜਨ*
March 9, 2026
Punjab-

ਐੱਚ ਪੀ ਵੀ ਟੀਕਾਕਰਨ ਬਾਰੇ ਮਾਪਿਆਂ ਨੂੰ ਅਪੀਲ - ਡਾ.ਕੁਸ਼ਲਦੀਪ ਗਿੱਲ*

ਨਰੂਲਾ / Patiala

ਪਟਿਆਲਾ, 9 ਮਾਰਚ: ਸਿਵਲ ਸਰਜਨ ਪਟਿਆਲਾ ਡਾ. ਕੁਸ਼ਲਦੀਪ ਗਿੱਲ ਨੇ ਐੱਚ ਪੀ ਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਵੀਕਲ ਕੈਂਸਰ ਮਹਿਲਾਵਾਂ ਵਿੱਚ ਦੂਜਾ ਸਭ ਤੋਂ ਵੱਧ ਪਾਇਆ ਜਾਣ ਵਾਲਾ ਕੈਂਸਰ ਹੈ। ਉਨ੍ਹਾਂ ਕਿਹਾ ਕਿ ਲਗਭਗ 99 ਫੀਸਦੀ ਮਾਮਲਿਆਂ ਵਿੱਚ ਇਹ ਬਿਮਾਰੀ ਐੱਚ ਪੀ ਵੀ ਵਾਇਰਸ ਦੀ ਇਨਫੈਕਸ਼ਨ ਕਾਰਨ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਇਸ ਤੋਂ ਬਚਾਅ ਲਈ ਗਾਰਡਾਸਿਲ-4 ਵੈਕਸੀਨ ਦਿੱਤੀ ਜਾ ਰਹੀ ਹੈ। ਇਹ ਵੈਕਸੀਨ ਉਹਨਾਂ ਲੜਕੀਆਂ ਨੂੰ ਲਗਾਈ ਜਾ ਰਹੀ ਹੈ ਜਿਨ੍ਹਾਂ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੈ ਪਰ ਅਜੇ 15ਵਾਂ ਜਨਮਦਿਨ ਨਹੀਂ ਮਨਾਇਆ। ਡਾ. ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 13 ਥਾਵਾਂ 'ਤੇ ਇਹ ਟੀਕਾਕਰਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਮਾਤਾ ਕੌਸ਼ਲਿਆ ਹਸਪਤਾਲ ਪਟਿਆਲਾ, ਰਾਜਿੰਦਰਾ ਹਸਪਤਾਲ ਪਟਿਆਲਾ, ਸੀ ਐੱਚ ਸੀ. ਨਾਭਾ, ਸਮਾਣਾ, ਰਾਜਪੁਰਾ, ਭਾਦਸੋ, ਕਾਲੋ ਮਾਜਰਾ, ਹਰਪਾਲਪੁਰ, ਦੂਧਨ ਸਾਧਾਂ, ਪਾਤੜਾ, ਕੌਲੀ ਆਦਿ ਸਿਹਤ ਸੰਸਥਾਵਾਂ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦੁਨੀਆ ਭਰ ਵਿੱਚ 50 ਕਰੋੜ ਤੋਂ ਵੱਧ ਲੋਕਾਂ ਨੂੰ ਇਹ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਇਹ ਵੈਕਸੀਨ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਮੰਨੀ ਜਾਂਦੀ ਹੈ। ਸਿਵਲ ਸਰਜਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਇਸ ਗੰਭੀਰ ਬਿਮਾਰੀ ਤੋਂ ਬਚਾਉਣ ਲਈ ਐੱਚ ਪੀ ਵੀ ਵੈਕਸੀਨ ਜ਼ਰੂਰ ਲਗਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਚੱਲ ਰਹੇ ਟੀਕਾਕਰਨ ਅਭਿਆਨ ਦਾ ਲਾਭ ਲੈਣ।

Punjab


Recommended Posts