ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ   
ਬੁੱਢਾ ਦਰਿਆ ਪੁਨਰ ਸੁਰਜੀਤੀ ਮੁਹਿੰਮ ਤੇਜ਼ – ਗੋਬਰ ਸੁੱਟਣ ਵਾਲਿਆਂ ‘ਤੇ ਸਖ਼ਤ ਕਾਰਵਾਈ ਦੇ ਹੁਕਮ
April 8, 2026
Punjab-Pollution-

ਐਮ.ਪੀ ਸੰਤ ਸੀਚੇਵਾਲ ਦੀ ਅਗਵਾਈ ‘ਚ ਵੱਡੀ ਸਮੀਖਿਆ ਮੀਟਿੰਗ – ਡੇਅਰੀ ਯੂਨਿਟਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਤੱਕ ਦੀ ਚੇਤਾਵਨੀ

Aman Makkar / Ludhiana

ਲੁਧਿਆਣਾ, 7 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬੁੱਢਾ ਦਰਿਆ ਨੂੰ ਮੁੜ ਜੀਵੰਤ ਬਣਾਉਣ ਲਈ ਜ਼ੋਰਦਾਰ ਯਤਨ ਜਾਰੀ ਹਨ। ਇਸ ਤਹਿਤ ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨਾਲ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੁੱਢੇ ਦਰਿਆ ਵਿੱਚ ਗੋਬਰ ਦੇ ਪ੍ਰਵਾਹ ਨੂੰ ਰੋਕਣ ‘ਤੇ ਖਾਸ ਜ਼ੋਰ ਦਿੱਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਨੂੰ ਹੁਕਮ ਦਿੱਤੇ ਗਏ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਿੱਥੋਂ ਗੋਬਰ ਦਰਿਆ ਵਿੱਚ ਸੁੱਟਿਆ ਜਾ ਰਿਹਾ ਹੈ, ਉਥੇ ਡੇਅਰੀ ਯੂਨਿਟਾਂ ਦੇ ਬਿਜਲੀ ਕੁਨੈਕਸ਼ਨ ਤੁਰੰਤ ਕੱਟੇ ਜਾਣ। ਮੀਟਿੰਗ ਵਿੱਚ ਜੁਆਇੰਟ ਕਮਿਸ਼ਨਰ ਵਿਨੀਤ ਕੁਮਾਰ, ਅਮਨਪ੍ਰੀਤ ਸਿੰਘ, ਕੌਂਸਲਰ ਇੰਦੂ ਮੁਨੀਸ਼ ਸ਼ਾਹ, ਐਸਈ ਏਕਜੋਤ ਸਿੰਘ ਸਮੇਤ ਪੀਪੀਸੀਬੀ, ਪੀਡਬਲਯੂਐੱਸਐੱਸਬੀ, ਪੀਐਸਪੀਸੀਐਲ, ਪੇਡਾ ਦੇ ਅਧਿਕਾਰੀ ਮੌਜੂਦ ਰਹੇ। ਡੇਅਰੀ ਕੰਪਲੈਕਸਾਂ ਤੋਂ ਗੋਬਰ ਇਕੱਠਾ ਕਰਨ ਵਾਲਾ ਠੇਕੇਦਾਰ ਵੀ ਮੀਟਿੰਗ ਵਿੱਚ ਸ਼ਾਮਲ ਸੀ। ਪੇਡਾ ਨੂੰ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿੱਚ ਬਾਇਓ-ਗੈਸ ਪਲਾਂਟ ਲਗਾਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਐਮ.ਪੀ ਸੀਚੇਵਾਲ ਨੇ ਦੱਸਿਆ ਕਿ ਹੈਬੋਵਾਲ ਵਿੱਚ “ਸੀਚੇਵਾਲ ਮਾਡਲ” ਤਲਾਬ ਤਿਆਰ ਕੀਤਾ ਗਿਆ ਹੈ, ਜਿਸਦਾ ਮਕਸਦ ਗੋਬਰ ਨੂੰ ਈਟੀਪੀ ਤੱਕ ਜਾਣ ਤੋਂ ਰੋਕਣਾ ਹੈ ਤਾਂ ਜੋ ਟ੍ਰੀਟਮੈਂਟ ਪਲਾਂਟ ਸੁਚਾਰੂ ਢੰਗ ਨਾਲ ਕੰਮ ਕਰ ਸਕਣ। ਇਸ ਦੇ ਨਾਲ ਹੀ ਗੋਬਰ ਚੁੱਕਣ ਦੀ ਪ੍ਰਕਿਰਿਆ ਨੂੰ ਸੁਧਾਰਨ ਲਈ ਡੇਅਰੀ ਕੰਪਲੈਕਸਾਂ ਵਿੱਚ ਰੇਹੜੇ ਵੀ ਤਾਇਨਾਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਪੀਪੀਸੀਬੀ ਅਤੇ ਨਗਰ ਨਿਗਮ ਨੂੰ ਡਾਇੰਗ ਯੂਨਿਟਾਂ ‘ਤੇ ਸਖ਼ਤ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ, ਤਾਂ ਜੋ ਬਿਨਾਂ ਸਾਫ਼ ਕੀਤਾ ਉਦਯੋਗਿਕ ਗੰਦਾ ਪਾਣੀ ਦਰਿਆ ਜਾਂ ਸੀਵਰੇਜ ਵਿੱਚ ਨਾ ਸੁੱਟਿਆ ਜਾਵੇ। ਨਾਲ ਹੀ ਐਨਜੀਟੀ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਐਮ.ਪੀ ਸੀਚੇਵਾਲ ਅਤੇ ਮੇਅਰ ਇੰਦਰਜੀਤ ਕੌਰ ਨੇ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਧਿਕਾਰੀਆਂ ਦਾ ਸਾਥ ਦੇਣ ਅਤੇ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੇ ਬੁੱਢੇ ਦਰਿਆ ਵਿੱਚ ਕੂੜਾ ਸੁੱਟਣਾ ਬੰਦ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਦਰਿਆ ਦੀ ਪੁਨਰ ਸੁਰਜੀਤੀ ਸੰਭਵ ਨਹੀਂ। ਮੀਟਿੰਗ ਤੋਂ ਪਹਿਲਾਂ ਸੰਤ ਸੀਚੇਵਾਲ ਨੇ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਜਾਰੀ ਕੀਤੇ। #BuddhaDariya #SaveRivers #PunjabNews #Ludhiana #Seechewal #CleanPunjab #EnvironmentProtection #WaterPollution #BreakingNews #IndiaNews #EcoFriendly #BiogasPlant #NGT #PPCB #PSPCL #MunicipalCorporation #GreenPunjab #PublicAwareness #RiverRejuvenation #SwachhBharat #LatestNews

Punjab Pollution


Recommended Posts