April 24, 2026
ਨਰੂਲਾ / Patiala
ਪਟਿਆਲਾ ( ਨਰੂਲਾ ) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਹੁਕਮਾ ਅਨੁਸਾਰ ਅਨੁਸਾਰ ਅਤੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਜ਼ਿਲ੍ਹਾ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਅੰਦਰ ਤੰਬਾਕੂ ਵਿਰੋਧੀ ਗਤੀਵਿਧੀਆਂ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਸੇਵਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੁੱਲ 10 ਚਲਾਨ ਕੱਟੇ ਗਏ। ਉਨ੍ਹਾਂ ਹੋਰ ਦੱਸਿਆ ਕਿ ਇਹ ਕਾਰਵਾਈ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਕੀਤੀ ਗਈ, ਜਿਸ ਵਿੱਚ ਰਾਜਪੁਰਾ ਰੋਡ, ਸਰਹੰਦੀ ਗੇਟ, ਬਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸਰਹੰਦ ਰੋਡ ਸ਼ਾਮਲ ਹਨ। ਇਸ ਦੌਰਾਨ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਅਤੇ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਐਸ.ਆਈ. ਅਨਿਲ ਗੁਰੂ ਵੀ ਮੌਜੂਦ ਸਨ ਅਤੇ ਉਨ੍ਹਾਂ ਵੱਲੋਂ ਵੀ ਇਸ ਮੁਹਿੰਮ ਵਿੱਚ ਸਹਿਯੋਗ ਦਿੱਤਾ ਗਿਆ। ਸਿਹਤ ਵਿਭਾਗ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਤੰਬਾਕੂ ਉਤਪਾਦਾਂ ਤੋਂ ਦੂਰ ਰਹਿ ਕੇ ਆਪਣੀ ਅਤੇ ਸਮਾਜ ਦੀ ਸਿਹਤ ਦੀ ਰੱਖਿਆ ਕਰਨ।
Punjab