*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਟਿਆਲਾ ਵਿੱਚ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ
April 25, 2026
Punjab-Malaria-

ਨਰੂਲਾ / Patiala

ਪਟਿਆਲਾ, 25 ਅਪ੍ਰੈਲ ( ) : ਅੱਜ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡੀਕਲ ਸੂਪਰਡੈਂਟ ਡਾ. ਵਿਕਾਸ ਗੋਇਲ ਦੀ ਅਗਵਾਈ ਹੇਠ ਪਟਿਆਲਾ ਵਿੱਚ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਸਾਲ ਦਾ ਥੀਮ “ਮਲੇਰੀਏ ਨੂੰ ਖਤਮ ਕਰਨ ਲਈ ਪ੍ਰੇਰਿਤ, ਹੁਣ ਅਸੀਂ ਕਰ ਸਕਦੇ ਹਾਂ, ਸਾਨੂੰ ਕਰਨਾ ਚਾਹੀਦ” ਰੱਖਿਆ ਗਿਆ, ਜਿਸਦਾ ਮਕਸਦ ਮਲੇਰੀਏ ਦੇ ਖਾਤਮੇ ਲਈ ਤੁਰੰਤ ਕਾਰਵਾਈ, ਨਵੀਂ ਸੋਚ ਅਤੇ ਸਾਂਝੀ ਜ਼ਿੰਮੇਵਾਰੀ ਨੂੰ ਉਭਾਰਨਾ ਹੈ। ਇਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਲੇਰੀਏ ਤੋਂ ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ। ਮਲੇਰੀਆ ਇੱਕ ਸੰਕਰਾਮਕ ਬਿਮਾਰੀ ਹੈ ਜੋ ਸੰਕਰਮਿਤ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਮੱਛਰ ਦੇ ਕੱਟਣ ਤੋਂ ਬਾਅਦ ਪਰਜੀਵੀ ਖੂਨ ਵਿੱਚ ਦਾਖਲ ਹੋ ਕੇ ਜਿਗਰ ਵਿੱਚ ਵਧਦੇ ਹਨ ਅਤੇ ਫਿਰ ਲਾਲ ਖੂਨ ਦੇ ਸੈੱਲਾਂ ਨੂੰ ਪ੍ਰਭਾਵਿਤ ਕਰਦੇ ਹਨ। ਮਲੇਰੀਏ ਦੇ ਲੱਛਣ ਆਮ ਤੌਰ ‘ਤੇ 10 ਤੋਂ 15 ਦਿਨਾਂ ਵਿੱਚ ਸਾਹਮਣੇ ਆਉਂਦੇ ਹਨ। ਇਸ ਦੇ ਆਮ ਲੱਛਣਾਂ ਵਿੱਚ ਤੇਜ਼ ਬੁਖਾਰ, ਕੰਬਣੀ ਛਿੜਨਾ, ਤਰੇਲੀਆਂ ਆਉਣਾ, ਸਿਰ ਦਰਦ, ਜੀ ਕੱਚਾ ਹੋਣਾ, ਉਲਟੀਆਂ, ਮਾਸਪੇਸ਼ੀਆਂ ਵਿੱਚ ਦਰਦ ਅਤੇ ਥਕਾਵਟ ਸ਼ਾਮਲ ਹਨ। ਗੰਭੀਰ ਹਾਲਤ ਵਿੱਚ ਮਰੀਜ਼ ਨੂੰ ਬੇਹੋਸ਼ੀ, ਸਾਹ ਲੈਣ ਵਿੱਚ ਦਿੱਕਤ, ਖੂਨ ਦੀ ਕਮੀ ਅਤੇ ਅੰਗਾਂ ਦੇ ਫੇਲ ਹੋਣ ਵਰਗੀਆਂ ਸਮੱਸਿਆਵਾਂ ਵੀ ਆ ਸਕਦੀਆਂ ਹਨ। ਸਿਵਲ ਸਰਜਨ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ, ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ, ਅਤੇ ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਵਾਲੇ ਵਿਅਕਤੀਆਂ ਨੂੰ ਮਲੇਰੀਆ ਹੋਣ ਦਾ ਵੱਧ ਖ਼ਤਰਾ ਹੈ। ਇਸ ਤੋਂ ਇਲਾਵਾ ਜਿੱਥੇ ਗੰਦਗੀ ਅਤੇ ਖੜ੍ਹਾ ਪਾਣੀ ਹੁੰਦਾ ਹੈ, ਉੱਥੇ ਮੱਛਰਾਂ ਦੀ ਵਾਧੂ ਪੈਦਾਵਾਰ ਹੁੰਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਲੇਰੀਏ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਖੜ੍ਹਾ ਪਾਣੀ ਨਾ ਰਹਿਣ ਦਿਉ, ਪਾਣੀ ਵਾਲੇ ਭਾਂਡੇ ਢੱਕ ਕੇ ਰੱਖੋ, ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨੋ ਅਤੇ ਮੱਛਰਦਾਨੀਆਂ ਅਤੇ ਮੌਸਕੀਟੋ ਰੈਪੈਲੈਂਟ ਦਾ ਇਸਤੇਮਾਲ ਕਰੋ। ਮਾਨਸੂਨ ਦੇ ਦੌਰਾਨ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ। ਇਸ ਮੌਕੇ ਜਿਲਾ ਐਪਿਡੇਮੌਲੋਜਿਸਟ ਡਾ.ਸੁਮਿਤ ਨੇ ਦੱਸਿਆ ਕਿ 2024 ਵਿੱਚ ਪੰਜਾਬ ‘ਚ ਮਲੇਰੀਏ ਦੇ 23 ਅਤੇ 2025 ‘ਚ 16 ਕੇਸ ਦਰਜ ਕੀਤੇ ਗਏ ਸਨ ਪਰ ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਪਿਛਲੇ ਪੰਜ ਸਾਲਾਂ ਤੋਂ ਲੋਕਲ ਅਬਾਦੀ ਵਿੱਚ ਮਲੇਰੀਏ ਦਾ ਕੋਈ ਕੇਸ ਨਹੀਂ ਆਇਆ।ਉਹਨਾ ਇਹ ਵੀ ਦੱਸਿਆ ਕਿ ਮਲੇਰੀਏ ਦਾ ਸਮੇਂ ‘ਤੇ ਇਲਾਜ ਸੰਭਵ ਹੈ ਅਤੇ ਜੇਕਰ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਦਿਨ ਦਾ ਮੂਲ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਮਲੇਰੀਏ ਦੇ ਖਾਤਮੇ ਲਈ ਸਾਂਝੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨਾ ਹੈ। ਇਸ ਮੌਕੇ ਡਾ.ਯਾਦਵਿੰਦਰ ਸਿੰਘ, ਡਾ.ਪਵਿੱਤਰ ਸਿੰਘ, ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਬੀਸੀਸੀ ਜਸਵੀਰ ਕੌਰ, ਐਸਆਈ ਰਣ ਸਿੰਘ ਅਤੇ ਪਰਮਜੀਤ ਸਿੰਘ ਤੋਂ ਇਲਾਵਾ ਐਲਐਚਵੀ ਅਨੀਤਾ ਰਾਣੀ ਮੌਜੂਦ ਸਨ।

Punjab Malaria


Recommended Posts