ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ*
May 4, 2026
Punjab-Police-

ਜਦੋਂ ਧੀਆਂ ਅੱਗੇ ਵਧਦੀਆਂ ਹਨ, ਤਾਂ ਸਾਰਾ ਪਰਿਵਾਰ ਅਤੇ ਸਮਾਜ ਤਰੱਕੀ ਕਰਦਾ ਹੈ :- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ*

Aman Makkar / Ludhiana

ਖੰਨਾ, ਪਾਇਲ, ਲੁਧਿਆਣਾ, 03 ਮਈ: ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਸਮਾਜ ਵਿੱਚ ਧੀਆਂ ਦੀ ਉੱਚੀ ਥਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕਰਦਿਆਂ ਕਿਹਾ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀਆਂ ਹਨ, ਜੋ ਸਾਡੇ ਲਈ ਮਾਣ ਦੀ ਗੱਲ ਹੈ। ਉਹ ਪਿੰਡ ਦਾਊਮਾਜਰਾ (ਪਾਇਲ) ਵਿਖੇ ਰਾਊਂਡ ਗਲਾਸ ਸੰਸਥਾ ਵੱਲੋਂ ਕਰਵਾਏ ਗਏ ਅਸਮਿਤਾ ਫੁੱਟਬਾਲ ਲੀਗ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਜੇਤੂ ਖਿਡਾਰਨ ਧੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਰਾਸ਼ਟਰੀ ਪੱਧਰ ‘ਤੇ ਆਪਣਾ ਨਾਮ ਰੌਸ਼ਨ ਕਰਨ ਵਾਲੀਆਂ ਖਿਡਾਰਨ ਅਮਨਦੀਪ ਕੌਰ ਅਤੇ ਹੁਸਨਪ੍ਰੀਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ। ਸਮਾਗਮ ਦੌਰਾਨ ਖਿਡਾਰਨ ਧੀਆਂ ਦੀਆਂ ਉਪਲਬਧੀਆਂ ਨੂੰ ਇਨਾਮਾਂ ਰਾਹੀਂ ਸਲਾਮ ਕੀਤਾ ਗਿਆ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਧੀਆਂ ਕਿਸੇ ਵੀ ਤਰ੍ਹਾਂ ਲੜਕਿਆਂ ਤੋਂ ਘੱਟ ਨਹੀਂ ਹਨ। ਜੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਦਿੱਤੇ ਜਾਣ, ਤਾਂ ਉਹ ਹਰ ਮੈਦਾਨ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਲੜਕਾ-ਲੜਕੀ ਵਿੱਚ ਭੇਦਭਾਵ 100 ਫੀਸਦੀ ਖਤਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਖੇਡਾਂ ਅਤੇ ਸਿੱਖਿਆ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦਾ ਹੌਸਲਾ ਵਧਾਉਣ। ਉਨ੍ਹਾਂ ਕਿਹਾ ਕਿ ਜਦੋਂ ਧੀਆਂ ਅੱਗੇ ਵਧਦੀਆਂ ਹਨ, ਤਾਂ ਸਾਰਾ ਪਰਿਵਾਰ ਅਤੇ ਸਮਾਜ ਤਰੱਕੀ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਨਾ ਸਿਰਫ਼ ਸਿਹਤ ਲਈ ਲਾਭਕਾਰੀ ਹਨ, ਸਗੋਂ ਇਹ ਅਨੁਸ਼ਾਸਨ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਵੀ ਸਿਖਾਉਂਦੀਆਂ ਹਨ। ਇਸ ਲਈ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਰਾਊਂਡ ਗਲਾਸ ਸੰਸਥਾ ਵੱਲੋਂ ਕਰਵਾਏ ਗਏ ਇਸ ਟੂਰਨਾਮੈਂਟ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਐਸ.ਐਸ.ਪੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਖਿਡਾਰੀਆਂ ਨੂੰ ਉਭਾਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਨਾਮ ਰੌਸ਼ਨ ਕਰ ਸਕਦੇ ਹਨ। ਅੰਤ ਵਿੱਚ ਉਨ੍ਹਾਂ ਨੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਹੋਰ ਉੱਚਾਈਆਂ ਨੂੰ ਛੂਹਣ। ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ

Punjab Police


Recommended Posts