ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ
May 19, 2026
Tabooku-Health-Awareness-

ਨਰੂਲਾ / Patiala

ਪਟਿਆਲਾ 18 ਮਈ: ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ 10 ਚਲਾਨ ਕੱਟੇ ਗਏ ਅਤੇ 1200 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਇਸ ਕਾਰਵਾਈ ਦੀ ਅਗਵਾਈ ਏ ਐੱਚ ਓ ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਟੀਮ ਮੈਂਬਰ ਪਰਮਜੀਤ ਅਤੇ ਖੁਸ਼ਵੀਰ ਵੀ ਮੌਜੂਦ ਸਨ। ਡਾ. ਰੰਧਾਵਾ ਨੇ ਦੱਸਿਆ ਕਿ ਜਨਤਕ ਥਾਵਾਂ ‘ਤੇ ਤੰਬਾਕੂ ਉਤਪਾਦਾਂ ਦੀ ਵਰਤੋਂ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ, ਸਗੋਂ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਏ ਐੱਚ ਓ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੰਬਾਕੂ ਰਹਿਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਕੀਤਾ ਜਾਵੇ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Tabooku Health Awareness


Recommended Posts