ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ
May 19, 2026
Tabooku-Health-Awareness-

ਨਰੂਲਾ / Patiala

ਪਟਿਆਲਾ 19 ਮਈ: ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ 10 ਚਲਾਨ ਕੱਟੇ ਗਏ ਅਤੇ 1200 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਇਸ ਕਾਰਵਾਈ ਦੀ ਅਗਵਾਈ ਏ ਐੱਚ ਓ ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਟੀਮ ਮੈਂਬਰ ਪਰਮਜੀਤ ਅਤੇ ਖੁਸ਼ਵੀਰ ਵੀ ਮੌਜੂਦ ਸਨ। ਡਾ. ਰੰਧਾਵਾ ਨੇ ਦੱਸਿਆ ਕਿ ਜਨਤਕ ਥਾਵਾਂ ‘ਤੇ ਤੰਬਾਕੂ ਉਤਪਾਦਾਂ ਦੀ ਵਰਤੋਂ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ, ਸਗੋਂ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਏ ਐੱਚ ਓ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੰਬਾਕੂ ਰਹਿਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਕੀਤਾ ਜਾਵੇ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Tabooku Health Awareness


Recommended Posts