ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ
May 30, 2026
Tabooku-Health-Awareness-

ਨਰੂਲਾ / Patiala

ਪਟਿਆਲਾ, 30 ਮਈ: ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਸੀਨੀਅਰ ਸੈਕੰਡਰੀ ਮੌਡਰਨ ਸਕੂਲ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਇੰਦਰਪ੍ਰੀਤ ਰੰਧਾਵਾ, ਅਸਿਸਟੈਂਟ ਹੈਲਥ ਅਫਸਰ ਅਤੇ ਜ਼ਿਲ੍ਹਾ ਨੋਡਲ ਅਫਸਰ, ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਡਾ. ਸੁਨੰਦਾ, ਡਿਪਟੀ ਜਿਲ੍ਹਾ ਹੈਲਥ ਅਫਸਰ ਵੱਲੋਂ ਕੀਤੀ ਗਈ। ਇਸ ਮੌਕੇ ਮਾਤਾ ਲਕਸ਼ਮੀ ਬਾਈ ਡੈਂਟਲ ਕਾਲਜ ਦੀ ਟੀਮ ਨੇ ਵੀ ਸਿਵਲ ਸਰਜਨ ਦਫ਼ਤਰ ਨਾਲ ਮਿਲ ਕੇ ਸਰਗਰਮ ਭੂਮਿਕਾ ਨਿਭਾਈ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਇਸ ਨਾਲ ਸੰਬੰਧਿਤ ਉਤਪਾਦਾਂ ਦੇ ਸੇਵਨ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਤੰਬਾਕੂ ਦੀ ਵਰਤੋਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਸੰਬੰਧੀ ਰੋਗਾਂ ਅਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣਦੀ ਹੈ। ਓਹਨਾ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਵੀ ਇਸ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਰੇ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ “ਤੰਬਾਕੂ ਨਾ ਵਰਤਣ” ਦੀ ਸਹੁੰ ਵੀ ਚੁੱਕੀ ਗਈ। ਸਮਾਗਮ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਸਿਵਲ ਸਰਜਨ ਦਫ਼ਤਰ ਦੇ ਸ਼੍ਰੀ ਬਲਜਿੰਦਰ ਠਾਕੁਰ ਅਤੇ ਡਾ. ਸਵਿਤਾ ਨੇ ਵੀ ਆਪਣੇ ਪ੍ਰਭਾਵਸ਼ਾਲੀ ਲੈਕਚਰਾਂ ਅਤੇ ਕਵਿਤਾਵਾਂ ਰਾਹੀਂ ਤੰਬਾਕੂ ਮੁਕਤ ਜੀਵਨ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਕੇ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਪ੍ਰੇਰਿਤ ਕਰਨਾ ਸੀ।

Tabooku Health Awareness


Recommended Posts