ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੂਨ ਦੀ ਘਾਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ
June 1, 2026
Blood-Donation-

ਕੈਂਪ ਦੌਰਾਨ ਸੋਲਰ ਕੂਕਰ ਤਕਨਾਲੋਜੀ ਦੀ ਵਰਤੋਂ ਨੇ ਖਿੱਚਿਆ ਧਿਆਨ

Dharaledar Bureau / Bathinda

ਬਠਿੰਡਾ, 1 ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਨਿਕਰਾ ਪ੍ਰੋਜੈਕਟ ਹੇਠ ਅਪਣਾਏ ਗਏ ਪਿੰਡ ਮਹਿਮਾ ਸਰਕਾਰੀ (ਬਲਾਕ ਗੋਨਿਆਣਾ) ਵਿਖੇ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਲਈ ਖੂਨ ਦੀ ਘਾਟ (ਅਨੀਮੀਆ) ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਪੌਸ਼ਟਿਕ ਖੁਰਾਕ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਪ੍ਰੋਗਰਾਮ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਟ੍ਰੇਨਿੰਗ) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਦਾ ਉਦੇਸ਼ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਨੂੰ ਸਿਹਤ ਅਤੇ ਸੰਤੁਲਿਤ ਪੋਸ਼ਣ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ) ਨੇ ਅਨੀਮੀਆ ਦੀ ਸਮੱਸਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਖੂਨ ਦੀ ਘਾਟ ਦੀ ਸਮੱਸਿਆ ਨਾਲ ਪ੍ਰਭਾਵਿਤ ਹਨ। ਸਰੀਰ ਵਿੱਚ ਹੀਮੋਗਲੋਬਿਨ ਦੀ ਘੱਟ ਮਾਤਰਾ ਕਾਰਨ ਥਕਾਵਟ, ਚੱਕਰ ਆਉਣਾ, ਕਮਜ਼ੋਰੀ, ਸਾਹ ਚੜ੍ਹਨਾ, ਧਿਆਨ ਕੇਂਦਰਿਤ ਕਰਨ ਵਿੱਚ ਮੁਸ਼ਕਿਲ ਅਤੇ ਰੋਗਾਂ ਨਾਲ ਲੜਨ ਦੀ ਸਮਰੱਥਾ ਵਿੱਚ ਕਮੀ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅਨੀਮੀਆ ਤੋਂ ਬਚਾਅ ਲਈ ਰੋਜ਼ਾਨਾ ਖੁਰਾਕ ਵਿੱਚ ਆਇਰਨ, ਫੋਲਿਕ ਐਸਿਡ, ਵਿਟਾਮਿਨ-ਬੀ12 ਅਤੇ ਵਿਟਾਮਿਨ-ਸੀ ਨਾਲ ਭਰਪੂਰ ਖਾਧ ਪਦਾਰਥਾਂ ਨੂੰ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਹਰੀਆਂ ਪੱਤੇਦਾਰ ਸਬਜ਼ੀਆਂ, ਰਾਗੀ ਦੇ ਆਟੇ ਦੀ ਰੋਟੀ, ਦਾਲਾਂ, ਚਣੇ, ਰਾਜਮਾਹ, ਗੁੜ, ਤਿਲ, ਮੂੰਗਫਲੀ, ਆਂਵਲਾ ਅਤੇ ਮੌਸਮੀ ਫਲਾਂ ਦੀ ਵਰਤੋਂ ਵਧਾਉਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਉੱਤੇ ਵੀ ਚਾਨਣਾ ਪਾਇਆ। ਕੈਂਪ ਦੌਰਾਨ ਨਵਿਆਉਣਯੋਗ ਊਰਜਾ ਦੇ ਪ੍ਰਚਾਰ ਲਈ ਸੋਲਰ ਕੁੱਕਰ ਤਕਨਾਲੋਜੀ ਸਬੰਧੀ ਵਿਸ਼ੇਸ਼ ਪ੍ਰਦਰਸ਼ਨੀ ਅਤੇ ਡੈਮੋਨਸਟ੍ਰੇਸ਼ਨ ਵੀ ਕਰਵਾਈ ਗਈ। ਡਾ. ਰਮਨਦੀਪ ਕੌਰ ਨੇ ਸੋਲਰ ਕੁੱਕਰ ਦੀ ਕਾਰਜਪ੍ਰਣਾਲੀ, ਇਸ ਦੀ ਵਰਤੋਂ ਅਤੇ ਇਸ ਨਾਲ ਹੋਣ ਵਾਲੇ ਆਰਥਿਕ ਅਤੇ ਵਾਤਾਵਰਣ ਸਬੰਧੀ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੋਲਰ ਕੁੱਕਰ ਦੀ ਵਰਤੋਂ ਨਾਲ ਰਸੋਈ ਗੈਸ ਅਤੇ ਹੋਰ ਇੰਧਨਾਂ ਦੀ ਖਪਤ ਘਟਾਈ ਜਾ ਸਕਦੀ ਹੈ, ਜਿਸ ਨਾਲ ਘਰੇਲੂ ਖਰਚਿਆਂ ਵਿੱਚ ਕਮੀ ਆਉਂਦੀ ਹੈ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ। ਡੈਮੋਨਸਟ੍ਰੇਸ਼ਨ ਦੌਰਾਨ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਨੂੰ ਸੋਲਰ ਕੁੱਕਰ ਰਾਹੀਂ ਭੋਜਨ ਪਕਾਉਣ ਦੀ ਵਿਧੀ ਬਾਰੇ ਜਾਣੂ ਕਰਵਾਇਆ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਭਾਗੀਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਕਿਸਾਨ ਬੀਬੀਆਂ ਨੂੰ ਪੋਸ਼ਣਯੁਕਤ ਖੁਰਾਕ ਅਪਣਾਉਣ, ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਸਾਫ਼-ਸੁਥਰੀ ਊਰਜਾ ਤਕਨਾਲੋਜੀਆਂ ਦੀ ਵਰਤੋਂ ਵਧਾਉਣ ਲਈ ਪ੍ਰੇਰਿਤ ਕੀਤਾ। ਕੈਂਪ ਵਿੱਚ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਸਮੇਂ ਦੀ ਲੋੜ ਦੱਸਿਆ। Government of Punjab #bathinda_pb03_ #bathindacity #bᴀᴛʜɪɴᴅᴀ #bathinda

Blood Donation


Recommended Posts