ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ    
ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ
June 12, 2026
Patiala-News

ਡੋਗਰਾ ਮੁਹੱਲੇ ਵਿੱਚ ਘਰ-ਘਰ ਸਰਵੇ ਅਤੇ ਮੈਡੀਕਲ ਕੈਂਪ ਜਾਰੀ, ਸਿਹਤ ਮੰਤਰੀ ਨੇ ਕੀਤੀ ਸਮੀਖਿਆ

ਲੋਕਾਂ ਦੀ ਸਿਹਤ ਸੁਰੱਖਿਆ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਬੀਰ ਸਿੰਘ

Patiala

ਪਟਿਆਲਾ, 12 ਜੂਨ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ ਸੂਚਨਾ ਮਿਲਣ ਉਪਰੰਤ ਖੁਦ ਸਮੁੱਚੀ ਟੀਮ ਸਮੇਤ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਗੰਦੇ ਪਾਣੀ ਨਾਲ ਬੀਮਾਰ ਹੋਏ ਲੋਕਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁਹੱਲਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ , ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਕਾਰਜਕਾਰੀ ਸਿਵਲ ਸਰਜਨ ਡਾ. ਕੁਸ਼ਲਦੀਪ ਕੌਰ ਅਤੇ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੀਲੀਆ ਹੈਪਾਟਾਈਟਿਸ-ਏ) ਦੇ 15 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 5 ਮਰੀਜ਼ ਹਸਪਤਾਲ ਵਿੱਚ ਦਾਖਲ ਹਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹਨ, ਜਦਕਿ ਬਾਕੀ ਮਰੀਜਾਂ ਦਾ ਘਰ ਵਿੱਚ ਹੀ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਸਥਿਤੀ ’ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਲੋੜੀਂਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ, ਚਿਕਨਗੁਨੀਆ, ਡਾਇਰੀਆ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਬਹੁ-ਵਿਭਾਗੀ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਪੀਣ ਵਾਲੇ ਪਾਣੀ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਂਦਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਰਸੋਂ ਸ਼ਾਮ ਤੋਂ ਹੀ ਪ੍ਰਭਾਵਿਤ ਖੇਤਰ ਵਿੱਚ ਮੈਡੀਕਲ ਕੈਂਪ ਸਥਾਪਿਤ ਕਰ ਦਿੱਤਾ ਗਿਆ ਸੀ, ਜੋ ਅੱਜ ਵੀ ਨਿਰੰਤਰ ਜਾਰੀ ਰਿਹਾ। ਇਸ ਦੇ ਨਾਲ ਹੀ ਆਸ਼ਾ ਵਰਕਰਾਂ ਅਤੇ ਏ.ਐੱਨ.ਐੱਮ. ਟੀਮਾਂ ਰਾਹੀਂ ਘਰ-ਘਰ ਸਰਵੇ ਕਰਕੇ ਲੋਕਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਘਰਾਂ ਘਰਾਂ ਵਿੱਚ ਕਲੋਰੀਨ ਗੋਲੀਆਂ ਅਤੇ ਓ.ਆਰ.ਐੱਸ. ਪੈਕਟ ਵੰਡੇ ਜਾ ਰਹੇ ਹਨ ਤਾਂ ਜੋ ਬਿਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਾਣੀ ਵਿੱਚ ਬਦਬੂ, ਰੰਗ ਵਿੱਚ ਤਬਦੀਲੀ ਜਾਂ ਕਿਸੇ ਤਰ੍ਹਾਂ ਦੀ ਗੜਬੜ ਮਹਿਸੂਸ ਹੋਵੇ ਤਾਂ ਤੁਰੰਤ ਸਿਹਤ ਵਿਭਾਗ ਜਾਂ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਕੇ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਗੈਰ-ਕਾਨੂੰਨੀ ਪਾਣੀ ਕਨੈਕਸ਼ਨ ਨਾ ਕਰਵਾਏ ਜਾਣ ਅਤੇ ਟੁੱਲੂ ਪੰਪਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਪਾਣੀ ਸਪਲਾਈ ਪ੍ਰਣਾਲੀ ਨੂੰ ਪ੍ਰਭਾਵਿਤ ਕਰਕੇ ਦੂਸ਼ਿਤ ਪਾਣੀ ਦੀ ਸਮੱਸਿਆ ਪੈਦਾ ਕਰ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਖੇਤਰ ਵਿੱਚ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਲੋੜਵੰਦ ਤੱਕ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

Patiala News


Recommended Posts