Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ    ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ   
ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ
June 18, 2026
Punjabi-Khabran

Dharaledar Bureau / Punjab

ਰਾਜਪੁਰਾ, 17 ਜੂਨ : 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਆਯੁਸ਼ਮਾਨ ਆਰੋਗਿਆ ਕੇਂਦਰ ਰਾਜਪੁਰਾ ਵਿਖੇ 1 ਜੂਨ ਤੋਂ 30 ਜੂਨ ਤੱਕ ਮੁਫ਼ਤ ਯੋਗਾ ਸਮਰ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਡਾ. ਪੂਜਾ ਅਰੋੜਾ (ਇੰਚਾਰਜ) ਦੀ ਅਗਵਾਈ ਹੇਠ ਚੱਲ ਰਿਹਾ ਹੈ। ਅੱਜ ਕੈਂਪ ਦੌਰਾਨ 35 ਭਾਗੀਦਾਰਾਂ ਨੇ ਹਾਜ਼ਰੀ ਭਰੀ। ਯੋਗਾ ਸੈਸ਼ਨ ਵਿੱਚ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਸਿਹਤ ਲਈ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗਾ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਰਾਜਪੁਰਾ ਬਲਾਕ ਦੇ ਯੋਗਾ ਇੰਸਟ੍ਰਕਟਰ ਸਾਹਿਲ ਅਤੇ ਕਿਰਣ ਵੱਲੋਂ ਵੱਖ-ਵੱਖ ਉਮਰ ਵਰਗਾਂ ਦੇ ਬੱਚਿਆਂ ਲਈ ਮਨੋਰੰਜਕ ਅਤੇ ਸਿਹਤਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਸਰੀਰਕ ਤੰਦਰੁਸਤੀ, ਮਾਨਸਿਕ ਵਿਕਾਸ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕੀਤਾ ਗਿਆ। ਡਾ. ਪੂਜਾ ਅਰੋੜਾ ਨੇ ਕਿਹਾ ਕਿ ਯੋਗਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾ ਕੇ ਅਸੀਂ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਦੇ ਹਾਂ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਫ਼ਤ ਯੋਗਾ ਕੈਂਪ ਨਾਲ ਜੁੜਨ ਦੀ ਅਪੀਲ ਕੀਤੀ।

Punjabi Khabran


Recommended Posts