ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਨੋਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕ ਕਰਨਾ ਸ਼ਲਾਘਾਯੋਗ ਕਦਮ: ਡੀ . ਐਸ . ਐਸ .ਓ ਵਰਿੰਦਰ ਟਿਵਾਣਾ
June 19, 2026
Punjabi-Khabran

Dharaledar Bureau / Punjab

ਪਟਿਆਲਾ 19 ਜੂਨ: ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਅਗਵਾਈ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ, ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ,ਯੁਵਕ ਸੇਵਾਵਾਂ ਕਲੱਬ ਦੀਪ ਨਗਰ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ । ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਇਸ ਮੌਕੇ ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ।ਵਿਸ਼ੇਸ਼ ਤੌਰ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਏ ਐਸ ਆਈ ਦਰਬਾਰਾ ਸਿੰਘ,ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਡਾ ਚਾਰੂ ਗੋਤਮ,ਕੋਸਲਰ ਅਮਰਜੀਤ ਕੌਰ, ਰਣਜੀਤ ਕੌਰ, ਜਸਪ੍ਰੀਤ ਸਿੰਘ ਸੰਧੂ, ਗੁਰਮੀਤ ਸਿੰਘ, ਦੀਦਾਰ ਸਿੰਘ ਤੋਂ ਇਲਾਵਾ ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ ਨੇ ਸ਼ਿਰਕਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਪੁਨਰਵਾਸ ਕੇਂਦਰ ਦੀ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਵੱਲੋਂ ਜਿਥੇ ਸਕੂਲੀ ਪੱਧਰ ਤੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਜੌ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਇਹਨਾਂ ਵੱਲੋਂ ਪਬਲਿਕ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੋਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ , ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕਾਂਗੇ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਵੱਲੋਂ ਵੀ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੌਂਹ ਵੀ ਚੁਕਾਈ ਗਈ । ਫੋਟੋ ਕੈਪਸਨ, ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਏ ਪ੍ਰੋਗਰਾਮ ਦੋਰਾਨ ਨੋਜਵਾਨਾਂ ਨੂੰ ਸੌਂਹ ਚੁਕਾਉਂਦੇ ਹੋਏ ਡੀ.ਐਸ.ਐਸ.ਓ ਵਰਿੰਦਰ ਟਿਵਾਣਾ,ਪਰਮਿੰਦਰ ਕੌਰ ਮਨਚੰਦਾ, ਪਰਮਿੰਦਰ ਭਲਵਾਨ , ਜਤਵਿੰਦਰ ਗਰੇਵਾਲ ਅਤੇ ਹੋਰ ।

Punjabi Khabran


Recommended Posts