ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਪੂਡਾ ਐਨਕਲੇਵ ਵੈਲਫੇਅਰ ਸੁਸਾਇਟੀ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਦਾ ਸ਼ਾਨਦਾਰ ਆਯੋਜਨ
June 22, 2026
Yoga-Day-Celebration-In-Patiala

Dharaledar Bureau / Patiala

ਪਟਿਆਲਾ, 22 ਜੂਨ - ਪੂਡਾ ਐਨਕਲੇਵ ਵੈਲਫੇਅਰ ਸੁਸਾਇਟੀ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ 2026 ਬੜੇ ਉਤਸ਼ਾਹ ਅਤੇ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਹਰ ਉਮਰ ਦੇ ਨਿਵਾਸੀਆਂ ਨੇ ਹਿੱਸਾ ਲਿਆ ਅਤੇ ਸਰੀਰਕ ਤੰਦਰੁਸਤੀ ਤੇ ਮਾਨਸਿਕ ਸਿਹਤ ਪ੍ਰਤੀ ਆਪਣੀ ਵਚਨਬੱਧਤਾ ਦਰਸਾਈ। ਪ੍ਰੋਗਰਾਮ ਦੀ ਸ਼ੁਰੂਆਤ ਯੋਗ ਗੁਰੂ ਡਾ.ਅਸ਼ੋਕ ਰਾਣਾ ਵੱਲੋਂ ਕਰਵਾਏ ਗਏ ਵਿਸ਼ੇਸ਼ ਯੋਗ ਸੈਸ਼ਨ ਨਾਲ ਹੋਈ। ਡਾ.ਰਾਣਾ ਨੇ ਯੋਗ ਆਸਨ ਅਤੇ ਪ੍ਰਾਣਾਯਾਮ ਦੀਆਂ ਵਿਧੀਆਂ ਦਾ ਪ੍ਰਦਰਸ਼ਨ ਕੀਤਾ ਅਤੇ ਦਿਨ ਚਰਿਆ ਵਿੱਚ ਯੋਗ ਨੂੰ ਸ਼ਾਮਲ ਕਰਨ ਦੀ ਮਹੱਤਤਾ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਯੋਗ ਸਰੀਰ ਅਤੇ ਮਨ ਵਿਚਕਾਰ ਸੰਤੁਲਨ ਬਣਾਈ ਰੱਖਣ ਅਤੇ ਸਿਹਤਮੰਦ ਜੀਵਨ ਜਿਉਣ ਲਈ ਬਹੁਤ ਜ਼ਰੂਰੀ ਹੈ। ਇਸ ਤੋਂ ਬਾਅਦ ਮਾਨਸਿਕ ਸ਼ਾਂਤੀ ਅਤੇ ਤਣਾਅ ਮੁਕਤੀ ਲਈ ਇੱਕ ਵਿਸ਼ੇਸ਼ ਮੇਡੀਟੇਸ਼ਨ ਸੈਸ਼ਨ ਕਰਵਾਇਆ ਗਿਆ ਅਤੇ ਮੁਕੇਸ਼ ਗੁਪਤਾ ਨੇ ਨਿਵਾਸੀਆਂ ਨੂੰ ਦਿਲ - ਕੇਂਦਰਿਤ ਧਿਆਨ ਦੀ ਵਿਧੀ ਸਿਖਾਈ ਅਤੇ ਰੋਜ਼ਾਨਾ ਜੀਵਨ ਵਿੱਚ ਤਣਾਅ ਘਟਾਉਣ ਅਤੇ ਇਕਾਗਰਤਾ ਵਧਾਉਣ ਦੇ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।ਜਿਨ੍ਹਾਂ ਨੇ ਸਮੂਹ ਭਾਈਚਾਰੇ ਨੂੰ ਇੱਕ ਮੰਚ 'ਤੇ ਇਕੱਠਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਰਾਜਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਇਹ ਸੰਦੇਸ਼ ਦਿੱਤਾ ਗਿਆ ਕਿ ਯੋਗ ਅਤੇ ਧਿਆਨ ਇੱਕ ਸਿਹਤਮੰਦ, ਖੁਸ਼ਹਾਲ ਅਤੇ ਸੰਤੁਲਿਤ ਜੀਵਨ ਦੀ ਕੁੰਜੀ ਹਨ। ਇਸ ਮੌਕੇ ਸੰਜੀਵ ਮਲਹੋਤਰਾ, ਸਤਵੰਤ ਸਿੰਘ, ਡਾ. ਰਮਨ ਕੁਮਾਰ, ਡਾ. ਭੂਪਿੰਦਰ ਸਿੰਘ, ਮਨਸ਼ੂ ਨਾਰੰਗ, ਡਾ. ਕੁਲਦੀਪ ਸਿੰਘ, ਸ਼ਿਫਾਲੀ ਗੋਇਲ, ਰੂਪਾਲੀ, ਆਸ਼ਮੀ ਅਤੇ ਹਿਮਾਨੀ ਵੀ ਮੌਜੂਦ ਸਨ।

Yoga Day Celebration In Patiala


Recommended Posts