*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੰਮ੍ਰਿਤਸਰ ਵਿੱਚ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਦੀ ਅਹਿਮ ਰਿਵਿਊ ਮੀਟਿੰਗ
June 24, 2026
Punjab-War-Against-Drugs-Nasha-M

Aman Makkar / Ludhiana

ਅੰਮ੍ਰਿਤਸਰ, 24 ਜੂਨ — ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਪੁਲਿਸ ਵਿਭਾਗ ਵਿਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ, ਜਦਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਮਾਝਾ ਜੋਨ ਦੇ ਇੰਚਾਰਜ ਦੀਕਸ਼ਿਤ ਧਵਨ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਮੀਟਿੰਗ ਦੌਰਾਨ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਗਈ ਅਤੇ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਜ਼ੋਰ ਇਸ ਗੱਲ ’ਤੇ ਦਿੱਤਾ ਗਿਆ ਕਿ ਐੱਸ.ਐੱਚ.ਓ. ਪੱਧਰ ਦੀ ਪੁਲਿਸ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਮੁਹੱਲਿਆਂ ਅਤੇ ਗਲੀਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਮੀਟਿੰਗ ਵਿੱਚ ਲੋਕਾਂ ਅਤੇ ਪੁਲਿਸ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਸਮਾਜ ਨੂੰ ਨਸ਼ਿਆਂ ਦੀ ਭਿਆਨਕ ਬੁਰਾਈ ਤੋਂ ਮੁਕਤ ਕਰਵਾਇਆ ਜਾ ਸਕੇ। ਨਸ਼ਾ ਮੁਕਤੀ ਮੋਰਚੇ ਦੇ ਮਾਝਾ ਜੋਨ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮੋਰਚੇ ਦੇ ਸਾਰੇ ਵਲੰਟੀਅਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਮੋਰਚੇ ਦੇ ਮੈਂਬਰ ਪਿੰਡਾਂ ਅਤੇ ਸ਼ਹਿਰੀ ਮੁਹੱਲਿਆਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਅਤੇ ਲਾਮਬੱਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਵਿਭਾਗ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦਿਆਂ ਨੇ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਇਹ ਵੀ ਦੁਹਰਾਇਆ ਗਿਆ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ, ਪੁਲਿਸ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।

Punjab War Against Drugs Nasha Mukti Morcha Punjab Amritsar Police News Punjab Drug Free Campaign Drug Traffickers Action Punjab Dikshit Dhawan News Punjab Government Anti Drug Campaign Amritsar Latest News Punjab News Today War Against Drugs Punjab Nasha


Recommended Posts