*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
28 ਜੂਨ ਤੋ 30 ਜੂਨ ਤੱਕ ਚਲਾਈ ਜਾਵੇਗੀ ਪੱਲਸ ਪੋਲੀਓ ਮੁਹਿੰਮ –ਏ.ਡੀ.ਸੀ.
June 24, 2026
Punjabi-Khabran

Dharaledar Bureau / Patiala

ਪਟਿਆਲਾ 24 ਜੂਨ : ਪਟਿਆਲਾ ਜ਼ਿਲ੍ਹੇ ਵਿੱਚ 28 ਤੋਂ 30 ਜੂਨ ਤੱਕ ਪੱਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ । ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ । ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕਰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਦੀ ਲੋੜ ਹੈ । ਇਸ ਲਈ ਹਰੇਕ ਵਿਭਾਗ ਇਸ ਕੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਯਕੀਨੀ ਬਨਾਉਣ । ਉਹਨਾ ਇਸ ਮੌਕੇ ਪੋਲੀਓ ਜਾਗਰੂਕਤਾ ਦਾ ਇਕ ਪੋਸਟਰ ਵੀ ਜਾਰੀ ਕੀਤਾ । ਅਨੁਪ੍ਰਿਤਾ ਜੌਹਲ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ 0-5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਾ ਯਕੀਨੀ ਬਣਾਇਆ ਜਾਵੇ । ਕੋਈ ਵੀ ਬੱਚਾ ਪੋਲੀਓ ਬੂੰਦਾ ਤੋ ਵਾਂਝਾਂ ਨਾ ਰਹਿ ਜਾਵੇ । ਉਹਨਾਂ ਕਿਹਾ ਕਿ ਪੰਚਾਇਤ ਵਿਭਾਗ ਪਿੰਡਾਂ ਵਿੱਚ ਪੱਲਸ ਪੋਲੀਓ ਸਬੰਧੀ ਪਿੰਡ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੇ ਸਪੀਕਰਾਂ ਰਾਹੀਂ ਅਨਾਂਊਂਸਮੈਂਟ ਕਰਵਾਉਣਾ ਯਕੀਨੀ ਬਣਾਉਣ । ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਵੀ ਕਿਹਾ ਕਿ ਉਹ ਬੂਥਾਂ ‘ਤੇ ਆਪਣੇ ਪੁਲਿਸ ਕਰਮੀ ਤਾਇਨਾਤ ਕਰਨ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆ ਸਕੇ । ਉਹਨਾਂ ਪੀ.ਆਰ.ਟੀ.ਸੀ. ਦਫਤਰ ਨੂੰ ਵੀ ਹਦਾਇਤ ਕੀਤੀ ਕਿ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਦੇ ਡਰਾਈਵਰ 28 ਤੋਂ 30 ਜੂਨ ਨੂੰ ਪੋਲੀਓ ਟਰਾਂਜ਼ਿਟ ਬੂਥਾਂ ਤੇ ਹਰੇਕ ਬੱਸ ਰੋਕਣ ਅਤੇ ਬੱਸਾਂ ਵਿੱਚ ਸਫ਼ਰ ਕਰਦੀਆਂ ਸਵਾਰੀਆਂ ਜਿਹਨਾਂ ਪਾਸ ਛੋਟੇ ਬੱਚੇ ਹੋਣ, ਉਹਨਾਂ ਨੂੰ ਪੋਲੀਓ ਬੂੰਦਾਂ ਪਿਲਾਉਣ ਵਿੱਚ ਸਵਾਰੀਆਂ ਦੀ ਮਦਦ ਕਰਨ । ਉਹਨਾ ਏ.ਐਫ.ਐਸ.ਓਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਸਾਰੇ ਭੱਠਾ/ਸ਼ੈਲਰ ਤੇ ਪੋਲਟਰੀ ਫਾਰਮ ਮਾਲਕਾਂ ਨੂੰ ਲਿਖਣ ਕਿ ਉਹ ਲੇਬਰ ਦੇ 0-5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂਥਾਂ ਤੇ ਲਜਾ ਕੇ ਦਵਾਈ ਪਿਲਵਾਉਣ। ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਸ਼ੈਲੀ ਜੇਟਲੀ ਨੇ ਦੱਸਿਆ ਕਿ ਪੱਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਬੂਥ ਸਥਾਪਿਤ ਕੀਤੇ ਜਾਣਗੇ ਅਤੇ ਬੱਚਿਆਂ ਨੂੰ ਪੱਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ । ਉਹਨਾਂ ਅੱਗੋਂ ਦੱਸਿਆ ਕਿ ਬੱਚਿਆਂ ਨੂੰ ਪੱਲਸ ਪੋਲੀਓ ਬੂੰਦਾਂ ਪਿਲਾਉਣ ਲਈ ਮੋਬਾਇਲ ਟੀਮਾਂ ਅਤੇ ਟਰਾਂਜ਼ਿਟ ਟੀਮਾਂ ਤਿਆਰ ਕੀਤੀਆਂ ਗਈਆਂ ਹਨ । ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ ਸੁਪਰਵਾਈਜ਼ਰ ਵੀ ਨਿਯੂਕਤ ਕੀਤੇ ਗਏ ਹਨ । ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਣ ਅਫਸਰ ਕੁਸ਼ਲਦੀਪ ਗਿੱਲ, ਸਮੂਹ ਐਸ ਐਮ ਓਜ਼ , ਡੀ ਡੀ ਪੀ ਓ ਪਰਦੀਪ ਗਿੱਲ , ਏ ਐੱਫ ਐਸ ਓ ਮੰਨੂ ਲਟਾਵਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ ।

Punjabi Khabran


Recommended Posts