ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ   
ਬਲਾਕ ਧੂਰੀ ਦੇ ਪਿੰਡਾਂ ਵਿੱਚ ਸੀਐਮ ਦੀ ਯੋਗਸ਼ਾਲਾ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
July 3, 2026
Yogshala-News-Yoga-Punjabi-Khabr

Dharaledar Bureau / Punjab

ਧੂਰੀ, 3 ਜੁਲਾਈ: ਪੰਜਾਬ ਸਰਕਾਰ ਦੀ ਲੋਕ ਭਲਾਈ ਪਹਿਲ "ਸੀਐਮ ਦੀ ਯੋਗਸ਼ਾਲਾ" ਨੂੰ ਬਲਾਕ ਧੂਰੀ ਦੇ ਵੱਖ-ਵੱਖ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਸਵੇਰ ਦੇ ਸਮੇਂ ਵੱਡੀ ਗਿਣਤੀ ਵਿੱਚ ਨੌਜਵਾਨ, ਮਹਿਲਾਵਾਂ, ਬਜ਼ੁਰਗ ਅਤੇ ਹੋਰ ਲੋਕ ਯੋਗ ਕਲਾਸਾਂ ਵਿੱਚ ਸ਼ਮੂਲੀਅਤ ਕਰਕੇ ਸਿਹਤਮੰਦ ਜੀਵਨ ਵੱਲ ਕਦਮ ਵਧਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਯੋਗ ਇੰਸਟ੍ਰਕਟਰਾਂ ਵੱਲੋਂ ਲੋਕਾਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਯਮਤ ਯੋਗ ਅਭਿਆਸ ਨਾਲ ਲੋਕਾਂ ਦੀ ਸਿਹਤ ਵਿੱਚ ਸਕਾਰਾਤਮਕ ਬਦਲਾਅ ਆ ਰਹੇ ਹਨ ਅਤੇ ਉਹ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਹੋ ਰਹੇ ਹਨ। ਯੋਗ ਕਲਾਸਾਂ ਵਿੱਚ ਸ਼ਮੂਲੀਅਤ ਕਰਨ ਵਾਲੇ ਪਿੰਡ ਵਾਸੀਆਂ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਨਾਲ ਜੁੜਨ ਤੋਂ ਬਾਅਦ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਪਹਿਲਕਦਮੀਆਂ ਨਾਲ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧ ਰਹੀ ਹੈ ਅਤੇ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹ ਮਿਲ ਰਿਹਾ ਹੈ। ਜ਼ਿਲ੍ਹਾ ਕੋਆਰਡੀਨੇਟਰ ਸ੍ਰ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵੀ ਆਪਣੇ ਪਿੰਡ ਜਾਂ ਮਹੱਲੇ ਵਿੱਚ ਸੀਐਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗਾ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਉਹ 78888-40198 'ਤੇ ਸੰਪਰਕ ਕਰ ਸਕਦਾ ਹੈ।

Yogshala News Yoga Punjabi Khabran Breaking News


Recommended Posts