*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸੀ.ਐਮ. ਦੀ ਯੋਗਸ਼ਾਲਾ ਨਾਲ ਪਟਿਆਲਾ ਵਾਸੀਆਂ ਨੂੰ ਸਿਹਤਮੰਦ ਜੀਵਨ ਦੀ ਰਾਹਤ
July 8, 2026
C-M-Yogshala-Patiala-News

Dharaledar Bureau / Punjab

ਪਟਿਆਲਾ, 8 ਜੁਲਾਈ: ਸੀ.ਐਮ ਦੀ ਯੋਗਸ਼ਾਲਾ ਤਹਿਤ ਜਿ਼ਲ੍ਹਾ ਪਟਿਆਲਾ ਦੇ (ਝੂਲੇ ਲਾਲ ਮੰਦਿਰ ) ਗੁਰੂ ਨਾਨਕ ਨਗਰ ਪਟਿਆਲਾ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਆਪਣੀਆਂ ਵੱਖ—ਵੱਖ ਬਿਮਾਰੀਆਂ ਤੋਂ ਵੱਡੀ ਰਾਹਤ ਮਹਿਸੂਸ ਹੋ ਰਹੀ ਹੈ। ਸੈਂਟਰਲ ਬਲਾਕ ਪਾਰਕ ਝੂਲੇ ਲਾਲ ਮੰਦਿਰ ਗੁਰੂ ਨਾਨਕ ਨਗਰ ਪਟਿਆਲਾ ਵਿਖੇ ਯੋਗਸ਼ਾਲਾ ਸੈਸ਼ਨ ਵਿੱਚ ਗੁਰਦੀਪ ਕੌਰ ਵੱਲੋਂ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਜੋ ਕਿ ਪਾਰਕ ਵਿੱਚ ਆਉਣ ਵਾਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਘਰ ਦੇ ਕੰਮਾਂ ਕਾਰਾਂ ਕਾਰਨ ਤੇ ਗਲਤ ਖਾਣ ਪੀਣ ਦਿਆ ਆਦਤਾ ਸਰੀਰਕ ਤੇ ਮਾਨਸਿਕ ਤਣਾਅ ਪੈਦਾ ਕਰ ਰਹੀਆ ਹਨ ਅਤੇ ਜਿਹੜੇ ਲੋਕ ਯੋਗ ਸੈਸ਼ਨ ਵਿੱਚ ਸ਼ਾਮਲ ਹੋ ਰਹੇ ਹਨ ਉਹ ਹੁਣ ਮਹਿਸੂਸ ਕਰਦੇ ਹਨ ਕਿ ਆਸਨਾਂ ਰਾਹੀਂ ਇਕਾਗਰਤਾ ਵਧਣ ਕਾਰਨ ਸਰੀਰਕ ਤੇ ਦਿਮਾਗੀ ਤਣਾਅ ਤੋਂ ਰਾਹਤ ਮਹਿਸੂਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਮਨ ਦੇ ਸ਼ਾਂਤ ਹੋਣ ਨਾਲ ਸਰੀਰਕ ਤੇ ਮਾਨਸਿਕ ਊਰਜਾ ਵਿੱਚ ਵਾਧਾ ਹੁੰਦਾ ਹੈ ਅਤੇ ਦਿਨ ਵਧੀਆ ਬਤੀਤ ਹੁੰਦਾ ਹੈ। ਯੋਗ ਟ੍ਰੇਨਰ ਗੁਰਦੀਪ ਕੌਰ ਅਨੁਸਾਰ ਇਸ ਭੱਜ ਦੌੜ ਭਰੇ ਜੀਵਨ ਵਿੱਚ ਯੋਗ ਕਰਨ ਨਾਲ ਇਨਸਾਨ ਦੇ ਵਿਅਕਤਿਤਵ ਵਿੱਚ ਬਹੁਤ ਸੁਧਾਰ ਆਉਂਦਾ ਹੈ।ਓਹਨਾ ਕਿਹਾ ਕਿ ਯੋਗ ਸੈਸ਼ਨ ਵਿੱਚ ਸ਼ਾਮਲ ਹੋਣ ਵਾਲੇ ਭੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਉਹ ਪਹਿਲਾਂ ਉਹਨਾਂ ਦਾ ਵਜ਼ਨ ਕਾਫ਼ੀ ਵੱਧ ਗਿਆ ਸੀ। ਇਸ ਕਾਰਨ ਹਰ ਵੇਲੇ ਥਕਾਵਟ ਰਹਿੰਦੀ ਸੀ ਅਤੇ ਰੋਜ਼ਾਨਾ ਦੇ ਕੰਮ ਕਰਨ ਵਿੱਚ ਵੀ ਮੁਸ਼ਕਲ ਮਹਿਸੂਸ ਹੁੰਦੀ ਸੀ।ਜਦੋਂ ਤੋਂ ਉਹ ਨਿਯਮਿਤ ਤੌਰ 'ਤੇ ਯੋਗਾ ਕਲਾਸਾਂ ਵਿੱਚ ਜਾਣਾ ਸ਼ੁਰੂ ਕੀਤਾ ਹੈ, ਉਹਨਾਂ ਜ਼ਿੰਦਗੀ ਵਿੱਚ ਬਹੁਤ ਹੀ ਸਕਾਰਾਤਮਕ ਬਦਲਾਅ ਆਏ ਹਨ। ਓਹਨਾ ਦਸਿਆ ਕਿ ਬਹੁਤ ਸਾਰੇ ਮੈਬਰ ਸ਼ੂਗਰ ਦੀ ਸਮੱਸਿਆ ਕਾਫ਼ੀ ਹੱਦ ਤੱਕ ਕੰਟਰੋਲ ਵਿੱਚ ਹੈ ਅਤੇ ਨਾਲ ਹੀ ਵਜ਼ਨ ਵੀ ਹੌਲੀ-ਹੌਲੀ ਘਟਿਆ ਹੈ। ਹੁਣ ਮੈਂਬਰ ਆਪਣੇ ਆਪ ਨੂੰ ਪਹਿਲਾਂ ਨਾਲੋਂ ਜ਼ਿਆਦਾ ਤੰਦਰੁਸਤ, ਹਲਕਾ, ਫੁਰਤੀਲਾ ਅਤੇ ਊਰਜਾਵਾਨ ਮਹਿਸੂਸ ਕਰਦੇ ਹਨ। ਸੀ.ਐਮ ਦੀ ਯੋਗਸ਼ਾਲਾ ਦੇ ਜਿ਼ਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਮੁਹੱਲੇ ਵਿੱਚ ਯੋਗਸ਼ਾਲਾ ਦੀ ਸ਼ੁਰੂਆਤ ਕਰਨੀ ਚਾਹੁੰਦੇ ਹਨ ਉਹ 25 ਲੋਕਾਂ ਦਾ ਸਮੂਹ ਬਣਾਉਣ ਉਪਰੰਤ, ਟੋਲ ਫਰੀ ਨੰਬਰ 76694—00500 ਉਤੇ ਮਿਸ ਕਾਲ ਕਰ ਸਕਦੇ ਹਨ ਅਤੇ ਜਾਂ ਫਿਰ https://cmdiyogshala.punjab.gov.in ਉਤੇ ਲਾਗ ਇਨ ਕਰਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।

C M Yogshala Patiala News


Recommended Posts