ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 12 ਚਲਾਨ, 2100 ਰੁਪਏ ਜੁਰਮਾਨਾ
July 10, 2026
Patiala-News

Dharaledar Bureau / Punjab

ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਸਰਹਿੰਦੀ ਗੇਟ, ਨਵਾਂ ਬੱਸ ਸਟੈਂਡ, ਅਰਬਨ ਅਸਟੇਟ ਫੇਜ਼ 1, ਪੰਜਾਬੀ ਯੂਨੀਵਰਸਿਟੀ, ਸਰਹਿੰਦ ਬਾਈਪਾਸ, ਡੀ.ਸੀ.ਡਬਲਯੂ., ਰੇਲਵੇ ਸਟੇਸ਼ਨ ਅਤੇ ਪੁਰਾਣਾ ਬੱਸ ਸਟੈਂਡ ਪਟਿਆਲਾ 'ਚ ਵਿਸ਼ੇਸ਼ ਜਾਂਚ ਕੀਤੀ ਗਈ। ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਜਾਂਚ ਦੌਰਾਨ ਤੰਬਾਕੂ ਨਿਯੰਤਰਣ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਕੁੱਲ 12 ਚਲਾਨ ਜਾਰੀ ਕੀਤੇ ਗਏ। ਇਸ ਕਾਰਵਾਈ ਰਾਹੀਂ ਕੁੱਲ 2100 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਅਤੇ ਜਾਗਰੂਕਤਾ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ। ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਤੰਬਾਕੂ ਰਹਿਤ ਸਮਾਜ ਯਕੀਨੀ ਬਣਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀ ਅਨਿਲ ਗੁਰੂ ਅਤੇ ਖੁਸ਼ਵੀਰ ਵੀ ਮੌਜੂਦ ਸਨ।

Patiala News


Recommended Posts