ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਅਰਬਨ ਅਸਟੇਟ ਦੀਆਂ ਸੀ.ਐਮ. ਦੀ ਯੋਗਸ਼ਾਲਾ ਕਲਾਸਾਂ ਨੂੰ ਭਰਵਾਂ ਹੁੰਗਾਰਾ
July 25, 2026
Cm-Di-Yogshala-Cm-Yogshala-Class

Dharaledar Bureau / Punjab

ਪਟਿਆਲਾ, 25 ਜੁਲਾਈ: ਸੀ.ਐਮ. ਦੀ ਯੋਗਸ਼ਾਲਾ ਤਹਿਤ ਅਰਬਨ ਅਸਟੇਟ ਫੇਸ-2 ਅਤੇ ਫੇਸ-3, ਪਟਿਆਲਾ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋ ਰਹੇ ਲੋਕਾਂ ਨੇ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਨਾਲ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਕਾਫ਼ੀ ਲਾਭ ਮਿਲਿਆ ਹੈ। ਯੋਗ ਇੰਸਟ੍ਰਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਯੋਗ ਸਿਰਫ਼ ਇੱਕ ਕਸਰਤ ਨਹੀਂ, ਸਗੋਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸਾਧਨ ਹੈ। ਨਿਯਮਿਤ ਯੋਗ ਨਾਲ ਸਰੀਰ ਤੰਦਰੁਸਤ, ਮਨ ਸ਼ਾਂਤ ਅਤੇ ਜੀਵਨ ਵਿੱਚ ਸਕਾਰਾਤਮਕਤਾ ਆਉਂਦੀ ਹੈ। ਅਰਬਨ ਅਸਟੇਟ ਫੇਸ-2 ਦੀ ਭਾਗੀਦਾਰ ਨੀਰਜਾ ਮਾਥੁਰ ਨੇ ਦੱਸਿਆ ਕਿ ਯੋਗ ਕਰਨ ਨਾਲ ਉਨ੍ਹਾਂ ਦੀ ਸ਼ੂਗਰ ਕੰਟਰੋਲ ਵਿੱਚ ਆਈ ਹੈ ਅਤੇ ਫਰੋਜ਼ਨ ਸ਼ੋਲਡਰ ਤੇ ਹਾਈ ਬਲੱਡ ਪ੍ਰੈਸ਼ਰ ਵਿੱਚ ਵੀ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਦੇ ਯੋਗ ਅਭਿਆਸ ਨਾਲ ਉਨ੍ਹਾਂ ਦੀਆਂ ਦਵਾਈਆਂ ਦੀ ਗਿਣਤੀ ਵੀ ਕਾਫ਼ੀ ਘੱਟ ਹੋ ਗਈ ਹੈ। ਇਸੇ ਤਰ੍ਹਾਂ ਅਰਬਨ ਅਸਟੇਟ ਫੇਸ-3 ਦੀ ਆਸ਼ਾ ਰਾਣੀ (73) ਨੇ ਦੱਸਿਆ ਕਿ ਯੋਗ ਨਾਲ ਉਨ੍ਹਾਂ ਨੂੰ ਸਾਇਟਿਕਾ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਯੋਗਸ਼ਾਲਾ ਨੇ ਨਾ ਸਿਰਫ਼ ਸਿਹਤ ਸੁਧਾਰੀ ਹੈ, ਸਗੋਂ ਸਮਾਜਿਕ ਤੌਰ 'ਤੇ ਵੀ ਉਨ੍ਹਾਂ ਨੂੰ ਲੋਕਾਂ ਨਾਲ ਜੋੜਿਆ ਹੈ, ਜਿਸ ਨਾਲ ਇਕੱਲੇਪਣ ਅਤੇ ਮਾਨਸਿਕ ਤਣਾਅ ਵਿੱਚ ਕਮੀ ਆਈ ਹੈ। ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਮੁਹੱਲੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ, ਉਹ 25 ਮੈਂਬਰੀ ਸਮੂਹ ਬਣਾ ਕੇ ਟੋਲ-ਫਰੀ ਨੰਬਰ 76694-00500 'ਤੇ ਮਿਸ ਕਾਲ ਦੇ ਸਕਦੇ ਹਨ ਜਾਂ ⁠https://cmdiyogshala.punjab.gov.in 'ਤੇ ਲਾਗਇਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Cm Di Yogshala Cm Yogshala Classes Urban Estate Yogshala Punjab Cm Yogshala Yoga Classes In Urban Estate Punjab Government Yoga Initiative Free Yoga Classes Punjab Healthy Punjab Campaign Community Yoga Program Daily Yoga Sessions Wellness Initiative Punj


Recommended Posts