ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਪਿੰਡ ਰਜਿੰਦਰਾਪੁਰੀ ਰੰਚਨਾ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
July 27, 2026
Punjabi-Khabran

Dharaledar Bureau / Punjab

ਧੂਰੀ, 27 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਪਿੰਡ ਰਜਿੰਦਰਾਪੁਰੀ ਰੰਚਨਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿਹਤ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ, ਜਿਸ ਦਾ ਲਾਭ ਸੂਬੇ ਦੇ ਲੱਖਾਂ ਲੋਕਾਂ ਨੂੰ ਮਿਲ ਰਿਹਾ ਹੈ। ਡਾ. ਅਨਵਰ ਭਸੌੜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਡਾਕਟਰੀ ਸਲਾਹ, ਲੋੜੀਂਦੀਆਂ ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 100 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਸੂਬੇ ਵਿੱਚ ਇਨ੍ਹਾਂ ਦੀ ਗਿਣਤੀ 1,090 ਹੋ ਗਈ ਹੈ, ਜਿਸ ਨਾਲ ਪੰਜਾਬ ਦਾ ਮੁਫ਼ਤ ਪ੍ਰਾਇਮਰੀ ਸਿਹਤ ਸੇਵਾ ਨੈੱਟਵਰਕ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਆਮ ਆਦਮੀ ਕਲੀਨਿਕਾਂ ਵਿੱਚ 5.90 ਕਰੋੜ ਤੋਂ ਵੱਧ ਓ.ਪੀ.ਡੀ. ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮਿਲ ਚੁੱਕੀ ਹੈ, ਜਦਕਿ 3.43 ਕਰੋੜ ਤੋਂ ਵੱਧ ਮੁਫ਼ਤ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਲੋਕਾਂ ਦੇ ਇਲਾਜ 'ਤੇ ਹੋਣ ਵਾਲੇ ਖਰਚ ਵਿੱਚ ਵੱਡੀ ਕਮੀ ਆਈ ਹੈ ਅਤੇ ਹਰ ਪਰਿਵਾਰ ਨੂੰ ਆਪਣੇ ਘਰ ਦੇ ਨੇੜੇ ਹੀ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਹਰੇਕ ਆਮ ਆਦਮੀ ਕਲੀਨਿਕ ਵਿੱਚ ਰੋਜਾਨਾ ਔਸਤਨ 84 ਮਰੀਜ ਆਉਂਦੇ ਹਨ ਅਤੇ ਇਹ ਨੈੱਟਵਰਕ ਸਮੂਹਿਕ ਤੌਰ ‘ਤੇ ਪੰਜਾਬ ਭਰ ਵਿੱਚ ਹਰ ਰੋਜ 83,000 ਤੋਂ ਵੱਧ ਮਰੀਜਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਯਮਤ ਸਿਹਤ ਜਾਂਚ ਕਰਵਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਬਲਾਕ ਪ੍ਰਧਾਨ ਗਗਨਦੀਪ ਜਵੰਧਾ, ਮਨੋਜ ਕੁਮਾਰ, ਜਗਮੀਤ ਸਿੰਘ ਸਮੇਤ ਪਿੰਡ ਦੀ ਪੰਚਾਇਤ, ਇਲਾਕੇ ਦੇ ਪਤਵੰਤੇ ਵਿਅਕਤੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts