Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਫੌਜੀ ਹੈਲੀਕਾਪਟਰ ਆਪਸ ਵਿੱਚ ਟਕਰਾਏ
April 23, 2024
Military-Helicopters-Collided-In

10 ਜਵਾਨਾਂ ਦੀ ਮੌਤ

Daily Dharaledar Bureau / Malasiya

ਅੱਜ ਸਵੇਰੇ ਮਲੇਸ਼ੀਆ ਵਿੱਚ ਦੋ ਫੌਜੀ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ ਅਤੇ ਕਰੈਸ਼ ਹੋ ਗਏ। ਹਾਦਸੇ ‘ਚ ਦੋਵੇਂ ਹੈਲੀਕਾਪਟਰਾਂ ‘ਚ ਸਵਾਰ 10 ਲੋਕਾਂ ਦੀ ਮੌਤ ਹੋ ਗਈ। ਹੈਲੀਕਾਪਟਰ ਅੱਜ ਸਵੇਰੇ ਲੁਮਟ, ਪੇਰਾਕ ਵਿੱਚ ਰਾਇਲ ਮਲੇਸ਼ੀਅਨ ਨੇਵੀ (ਆਰਐਮਐਨ) ਬੇਸ ਵਿੱਚ ਅਭਿਆਸ ਕਰ ਰਹੇ ਸਨ ਜਦੋਂ ਉਹ ਕਰੈਸ਼ ਹੋ ਗਏ। ਫਾਇਰ ਐਂਡ ਰੈਸਕਿਊ ਵਿਭਾਗ ਦੇ ਬੁਲਾਰੇ ਅਨੁਸਾਰ ਹਾਦਸੇ ਵਿੱਚ ਕਿਸੇ ਦੇ ਬਚਣ ਦੀ ਸੰਭਾਵਨਾ ਨਹੀਂ ਹੈ। ਦੋਵੇਂ ਹੈਲੀਕਾਪਟਰਾਂ ‘ਚ ਕੁੱਲ ਮਿਲਾ ਕੇ 10 ਨੇਵੀ ਕਰਮਚਾਰੀ ਸਵਾਰ ਸਨ।

ਮੀਡੀਆ ਰਿਪੋਰਟਾਂ ਮੁਤਾਬਕ ਮਲੇਸ਼ੀਆ ‘ਚ ਦੋ ਹੈਲੀਕਾਪਟਰਾਂ ਦੇ ਟਕਰਾਉਣ ਅਤੇ ਕਰੈਸ਼ ਹੋਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਦੋਵੇਂ ਹੈਲੀਕਾਪਟਰ ਟੇਕ ਆਫ ਕਰਦੇ ਹਨ ਅਤੇ ਕੁਝ ਹੀ ਸਕਿੰਟਾਂ ‘ਚ ਦੋਵਾਂ ਦੇ ਰੋਟਰ ਇਕ-ਦੂਜੇ ਨਾਲ ਟਕਰਾ ਜਾਂਦੇ ਹਨ। ਇਸ ਤੋਂ ਬਾਅਦ ਦੋਵੇਂ ਹੇਠਾਂ ਸਟੇਡੀਅਮ ਦੀ ਜ਼ਮੀਨ ‘ਤੇ ਟੁਕੜੇ-ਟੁਕੜੇ ਹੁੰਦੇ ਨਜ਼ਰ ਆ ਰਹੇ ਹਨ।

Military Helicopters Collided In Malaysia 10 Soldiers Died


Recommended Posts