ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ
July 26, 2024
Punjab-and-kerala-joined-hands-t

Daily Dharaledar Bureau / Kerala


ਤਿਰੂਵਨੰਤਪੁਰਮ (ਕੇਰਲਾ)/ਚੰਡੀਗੜ੍ਹ, 26 ਜੁਲਾਈ:


ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ।


ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ। ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ 'ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ।


ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਵਿਸ਼ਵ ਭਰ ਦੇ ਭਾਰਤੀ ਦੂਤਾਵਾਸਾਂ ਕੋਲ ਅਜਿਹਾ ਸਟਾਫ਼ ਮੌਜੂਦ ਹੋਵੇ ਜੋ ਪੰਜਾਬ ਅਤੇ ਕੇਰਲਾ ਦੀਆਂ ਮੂਲ ਭਾਸ਼ਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇ ਤਾਂ ਜੋ ਇਨ੍ਹਾਂ ਸੂਬਿਆਂ ਦੇ ਪਰਵਾਸੀ ਭਾਰਤੀਆਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।


ਇਹ ਸਹਿਯੋਗ ਦੋਵਾਂ ਸੂਬਾ ਸਰਕਾਰਾਂ ਵੱਲੋਂ ਆਪਣੇ ਪਰਵਾਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਂ ਦੇ ਹੱਲ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।


ਪੰਜਾਬ ਦੇ ਵਫ਼ਦ ਵਿੱਚ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਦਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਪਰਮਜੀਤ ਸਿੰਘ ਅਤੇ ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਸ੍ਰੀ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ।


Powered by Froala Editor

Punjab and kerala joined hands to solve the problems of nris


Recommended Posts