*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮੋਦੀ–ਪੁਤਿਨ ਸਿਖਰ ਵਾਰਤਾ ਸਮਾਪਤ, ਰੱਖਿਆ ਅਤੇ ਊਰਜਾ ‘ਤੇ ਵੱਡੀਆਂ ਗੱਲਾਂ
December 5, 2025
-

S M Singh / New Delhi

ਧੜੱਲੇਦਾਰ ਬਿਊਰੋ ਮੋਦੀ–ਪੁਤਿਨ ਸਿਖਰ ਵਾਰਤਾ ਸਮਾਪਤ, ਰੱਖਿਆ ਅਤੇ ਊਰਜਾ ‘ਤੇ ਵੱਡੀਆਂ ਗੱਲਾਂ ਨਵੀਂ ਦਿੱਲੀ, 5 ਦਸੰਬਰ 2025 : ਭਾਰਤ ਦੌਰੇ ‘ਤੇ ਆਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23ਵੀਂ ਸਾਲਾਨਾ ਸਿਖਰ ਵਾਰਤਾ ਹੈਦਰਾਬਾਦ ਹਾਊਸ ਵਿੱਚ ਸਮਾਪਤ ਹੋਈ। ਦੋਵੇਂ ਆਗੂਆਂ ਨੇ ਰੱਖਿਆ, ਊਰਜਾ ਅਤੇ ਵਪਾਰ ‘ਤੇ ਗੱਲਬਾਤ ਕੀਤੀ। ਮੋਦੀ ਨੇ ਰੂਸੀ ਨਾਗਰਿਕਾਂ ਲਈ 30 ਦਿਨ ਦੇ ਈ-ਟੂਰਿਸਟ ਵੀਜ਼ਾ ਅਤੇ ਗਰੁੱਪ ਵੀਜ਼ਾ ਦੀ ਸਹੂਲਤ ਦੀ ਘੋਸ਼ਣਾ ਕੀਤੀ, ਜਦੋਂ ਕਿ ਪੁਤਿਨ ਨੇ ਭਾਰਤ ਦੇ ਸਭ ਤੋਂ ਵੱਡੇ ਨਿਊਕਲੀਅਰ ਪਲਾਂਟ ਦੇ ਨਿਰਮਾਣ ਵਿੱਚ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ। ਮੋਦੀ ਨੇ ਯੂਕ੍ਰੇਨ ਮੁੱਦੇ ‘ਤੇ ਭਾਰਤ ਦੇ ਸ਼ਾਂਤੀਪ੍ਰੇਮੀ ਰੁਖ ਨੂੰ ਦੁਹਰਾਇਆ ਅਤੇ ਰੂਸ ਵਿੱਚ ਦੋ ਨਵੇਂ ਭਾਰਤੀ ਕੌਂਸਲੇਟ ਖੋਲ੍ਹਣ ਦੀ ਵੀ ਜਾਣਕਾਰੀ ਦਿੱਤੀ। ਪੁਤਿਨ ਨੇ ਊਰਜਾ, ਤਕਨੀਕ, ਰੇਲ ਪ੍ਰੋਜੈਕਟਾਂ ਅਤੇ ਨਿਵੇਸ਼ ਖੇਤਰ ਵਿੱਚ ਭਾਰਤ ਨਾਲ ਸਹਿਯੋਗ ਵਧਾਉਣ ਦੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਰੁਪਏ ਵਿੱਚ ਵਪਾਰ ਵਧ ਰਿਹਾ ਹੈ ਅਤੇ ਰੂਸ ਵਿੱਚ ਭਾਰਤੀ ਫਿਲਮਾਂ ਦੀ ਲੋਕਪ੍ਰੀਆਂਤਾ ਵੀ ਦੋ ਦੇਸ਼ਾਂ ਨੂੰ ਹੋਰ ਨੇੜੇ ਲਿਆ ਰਹੀ ਹੈ। ਇਹ ਬੈਠਕ ਉਸ ਸਮੇਂ ਹੋਈ ਹੈ ਜਦੋਂ ਭਾਰਤ ਅੰਤਰਰਾਸ਼ਟਰੀ ਦਬਾਅ ਦੇ ਬਾਵਜੂਦ ਆਪਣੇ ਰਿਸ਼ਤਿਆਂ ਨੂੰ ਸੰਤੁਲਿਤ ਢੰਗ ਨਾਲ ਸੰਭਾਲ ਰਿਹਾ ਹੈ।


Recommended Posts