ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ   
ਸ਼ਾਹਪੁਰ ਕੰਢੀ ਡੈਮ ਅੰਤਿਮ ਪੜਾਅ 'ਚ, ਰਾਵੀ ਦਾ ਪਾਣੀ ਹੁਣ ਭਾਰਤ ਲਈ ਹੋਵੇਗਾ ਵਰਤੋਂਯੋਗ
February 18, 2026
-Shahpurkandidam

ਪਾਕਿਸਤਾਨ ਪਾਣੀ ਨਾਂ ਮਿਲਣ ਦੇ ਡਰੋਂ ਮੁਸ਼ਕਲ ਵਿੱਚ

Dharaledar Bureau / Amritsar

ਅੰਮ੍ਰਿਤਸਰ, 17 ਫਰਵਰੀ – ਭਾਰਤ ਵੱਲੋਂ ਰਾਵੀ ਨਦੀ ਦੇ ਪਾਣੀ ਨੂੰ ਪੂਰੀ ਤਰ੍ਹਾਂ ਆਪਣੇ ਹੱਕ ਵਿੱਚ ਵਰਤਣ ਲਈ ਪੰਜਾਬ–ਜੰਮੂ ਕਸ਼ਮੀਰ ਸਰਹੱਦ ‘ਤੇ ਬਣ ਰਿਹਾ ਸ਼ਾਹਪੁਰ ਕੰਢੀ ਡੈਮ ਆਪਣੇ ਆਖ਼ਰੀ ਪੜਾਅ ‘ਚ ਪਹੁੰਚ ਗਿਆ ਹੈ ਅਤੇ 31 ਮਾਰਚ ਤੱਕ ਇਸਦੇ ਪੂਰਾ ਹੋਣ ਦੀ ਸੰਭਾਵਨਾ ਹੈ। 1960 ਦੀ ਸਿੰਧੂ ਜਲ ਸੰਧੀ ਅਨੁਸਾਰ ਰਾਵੀ ਦਰਿਆ ‘ਤੇ ਭਾਰਤ ਦਾ ਪੂਰਾ ਅਧਿਕਾਰ ਹੈ, ਪਰ ਤਕਨੀਕੀ ਕਮੀਆਂ ਕਾਰਨ ਹੁਣ ਤੱਕ ਕਾਫ਼ੀ ਪਾਣੀ ਪਾਕਿਸਤਾਨ ਵੱਲ ਵਗ ਜਾਂਦਾ ਸੀ। ਹੁਣ ਇਸ ਪ੍ਰੋਜੈਕਟ ਨਾਲ 1,150 ਕਿਊਸਿਕ ਪਾਣੀ ਜੰਮੂ-ਕਸ਼ਮੀਰ ਦੇ ਕਠੂਆ ਅਤੇ ਸਾਂਬਾ ਜ਼ਿਲ੍ਹਿਆਂ ਅਤੇ ਪੰਜਾਬ ਦੇ ਸੋਕੇ ਵਾਲੇ ਖੇਤਰਾਂ ਵਿੱਚ ਸਿੰਚਾਈ ਲਈ ਵਰਤਿਆ ਜਾਵੇਗਾ। ਇਸ ਨਾਲ ਕਰੀਬ 37 ਹਜ਼ਾਰ ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲੇਗਾ ਅਤੇ ਬਿਜਲੀ ਉਤਪਾਦਨ ਵੀ ਹੋਵੇਗਾ। ਰਾਵੀ ਨਦੀ ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਦੱਰੇ ਤੋਂ ਨਿਕਲ ਕੇ ਪੰਜਾਬ ਅਤੇ ਜੰਮੂ-ਕਸ਼ਮੀਰ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੁੰਦੀ ਹੈ। ਪਾਕਿਸਤਾਨ ਦੇ ਕਾਨੂੰਨ ਮੰਤਰੀ ਆਜ਼ਮ ਨਜ਼ੀਰ ਤਰਾਰ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਰਾਵੀ ‘ਤੇ ਭਾਰਤ ਦਾ ਕਾਨੂੰਨੀ ਹੱਕ ਹੈ। ਯਾਦ ਰਹੇ ਕਿ ਅਪ੍ਰੈਲ 2025 ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ।

Shahpurkandidam


Recommended Posts