ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ
September 17, 2026
Gippy-Grewal-Air-Canada-Ac1504-T

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ

Prabhsimran Singh / Canada

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ Air Canada ਦੀ ਫਲਾਈਟ ਦੌਰਾਨ ਆਪਣੇ ਨਾਲ ਕਥਿਤ ਤੌਰ ’ਤੇ ਹੋਏ ਬੁਰੇ ਵਤੀਰੇ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਗਿੱਪੀ ਨੇ ‘X’ ’ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਬਿਜ਼ਨਸ ਕਲਾਸ ਦੀ ਸੀਟ ਲਈ ਪੂਰੀ ਫ਼ੀਸ ਅਦਾ ਕੀਤੀ ਸੀ, ਪਰ ਜਹਾਜ਼ ’ਚ ਸਵਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਕੋਨੋਮੀ ਕਲਾਸ ’ਚ ਬਿਠਾਇਆ ਗਿਆ। ਗਿੱਪੀ ਮੁਤਾਬਕ, ਜਦੋਂ ਉਨ੍ਹਾਂ ਨੇ ਸਟਾਫ਼ ਤੋਂ ਇਸ ਦੀ ਵਜ੍ਹਾ ਪੁੱਛੀ ਤਾਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਟਾਫ਼ ਨੇ ਰੁੱਖਾ ਰਵੱਈਆ ਅਪਣਾਉਂਦਿਆਂ ਕਿਹਾ ਕਿ ਹੁਣ ਕੁਝ ਨਹੀਂ ਹੋ ਸਕਦਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਵਿਰੋਧ ਕਰਨ ਅਤੇ ਲਗਾਤਾਰ ਸਵਾਲ ਪੁੱਛਣ ’ਤੇ ਉਨ੍ਹਾਂ ਨੂੰ ਫਲਾਈਟ ਤੋਂ ਉਤਾਰਨ ਦੀ ਧਮਕੀ ਦਿੱਤੀ ਗਈ। ਗਿੱਪੀ ਨੇ ਕਿਹਾ ਕਿ ਉਹ ਕੋਈ ਵਾਧੂ ਸੁਵਿਧਾ ਨਹੀਂ ਮੰਗ ਰਹੇ ਸਨ, ਸਗੋਂ ਆਪਣੀ ਬੁੱਕ ਕੀਤੀ ਸੀਟ ਅਤੇ ਇਸ ਦੀ ਵਜ੍ਹਾ ਬਾਰੇ ਜਾਣਨਾ ਚਾਹੁੰਦੇ ਸਨ। ਉਨ੍ਹਾਂ ਮੁਤਾਬਕ, ਘਟਨਾ ਦੌਰਾਨ ਸਟਾਫ਼ ਵੱਲੋਂ ਮੁਆਫ਼ੀ ਵੀ ਨਹੀਂ ਮੰਗੀ ਗਈ। ਇਹ ਮਾਮਲਾ ਟੋਰਾਂਟੋ ਤੋਂ ਨਿਊਯਾਰਕ ਜਾਣ ਵਾਲੀ Air Canada ਦੀ ਫਲਾਈਟ AC1504 ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਗਿੱਪੀ ਦੀ ਪੋਸਟ ਤੋਂ ਬਾਅਦ Air Canada ਨੇ ‘X’ ’ਤੇ ਪ੍ਰਤੀਕਿਰਿਆ ਦਿੰਦਿਆਂ ਮੁਆਫ਼ੀ ਮੰਗੀ ਅਤੇ ਉਨ੍ਹਾਂ ਨੂੰ ਬੁਕਿੰਗ ਰੈਫ਼ਰੈਂਸ ਸਮੇਤ ਪੂਰੀ ਜਾਣਕਾਰੀ DM ਰਾਹੀਂ ਭੇਜਣ ਲਈ ਕਿਹਾ, ਤਾਂ ਜੋ ਮਾਮਲੇ ਦੀ ਜਾਂਚ ਕੀਤੀ ਜਾ ਸਕੇ। ਹਾਲਾਂਕਿ, ਏਅਰਲਾਈਨ ਵੱਲੋਂ ਅਜੇ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਬਿਜ਼ਨਸ ਕਲਾਸ ਦੀ ਬੁਕਿੰਗ ਦੇ ਬਾਵਜੂਦ ਗਿੱਪੀ ਨੂੰ ਇਕੋਨੋਮੀ ਕਲਾਸ ’ਚ ਕਿਉਂ ਬਿਠਾਇਆ ਗਿਆ।

Gippy Grewal Air Canada Ac1504 Toronto New York Punjabi Singer Punjabi Actor Business Class Airline Controversy Breaking News News Feed


Recommended Posts