ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ    ਬਰਖ਼ਾਸਤ Aig ਰਾਜਜੀਤ ਸਿੰਘ ਨੇ ਕੀਤਾ ਆਤਮ-ਸਮਰਪਣ, ਪਟਿਆਲਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ    ਲੰਬੀ ’ਚ ਭਾਜਪਾ ਤੇ ਅਕਾਲੀ ਵਰਕਰ ਆਹਮੋ-ਸਾਹਮਣੇ, ਯਾਤਰਾ ਦੌਰਾਨ ਤਣਾਅ    Sir ਨੂੰ ਲੈ ਕੇ ਚੋਣ ਕਮਿਸ਼ਨ ਅੰਦਰ ਮਤਭੇਦਾਂ ਦੀ ਰਿਪੋਰਟ, 2 ਕਮਿਸ਼ਨਰਾਂ ਨੇ 14 ਵਾਰ ਇਤਰਾਜ਼ ਜਤਾਇਆ    ਲਾਹੌਰ ਦੇ ‘ਲਾਲ ਖੂਹ-ਕੱਟੜੀ ਚੰਦੂ’ ਦੀ ਜਾਂਚ ਦੀ ਮੰਗ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ    ਮਲੂਕਾ ਨਗਰ ਪੰਚਾਇਤ ਦਫ਼ਤਰ ’ਚ ਹੰਗਾਮਾ, ਵਿਧਾਇਕ ਬਲਕਾਰ ਸਿੱਧੂ ਤੇ ਸਿਕੰਦਰ ਮਲੂਕਾ ਵਿਚਾਲੇ ਤਿੱਖੀ ਤਕਰਾਰ    ਭਾਜਪਾ ਨੇ ਸੰਗਠਨਾਤਮਕ ਢਾਂਚੇ ’ਚ ਕੀਤਾ ਵੱਡਾ ਫੇਰਬਦਲ    ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ   
ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ
September 24, 2026
Donald-Trump-Canada-Canada-Immig

ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ

Prabhsimran Singh / Canada

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਹਰ ਸਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਬੁਲਾ ਕੇ ਆਪਣੀਆਂ ਸਮੱਸਿਆਵਾਂ ਵਧਾ ਰਿਹਾ ਹੈ। ਟਰੰਪ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਦਾਅਵਾ ਕੀਤਾ ਕਿ ਕੈਨੇਡਾ ਬਿਨਾਂ ਡੂੰਘੀ ਜਾਂਚ ਦੇ ਲੋਕਾਂ ਨੂੰ ਦਾਖ਼ਲਾ ਦੇ ਰਿਹਾ ਹੈ ਅਤੇ ਇਸ ਨਾਲ ਭਵਿੱਖ ਵਿੱਚ ਸਮੱਸਿਆਵਾਂ ਹੋਰ ਵਧ ਸਕਦੀਆਂ ਹਨ। ਉਨ੍ਹਾਂ ਨੇ ਕੈਨੇਡਾ ਵਿੱਚ ਬੇਰੁਜ਼ਗਾਰੀ ਵਧਣ ਦਾ ਵੀ ਦਾਅਵਾ ਕੀਤਾ। ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਟਰੰਪ ਦੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਦੇਸ਼ੀ ਨਾਗਰਿਕਾਂ ਨੇ ਕੈਨੇਡੀਅਨ ਅਰਥਵਿਵਸਥਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਹਾਲਾਂਕਿ, ਸਰਕਾਰ ਨੇ 2024 ਤੋਂ ਇਮੀਗ੍ਰੇਸ਼ਨ ਨੀਤੀਆਂ ਸਖ਼ਤ ਕਰਦਿਆਂ ਆਰਜ਼ੀ ਨਿਵਾਸੀਆਂ ਦੀ ਆਮਦ ਘਟਾਈ ਹੈ। ਕੈਨੇਡਾ ਦੇ 2026-2028 ਇਮੀਗ੍ਰੇਸ਼ਨ ਪਲਾਨ ਮੁਤਾਬਕ ਨਵੇਂ ਆਰਜ਼ੀ ਨਿਵਾਸੀਆਂ ਦਾ ਟਾਰਗੇਟ 2026 ਵਿੱਚ 3.85 ਲੱਖ ਅਤੇ 2027-28 ਵਿੱਚ 3.70 ਲੱਖ ਰੱਖਿਆ ਗਿਆ ਹੈ। ਸਰਕਾਰ ਦਾ ਟੀਚਾ 2027 ਦੇ ਅੰਤ ਤੱਕ ਆਰਜ਼ੀ ਨਿਵਾਸੀਆਂ ਦੀ ਗਿਣਤੀ ਕੁੱਲ ਆਬਾਦੀ ਦੇ 5 ਫ਼ੀਸਦ ਤੋਂ ਹੇਠਾਂ ਲਿਆਉਣਾ ਹੈ। ਇਸ ਦੇ ਨਾਲ ਹੀ ਪੱਕੇ ਨਿਵਾਸੀਆਂ ਦੀ ਗਿਣਤੀ 2026 ਤੋਂ 2028 ਤੱਕ ਹਰ ਸਾਲ 3.80 ਲੱਖ ਰੱਖੀ ਗਈ ਹੈ। ਆਨੰਦ ਨੇ ਕਿਹਾ ਕਿ ਸਰਕਾਰ ਦਾ ਧਿਆਨ ਰਿਹਾਇਸ਼, ਸਿਹਤ ਸੇਵਾਵਾਂ ਅਤੇ ਲੇਬਰ ਮਾਰਕੀਟ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਮੀਗ੍ਰੇਸ਼ਨ ਪੱਧਰਾਂ ਨੂੰ ਸਥਿਰ ਕਰਨ ’ਤੇ ਹੈ। ਉਨ੍ਹਾਂ ਨੇ ਟਰੰਪ ਵੱਲੋਂ ਕੈਨੇਡਾ ਵਿੱਚ ਬੇਰੁਜ਼ਗਾਰੀ ਵਧਣ ਸਬੰਧੀ ਕੀਤੇ ਦਾਅਵੇ ਨੂੰ ਵੀ ਰੱਦ ਕੀਤਾ।

Donald Trump Canada Canada Immigration Immigration Policy Anita Anand Us Canada Relations Canada News Immigration News Temporary Residents Permanent Residents Canadian Economy Unemployment Canada Immigration Policy Trump Canada Statement Foreign Workers I


Recommended Posts