September 29, 2026
ਗੋਲਡੀ ਬਰਾੜ Fbi ਦੀ ਟੌਪ-10 ਮੋਸਟ ਵਾਂਟੇਡ ਸੂਚੀ ’ਚ ਸ਼ਾਮਲ, 10 ਲੱਖ ਡਾਲਰ ਦਾ ਇਨਾਮ
Prabhsimran Singh / Canada
ਅਮਰੀਕਾ ਦੀ ਜਾਂਚ ਏਜੰਸੀ FBI ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਆਪਣੀ Ten Most Wanted Fugitives ਸੂਚੀ ਵਿੱਚ ਸ਼ਾਮਲ ਕਰ ਲਿਆ ਹੈ। FBI ਨੇ ਉਸ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਅਮਰੀਕੀ ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਜੁਲਾਈ 2026 ਵਿੱਚ FBI ਨੇ ਗੋਲਡੀ ਬਰਾੜ ਬਾਰੇ 50 ਹਜ਼ਾਰ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਸੀ। FBI ਮੁਤਾਬਕ ਗੋਲਡੀ ਬਰਾੜ ’ਤੇ ਲਾਰੈਂਸ ਬਿਸ਼ਨੋਈ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਨਾਲ ਕਥਿਤ ਸਬੰਧ ਅਤੇ ਕਤਲ, ਅਗਵਾ, ਫਿਰੌਤੀ ਤੇ ਨਸ਼ਿਆਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਮੂਲੀਅਤ ਦੇ ਦੋਸ਼ ਹਨ। ਉਸ ’ਤੇ ਜੂਨ 2023 ਵਿੱਚ ਕੈਨੇਡਾ ਦੇ ਸਰੀ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। FBI ਨੇ ਕਿਹਾ ਕਿ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਕੈਲੀਫੋਰਨੀਆ ਅਤੇ ਕੈਨੇਡਾ ਦੇ ਕੁਝ ਹਿੱਸਿਆਂ ਵਿੱਚ ਰਹਿਣ ਵਾਲਾ ਮੰਨਿਆ ਜਾਂਦਾ ਹੈ। ਏਜੰਸੀ ਨੇ ਉਸ ਨੂੰ ਹਥਿਆਰਬੰਦ ਅਤੇ ਖ਼ਤਰਨਾਕ ਦੱਸਦਿਆਂ ਲੋਕਾਂ ਨੂੰ ਸਿੱਧਾ ਸੰਪਰਕ ਕਰਨ ਦੀ ਬਜਾਏ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸੂਚਨਾ ਦੇਣ ਲਈ ਕਿਹਾ ਹੈ।
Goldy Brar Satinderjeet Singh Fbi Fbi Most Wanted Lawrence Bishnoi Hardeep Singh Nijjar Nijjar Murder Case Punjab Gangster Canada Crime Us Crime Organized Crime Fbi Reward Goldy Brar Reward Ten Most Wanted Fugitives Breaking News