ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਹੋਲੋਗ੍ਰਾਮ ਤਕਨਾਲੋਜੀ ਰਾਹੀਂ ਸਟੇਜ ’ਤੇ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ’ਚ ਵਰਲਡ ਟੂਰ ਦੀ ਸ਼ੁਰੂਆਤ
October 10, 2026
Sidhu-Moose-Wala-Signed-To-God-W

ਹੋਲੋਗ੍ਰਾਮ ਤਕਨਾਲੋਜੀ ਰਾਹੀਂ ਸਟੇਜ ’ਤੇ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ’ਚ ਵਰਲਡ ਟੂਰ ਦੀ ਸ਼ੁਰੂਆਤ

Prabhsimran Singh / Toronto

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ ਵਰਲਡ ਟੂਰ’ ਸ਼ੁੱਕਰਵਾਰ ਰਾਤ ਟੋਰਾਂਟੋ ਵਿੱਚ ਖਚਾਖਚ ਭਰੇ ਸ਼ੋਅ ਨਾਲ ਸ਼ੁਰੂ ਹੋਇਆ। ਹੋਲੋਗ੍ਰਾਮ ਤਕਨਾਲੋਜੀ ਰਾਹੀਂ ਉਨ੍ਹਾਂ ਦੀ ਸਟੇਜ ’ਤੇ ਮੌਜੂਦਗੀ ਨੂੰ ਮੁੜ ਸੁਰਜੀਤ ਕੀਤਾ ਗਿਆ। ਉਨ੍ਹਾਂ ਦੀ ਟੀਮ ਇਸ ਨੂੰ ਕਿਸੇ ਭਾਰਤੀ ਕਲਾਕਾਰ ਦਾ ਪਹਿਲਾ ਹੋਲੋਗ੍ਰਾਮ-ਆਧਾਰਿਤ ਵਰਲਡ ਟੂਰ ਦੱਸ ਰਹੀ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਸੁਪਰਹਿੱਟ ਗੀਤ ‘295’ ਦੀ ਵੀਡੀਓ ਵੀ ਰਿਲੀਜ਼ ਕੀਤੀ ਗਈ। ਵੀਡੀਓ ਵਿੱਚ ਉਨ੍ਹਾਂ ਦੇ ਮਾਤਾ-ਪਿਤਾ ਅਤੇ ਛੋਟੇ ਭਰਾ ਨੂੰ ਵੀ ਦਿਖਾਇਆ ਗਿਆ ਹੈ। ਰਿਲੀਜ਼ ਦੇ ਪਹਿਲੇ 30 ਮਿੰਟਾਂ ਵਿੱਚ ਹੀ ਵੀਡੀਓ ਨੂੰ ਯੂਟਿਊਬ ’ਤੇ 2.8 ਲੱਖ ਤੋਂ ਵੱਧ ਵਾਰ ਦੇਖਿਆ ਗਿਆ। ਇਸ ਟੂਰ ਵਿੱਚ ਮੂਸੇਵਾਲਾ ਦੀ ਅਸਲ ਆਵਾਜ਼, ਸਿਨੇਮੈਟਿਕ ਵਿਜ਼ੂਅਲਸ ਅਤੇ ਸਟੇਜ ਪ੍ਰਭਾਵਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸ਼ੋਅ ਦੌਰਾਨ ਉਨ੍ਹਾਂ ਨਾਲ ਕੰਮ ਕਰ ਚੁੱਕੇ ਕੁਝ ਹੋਰ ਗਾਇਕਾਂ ਨੇ ਵੀ ਪੇਸ਼ਕਾਰੀ ਦਿੱਤੀ। ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਨੇ ਹੋਲੋਗ੍ਰਾਮ ਨੂੰ ਬੇਹੱਦ ਅਸਲੀ ਦੱਸਦਿਆਂ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦਾ ਗੀਤ ‘295’ ਸਾਲ 2021 ਵਿੱਚ ਰਿਲੀਜ਼ ਹੋਇਆ ਸੀ ਅਤੇ ਇਹ ਉਨ੍ਹਾਂ ਦੇ ਸਭ ਤੋਂ ਮਸ਼ਹੂਰ ਗੀਤਾਂ ਵਿੱਚੋਂ ਇੱਕ ਹੈ। ਇਸ ਗੀਤ ਨੂੰ ਯੂਟਿਊਬ ’ਤੇ 1.28 ਕਰੋੜ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੁਤਾਬਕ, ਟੂਰ ਦੇ ਪਹਿਲੇ ਪੜਾਅ ਵਿੱਚ 10 ਸ਼ੋਅ ਹੋਣਗੇ। ਪਰਿਵਾਰ ਦੇ ਕੈਨੇਡਾ, ਅਮਰੀਕਾ, ਯੂਕੇ, ਯੂਏਈ, ਆਸਟ੍ਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਹੋਣ ਵਾਲੇ ਸ਼ੋਅਜ਼ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਮੂਸੇਵਾਲਾ ਦੇ ਮਰਨ ਉਪਰੰਤ ਗੀਤ ਵੀ ਲਗਾਤਾਰ ਰਿਲੀਜ਼ ਕੀਤੇ ਜਾ ਰਹੇ ਹਨ। ਉਨ੍ਹਾਂ ਦਾ 13ਵਾਂ ਮਰਨ ਉਪਰੰਤ ਗੀਤ ‘ਗੋਸਟਫੇਸ ਕਿੱਲਾ’ ਪਿਛਲੇ ਮਹੀਨੇ ਰਿਲੀਜ਼ ਹੋਇਆ ਸੀ।

Sidhu Moose Wala Signed To God World Tour Sidhu Moose Wala Hologram Toronto Concert 295 Song 295 Music Video Punjabi Music Balkaur Singh Ghostface Killah Punjabi Entertainment World Tour


Recommended Posts