ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਅਮਰੀਕਾ ਦੇ ਯੂਬਾ ਸਿਟੀ ’ਚ ਸਿੱਖ ਸਮਾਗਮ ਦੌਰਾਨ ਹਿੰਸਾ ਦੀਆਂ ਦੋ ਘਟਨਾਵਾਂ, ਗੋਲੀਬਾਰੀ ਮਗਰੋਂ ਚਾਕੂਬਾਜ਼ੀ; ਦਵਿੰਦਰ ਸਿੰਘ ਗ੍ਰਿਫ਼ਤਾਰ
November 3, 2026
Yuba-City-California-Sikh-Event-

ਅਮਰੀਕਾ ਦੇ ਯੂਬਾ ਸਿਟੀ ’ਚ ਸਿੱਖ ਸਮਾਗਮ ਦੌਰਾਨ ਹਿੰਸਾ ਦੀਆਂ ਦੋ ਘਟਨਾਵਾਂ, ਗੋਲੀਬਾਰੀ ਮਗਰੋਂ ਚਾਕੂਬਾਜ਼ੀ; ਦਵਿੰਦਰ ਸਿੰਘ ਗ੍ਰਿਫ਼ਤਾਰ

Prabhsimran Singh / America

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਯੂਬਾ ਸਿਟੀ ਵਿੱਚ 47ਵੇਂ ਸਾਲਾਨਾ ਸਿੱਖ ਸਮਾਗਮ ਅਤੇ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ ਵੱਖ-ਵੱਖ ਘਟਨਾਵਾਂ ਵਾਪਰੀਆਂ ਹਨ। ਪਹਿਲੀ ਘਟਨਾ 31 ਅਕਤੂਬਰ, ਸ਼ਨਿੱਚਰਵਾਰ ਨੂੰ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੀਏਰਾ ਬੁਏਨਾ ਰੋਡ ’ਤੇ ਸਥਿਤ ਪਾਰਕਿੰਗ ਲਾਟ ਵਿੱਚ ਗੋਲੀਬਾਰੀ ਦੀ ਵਾਪਰੀ। ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਸਟਰ ਕਾਊਂਟੀ ਸ਼ੈਰਿਫ਼ ਦਫ਼ਤਰ ਨੇ ਮਾਮਲੇ ਵਿੱਚ ਇੱਕ ਸ਼ੱਕੀ ਦੀ ਪਛਾਣ ਕਰ ਲਈ ਹੈ, ਹਾਲਾਂਕਿ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਦੂਜੀ ਘਟਨਾ ਐਤਵਾਰ, ਪਹਿਲੀ ਨਵੰਬਰ ਨੂੰ ਨਗਰ ਕੀਰਤਨ ਦੀ ਸਮਾਪਤੀ ਦੇ ਨੇੜੇ ਵਾਪਰੀ, ਜਿੱਥੇ ਚਾਕੂਬਾਜ਼ੀ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਨੂੰ ਯੂ ਸੀ ਡੇਵਿਸ ਮੈਡੀਕਲ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।ਪੁਲੀਸ ਨੇ ਚਾਕੂਬਾਜ਼ੀ ਦੀ ਘਟਨਾ ਦੇ ਸਬੰਧ ਵਿੱਚ ਸੈਕਰਾਮੈਂਟੋ ਵਾਸੀ 28 ਸਾਲਾ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਸਟਰ ਕਾਊਂਟੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਸ ਖ਼ਿਲਾਫ਼ ਇਰਾਦਾ ਕਤਲ, ਅਪਰਾਧ ਦੀ ਸਾਜ਼ਿਸ਼, ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਅਤੇ ਜਾਨਲੇਵਾ ਹਥਿਆਰ ਨਾਲ ਹਮਲਾ ਕਰਨ ਸਮੇਤ ਕਈ ਦੋਸ਼ ਲਾਏ ਗਏ ਹਨ।ਸਟਰ ਕਾਊਂਟੀ ਸ਼ੈਰਿਫ਼ ਦਫ਼ਤਰ ਅਨੁਸਾਰ ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋਲੀਬਾਰੀ ਅਤੇ ਚਾਕੂਬਾਜ਼ੀ ਦੀਆਂ ਦੋਵੇਂ ਘਟਨਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ ਜਾਂ ਨਹੀਂ। ਜਾਂਚਕਰਤਾ ਗੁਰਦੁਆਰਾ ਪ੍ਰਬੰਧਕਾਂ ਦੇ ਸਹਿਯੋਗ ਨਾਲ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਜਾਂਚ ਸਬੰਧੀ ਹੋਰ ਜਾਣਕਾਰੀ ਬੁੱਧਵਾਰ ਨੂੰ ਜਾਰੀ ਕੀਤੀ ਜਾ ਸਕਦੀ ਹੈ।

Yuba City California Sikh Event Nagar Kirtan Shooting Incident Stabbing Incident Davinder Singh Sutter County Sheriff Sacramento Sikh Community Usa News Crime News


Recommended Posts