ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਕੈਨੇਡਾ ’ਚ ਸਿੱਖ ਨੌਜਵਾਨ ਦੀ ਦਸਤਾਰ ਉਤਾਰ ਕੇ ਬੀਅਰ ਡੋਲ੍ਹੀ, ਦੋ ਹੋਰ ਯਾਤਰੀਆਂ ’ਤੇ ਵੀ ਹਮਲਾ; ਤਿੰਨ ਨੌਜਵਾਨਾਂ ਖ਼ਿਲਾਫ਼ ਨਫ਼ਰਤੀ ਅਪਰਾਧ ਦੇ ਦੋਸ਼ ਆਇਦ
November 13, 2026
Canada-Ontario-Barrie-Sikh-Youth

ਕੈਨੇਡਾ ’ਚ ਸਿੱਖ ਨੌਜਵਾਨ ਦੀ ਦਸਤਾਰ ਉਤਾਰ ਕੇ ਬੀਅਰ ਡੋਲ੍ਹੀ, ਦੋ ਹੋਰ ਯਾਤਰੀਆਂ ’ਤੇ ਵੀ ਹਮਲਾ; ਤਿੰਨ ਨੌਜਵਾਨਾਂ ਖ਼ਿਲਾਫ਼ ਨਫ਼ਰਤੀ ਅਪਰਾਧ ਦੇ ਦੋਸ਼ ਆਇਦ

Prabhsimran Singh / Canada

ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬੈਰੀ ਸ਼ਹਿਰ ਵਿੱਚ ਜਨਤਕ ਬੱਸਾਂ ਵਿੱਚ ਦੋ ਯਾਤਰੀਆਂ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਵਿਰੁੱਧ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦੇ ਦੋਸ਼ ਆਇਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਇੱਕ 22 ਸਾਲਾ ਸਿੱਖ ਨੌਜਵਾਨ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਦੀ ਦਸਤਾਰ ਉਤਾਰ ਕੇ ਉਸ ’ਤੇ ਬੀਅਰ ਡੋਲ੍ਹ ਦਿੱਤੀ ਗਈ। ਇਸ ਘਟਨਾ ਦੀ ਕੈਨੇਡਾ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿਆਸੀ ਆਗੂਆਂ ਵੱਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ। ਬੈਰੀ ਪੁਲੀਸ ਅਨੁਸਾਰ ਇਹ ਘਟਨਾਵਾਂ 8 ਨਵੰਬਰ ਨੂੰ ਵਾਪਰੀਆਂ। 16, 18 ਅਤੇ 19 ਸਾਲ ਦੀ ਉਮਰ ਦੇ ਤਿੰਨ ਮੁਲਜ਼ਮਾਂ ਨੇ ਇੱਕ ਘੰਟੇ ਤੋਂ ਕੁਝ ਵੱਧ ਸਮੇਂ ਦੇ ਅੰਦਰ ਵੱਖ-ਵੱਖ ਜਨਤਕ ਬੱਸਾਂ ਵਿੱਚ ਦੋ ਯਾਤਰੀਆਂ ਨੂੰ ਕਥਿਤ ਤੌਰ ’ਤੇ ਨਿਸ਼ਾਨਾ ਬਣਾਇਆ। ਪਹਿਲੀ ਘਟਨਾ ਸ਼ਾਮ ਕਰੀਬ 7:15 ਵਜੇ ਐਸਾ ਰੋਡ (Essa Road) ਨੇੜੇ ਇੱਕ ਬੱਸ ਵਿੱਚ ਵਾਪਰੀ, ਜਿੱਥੇ 26 ਸਾਲਾ ਯਾਤਰੀ ਨਾਲ ਤਿੰਨਾਂ ਨੌਜਵਾਨਾਂ ਨੇ ਕਥਿਤ ਤੌਰ ’ਤੇ ਬਦਸਲੂਕੀ ਕੀਤੀ।ਪੁਲੀਸ ਮੁਤਾਬਕ ਮੁਲਜ਼ਮਾਂ ਨੇ ਯਾਤਰੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ, ਉਸ ਨੂੰ ਧੱਕਾ ਦਿੱਤਾ ਅਤੇ ਥੱਪੜ ਮਾਰੇ। ਜਦੋਂ ਪੀੜਤ ਨੇ ਮਦਦ ਲੈਣ ਲਈ ਬੱਸ ਡਰਾਈਵਰ ਕੋਲ ਜਾਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਉਸ ਨੂੰ ਬੱਸ ਵਿੱਚੋਂ ਹੇਠਾਂ ਧੱਕ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਰਾਤ ਕਰੀਬ 8:30 ਵਜੇ ਯੋਂਗ ਸਟਰੀਟ (Yonge Street) ’ਤੇ ਇੱਕ ਹੋਰ ਬੱਸ ਵਿੱਚ ਇਸੇ ਸਮੂਹ ਨੇ 22 ਸਾਲਾ ਯਾਤਰੀ ਨੂੰ ਨਿਸ਼ਾਨਾ ਬਣਾਇਆ। ਪੁਲੀਸ ਅਨੁਸਾਰ ਮੁਲਜ਼ਮਾਂ ਵਿੱਚੋਂ ਇੱਕ ਨੇ ਨੌਜਵਾਨ ਦੀ ਦਸਤਾਰ ਉਤਾਰ ਦਿੱਤੀ ਅਤੇ ਉਸ ’ਤੇ ਬੀਅਰ ਡੋਲ੍ਹ ਦਿੱਤੀ। ਜਦੋਂ ਪੀੜਤ ਨੇ ਪੁਲੀਸ ਨੂੰ ਫ਼ੋਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇੱਕ ਮੁਲਜ਼ਮ ਨੇ ਉਸ ਦਾ ਮੋਬਾਈਲ ਫ਼ੋਨ ਜ਼ਮੀਨ ’ਤੇ ਸੁੱਟ ਦਿੱਤਾ।ਪੀੜਤ ਨੇ ਬੱਸ ਡਰਾਈਵਰ ਤੋਂ ਮਦਦ ਮੰਗੀ ਤਾਂ ਦੋ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਉਸ ਨੂੰ ਫੜ ਲਿਆ, ਜਦਕਿ ਤੀਜੇ ਨੇ ਉਸ ਦੇ ਚਿਹਰੇ ਅਤੇ ਸਰੀਰ ’ਤੇ ਮੁੱਕੇ ਮਾਰੇ। ਹਮਲੇ ਤੋਂ ਬਾਅਦ ਤਿੰਨੇ ਮੁਲਜ਼ਮ ਇੱਕ ਟੈਕਸੀ ਵਿੱਚ ਬੈਠ ਕੇ ਫ਼ਰਾਰ ਹੋ ਗਏ। ਹਾਲਾਂਕਿ, ਪੁਲੀਸ ਨੇ ਲਗਪਗ ਅੱਧੇ ਘੰਟੇ ਦੇ ਅੰਦਰ ਟੈਕਸੀ ਦਾ ਪਤਾ ਲਗਾ ਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਵਿਰੁੱਧ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦੇ ਦੋਸ਼ ਲਗਾਏ ਹਨ। ਅਧਿਕਾਰੀਆਂ ਨੇ ਮੁਲਜ਼ਮਾਂ ਅਤੇ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ। ਪੁਲੀਸ ਅਨੁਸਾਰ ਦੋਵਾਂ ਯਾਤਰੀਆਂ ਵਿੱਚੋਂ ਕਿਸੇ ਨੂੰ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ। ਇਸ ਦੌਰਾਨ ਹਿੰਦੂ ਸਿੱਖ ਯੂਨਿਟੀ ਫੋਰਮ ਕੈਨੇਡਾ ਨੇ ਦੂਜੀ ਘਟਨਾ ਦੇ ਪੀੜਤ ਦੀ ਪਛਾਣ ਸਿੱਖ ਨੌਜਵਾਨ ਵਜੋਂ ਕੀਤੀ ਹੈ। ਓਨਟਾਰੀਓ ਦੇ ਨਾਗਰਿਕਤਾ ਅਤੇ ਬਹੁ-ਸੱਭਿਆਚਾਰਵਾਦ ਮੰਤਰੀ ਗ੍ਰਾਹਮ ਮੈਕਗ੍ਰੇਗਰ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦਸਤਾਰ ਨੂੰ ਨਿਸ਼ਾਨਾ ਬਣਾਉਣਾ ਕਿਸੇ ਵਿਅਕਤੀ ਦੀ ਧਾਰਮਿਕ ਆਜ਼ਾਦੀ ਅਤੇ ਮਾਣ-ਸਨਮਾਨ ’ਤੇ ਹਮਲਾ ਹੈ।ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, "ਦਸਤਾਰ ਆਸਥਾ ਦਾ ਇੱਕ ਪਵਿੱਤਰ ਚਿੰਨ੍ਹ ਹੈ। ਇਸ ਨੂੰ ਨਿਸ਼ਾਨਾ ਬਣਾਉਣਾ ਕਿਸੇ ਦੇ ਮਾਣ-ਸਨਮਾਨ ਅਤੇ ਧਾਰਮਿਕ ਆਜ਼ਾਦੀ ’ਤੇ ਸ਼ਰੇਆਮ ਹਮਲਾ ਹੈ।" ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਵੀ ਦੋਵਾਂ ਹਮਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਇਕੱਲੀਆਂ-ਕਾਰੀਆਂ ਕਾਰਵਾਈਆਂ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਸੰਸਥਾ ਨੇ 'ਐਕਸ' ’ਤੇ ਆਪਣੀ ਪੋਸਟ ਵਿੱਚ ਕਿਹਾ ਕਿ ਕੈਨੇਡਾ ਵਿੱਚ ਸਿੱਖਾਂ ਨੂੰ ਵਧਦੇ ਨਿਸ਼ਾਨਾ ਬਣਾਉਣ ਦੇ ਮਾਮਲਿਆਂ ਵੱਲ ਗੰਭੀਰਤਾ ਨਾਲ ਧਿਆਨ ਦੇਣ, ਦੋਸ਼ੀਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਸਿੱਖ ਕੈਨੇਡੀਅਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਕੈਨੇਡਾ ਦੀ 2021 ਦੀ ਮਰਦਮਸ਼ੁਮਾਰੀ ਅਨੁਸਾਰ ਦੇਸ਼ ਵਿੱਚ 7,71,790 ਸਿੱਖ ਵੱਸਦੇ ਹਨ, ਜੋ ਕੁੱਲ ਆਬਾਦੀ ਦਾ ਲਗਪਗ 2.1 ਫ਼ੀਸਦੀ ਹਨ। ਓਨਟਾਰੀਓ ਸੂਬੇ ਵਿੱਚ ਹੀ 3 ਲੱਖ ਤੋਂ ਵੱਧ ਸਿੱਖ ਰਹਿੰਦੇ ਹਨ। ਭਾਰਤ ਤੋਂ ਬਾਅਦ ਕੈਨੇਡਾ ਵਿੱਚ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਸਿੱਖ ਆਬਾਦੀ ਹੈ। ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਦੋ ਬਾਲਗ ਮੁਲਜ਼ਮਾਂ ਨੂੰ ਵੱਧ ਤੋਂ ਵੱਧ 10 ਸਾਲ ਤੱਕ ਦੀ ਕੈਦ ਹੋ ਸਕਦੀ ਹੈ, ਜਦਕਿ 16 ਸਾਲਾ ਨਾਬਾਲਗ ਮੁਲਜ਼ਮ ਨੂੰ ਤਿੰਨ ਸਾਲ ਤੱਕ ਯੂਥ ਕਸਟਡੀ (ਬਾਲ ਸੁਧਾਰ ਘਰ) ਦੀ ਸਜ਼ਾ ਹੋ ਸਕਦੀ ਹੈ।

Canada Ontario Barrie Sikh Youth Hate Crime Sikh Community Turban Attack Anti sikh Hate Public Bus Attack Barrie Police Graham Mcgregor World Sikh Organization Hindu Sikh Unity Forum Canada Canada News


Recommended Posts