ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਅਮਰੀਕਾ 'ਚ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਉਣ 'ਤੇ ਮਮਦਾਨੀ ਨੇ ਜਤਾਈ ਚਿੰਤਾ, ਕਿਹਾ- ਨਫ਼ਰਤ ਹੁਣ ਸਿਆਸੀ ਮੁਹਿੰਮਾਂ ਦਾ ਬਣ ਰਹੀ ਹਿੱਸਾ
November 18, 2026
Zohran-Mamdani-New-York-Mayor-Hi

ਅਮਰੀਕਾ 'ਚ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਉਣ 'ਤੇ ਮਮਦਾਨੀ ਨੇ ਜਤਾਈ ਚਿੰਤਾ, ਕਿਹਾ- ਨਫ਼ਰਤ ਹੁਣ ਸਿਆਸੀ ਮੁਹਿੰਮਾਂ ਦਾ ਬਣ ਰਹੀ ਹਿੱਸਾ

Prabhsimran Singh / Usa

ਨਿਊਯਾਰਕ ਦੇ ਮੇਅਰ ਜੋਹਾਰਾਨ ਮਮਦਾਨੀ ਨੇ ਅਮਰੀਕਾ ਵਿੱਚ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਏ ਜਾਣ ਅਤੇ ਰਾਜਨੀਤਕ ਮੁਹਿੰਮਾਂ ਵਿੱਚ ਵਧ ਰਹੀ ਨਫ਼ਰਤ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਮੰਗਲਵਾਰ ਨੂੰ ਨਿਊਯਾਰਕ ਵਿੱਚ ਇੱਕ ਦੀਵਾਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵੱਖ-ਵੱਖ ਭਾਈਚਾਰਿਆਂ ਨੂੰ ਵੰਡ ਪਾਊ ਰਾਜਨੀਤੀ ਦਾ ਵਿਰੋਧ ਕਰਨ ਅਤੇ ਵਿਤਕਰੇ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ। ਮਮਦਾਨੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਅਮਰੀਕਾ ਵਿੱਚ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਅਮਰੀਕੀ ਸੰਘੀ ਸਰਕਾਰ ਦੇ ਉੱਚ ਪੱਧਰੀ ਨੇਤਾਵਾਂ ਵੱਲੋਂ ਸਿੱਖ ਭਾਈਚਾਰੇ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਨਫ਼ਰਤ ਪਹਿਲਾਂ ਸਮਾਜ ਦੇ ਹਾਸ਼ੀਏ ਤੱਕ ਸੀਮਤ ਰਹਿੰਦੀ ਸੀ, ਉਹ ਹੁਣ ਹੌਲੀ-ਹੌਲੀ ਰਾਜਨੀਤਕ ਮੁਹਿੰਮਾਂ ਦੇ ਕੇਂਦਰ ਵਿੱਚ ਆਪਣੀ ਜਗ੍ਹਾ ਬਣਾ ਰਹੀ ਹੈ।ਦੀਵਾਲੀ ਦੇ ਮਹੱਤਵ ਬਾਰੇ ਗੱਲ ਕਰਦਿਆਂ ਮਮਦਾਨੀ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਅਜਿਹਾ ਸਮਾਜ ਸਿਰਜਣ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ, ਜਿਸ ਦੀ ਨੀਂਹ ਸਹਿਣਸ਼ੀਲਤਾ ਅਤੇ ਆਪਸੀ ਸਤਿਕਾਰ 'ਤੇ ਟਿਕੀ ਹੋਵੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਹਰ ਭਾਈਚਾਰੇ ਨੂੰ ਬਰਾਬਰ ਸਨਮਾਨ ਮਿਲਣਾ ਚਾਹੀਦਾ ਹੈ ਅਤੇ ਵਿਤਕਰੇ ਤੇ ਨਫ਼ਰਤ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਆਪਣੇ ਪਰਿਵਾਰਕ ਪਿਛੋਕੜ ਦਾ ਜ਼ਿਕਰ ਕਰਦਿਆਂ ਮਮਦਾਨੀ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਪੰਜਾਬੀ ਹਿੰਦੂ ਹਨ, ਜਦਕਿ ਉਨ੍ਹਾਂ ਦੇ ਪਿਤਾ ਗੁਜਰਾਤੀ ਮੂਲ ਦੇ ਯੁਗਾਂਡਾਈ ਮੁਸਲਮਾਨ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਹਿੰਦੂ ਧਰਮ ਦੀ ਸੁੰਦਰਤਾ ਅਤੇ ਇਸ ਵਿੱਚ ਮੌਜੂਦ ਗਿਆਨ ਦਾ ਸਤਿਕਾਰ ਕਰਨਾ ਸਿਖਾਇਆ ਹੈ।ਹਿੰਦੂ ਧਰਮ ਦੀਆਂ ਧਾਰਮਿਕ ਪਰੰਪਰਾਵਾਂ ਅਤੇ ਕਥਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਪ੍ਰਾਚੀਨ ਗ੍ਰੰਥਾਂ, ਰਾਮਾਇਣ ਅਤੇ ਮਹਾਭਾਰਤ ਦਾ ਵੀ ਜ਼ਿਕਰ ਕੀਤਾ। ਮਮਦਾਨੀ ਨੇ ਕਿਹਾ ਕਿ ਇਸ ਸਾਲ ਦੀ ਦੀਵਾਲੀ ਸਾਨੂੰ ਇਹ ਅਹਿਸਾਸ ਵੀ ਕਰਵਾਉਂਦੀ ਹੈ ਕਿ ਅਜੇ ਅਜਿਹਾ ਸਮਾਜ ਅਤੇ ਰਾਜਨੀਤਕ ਮਾਹੌਲ ਸਿਰਜਣ ਲਈ ਬਹੁਤ ਕੰਮ ਕਰਨਾ ਬਾਕੀ ਹੈ, ਜਿਸ ਦੀਆਂ ਜੜ੍ਹਾਂ ਸਹਿਣਸ਼ੀਲਤਾ, ਹਮਦਰਦੀ ਅਤੇ ਆਪਸੀ ਸਤਿਕਾਰ ਵਿੱਚ ਹੋਣ। ਅੰਤ ਵਿੱਚ ਉਨ੍ਹਾਂ ਦੀਵਾਲੀ ਦੇ ਸਮਾਰੋਹ ਦੀ ਮੇਜ਼ਬਾਨੀ ਕਰਨ ਨੂੰ ਆਪਣੇ ਜੀਵਨ ਦਾ ਬਹੁਤ ਵੱਡਾ ਸਨਮਾਨ ਅਤੇ ਸੁਭਾਗ ਦੱਸਿਆ। ਉਨ੍ਹਾਂ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕਾਂ ਨੂੰ ਆਪਸੀ ਸਦਭਾਵਨਾ ਬਣਾਈ ਰੱਖਣ ਅਤੇ ਨਫ਼ਰਤ ਵਿਰੁੱਧ ਇਕੱਠੇ ਖੜ੍ਹੇ ਹੋਣ ਦੀ ਅਪੀਲ ਕੀਤੀ।

Zohran Mamdani New York Mayor Hindu Temples Diwali Celebration Anti Hindu Hate Sikh Community Religious Discrimination Us Politics Hindu Community Religious Tolerance


Recommended Posts