ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
ਪੰਨੂ ਮਾਮਲੇ ’ਚ ਅਮਰੀਕੀ ਅਦਾਲਤ ਵੱਲੋਂ Nsa ਅਜੀਤ ਡੋਵਾਲ ਤੇ ਰਾਅ ਦੇ ਸਾਬਕਾ ਮੁਖੀ ਸਾਮੰਤ ਗੋਇਲ ਨੂੰ ਸੰਮਨ, ਭਾਰਤੀ ਅਦਾਲਤਾਂ ਨੂੰ ਭੇਜੇ ਦਸਤਾਵੇਜ਼
November 21, 2026
Gurpatwant-Singh-Pannun-Ajit-Dov

ਪੰਨੂ ਮਾਮਲੇ ’ਚ ਅਮਰੀਕੀ ਅਦਾਲਤ ਵੱਲੋਂ Nsa ਅਜੀਤ ਡੋਵਾਲ ਤੇ ਰਾਅ ਦੇ ਸਾਬਕਾ ਮੁਖੀ ਸਾਮੰਤ ਗੋਇਲ ਨੂੰ ਸੰਮਨ, ਭਾਰਤੀ ਅਦਾਲਤਾਂ ਨੂੰ ਭੇਜੇ ਦਸਤਾਵੇਜ਼

Prabhsimran Singh / Usa

ਅਮਰੀਕਾ ਦੀ ਇੱਕ ਅਦਾਲਤ ਨੇ ਖ਼ਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧਤ ਮਾਮਲੇ ਵਿੱਚ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਅਤੇ ਖ਼ੁਫ਼ੀਆ ਏਜੰਸੀ ਰਾਅ (R&AW) ਦੇ ਸਾਬਕਾ ਡਾਇਰੈਕਟਰ ਸਾਮੰਤ ਗੋਇਲ ਨੂੰ ਸੰਮਨ ਭੇਜੇ ਹਨ। ਨਿਊਯਾਰਕ ਦੀ ਸਾਊਦਰਨ ਡਿਸਟ੍ਰਿਕਟ ਕੋਰਟ ਵੱਲੋਂ ਇਹ ਸੰਮਨ ਭਾਰਤ ਦੀਆਂ ਅਦਾਲਤਾਂ ਨੂੰ ਭੇਜ ਕੇ ਤਾਮੀਲ ਕਰਵਾਉਣ ਦੀ ਬੇਨਤੀ ਕੀਤੀ ਗਈ ਹੈ। ਪੰਨੂ ਖ਼ਿਲਾਫ਼ ਭਾਰਤੀ ਜਾਂਚ ਏਜੰਸੀਆਂ ਵੱਲੋਂ ਵੱਖ-ਵੱਖ ਅਤਿਵਾਦੀ ਦੋਸ਼ਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਦੀ ਭਾਲ ਜਾਰੀ ਹੈ। ਅਦਾਲਤ ਦੇ ਕਲਰਕ ਅਨੁਸਾਰ, ਸ਼ੁੱਕਰਵਾਰ ਨੂੰ ਫੈੱਡਐਕਸ (FedEx) ਰਾਹੀਂ ਨਵੀਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ, ਤੀਸ ਹਜ਼ਾਰੀ ਕੋਰਟ ਅਤੇ ਦਵਾਰਕਾ ਜ਼ਿਲ੍ਹਾ ਅਦਾਲਤ ਨੂੰ ਸੰਮਨ ਭੇਜੇ ਗਏ ਹਨ। ਇਸ ਤੋਂ ਪਹਿਲਾਂ 13 ਨਵੰਬਰ ਨੂੰ ਨਿਊਯਾਰਕ ਦੀ ਇਸੇ ਅਦਾਲਤ ਨੇ ਹੇਗ ਕਨਵੈਨਸ਼ਨ ਦਾ ਹਵਾਲਾ ਦਿੰਦਿਆਂ ਡੋਵਾਲ ਅਤੇ ਗੋਇਲ ਨੂੰ ਸੰਮਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਜੱਜ ਕੈਥਰੀਨ ਪੋਲਕ ਫੈਲਾ ਵੱਲੋਂ ਜਾਰੀ ਹੁਕਮਾਂ ਵਿੱਚ ਅਦਾਲਤ ਨੇ ਸਬੰਧਤ ਭਾਰਤੀ ਅਦਾਲਤਾਂ ਨੂੰ ਇਸ ਦੀਵਾਨੀ ਮੁਕੱਦਮੇ ਵਿੱਚ ਬਚਾਅ ਪੱਖ ਨੂੰ ਸੰਮਨ ਤਾਮੀਲ ਕਰਵਾਉਣ ਲਈ ਸਹਿਯੋਗ ਦੀ ਬੇਨਤੀ ਕੀਤੀ ਹੈ। ਹੁਕਮਾਂ ਵਿੱਚ ਹੇਗ ਕਨਵੈਨਸ਼ਨ ਅਤੇ ਭਾਰਤੀ ਸਿਵਲ ਪ੍ਰੋਸੀਜਰ ਕੋਡ (CPC) ਦੀਆਂ ਸਬੰਧਤ ਧਾਰਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਵਿਦੇਸ਼ੀ ਅਦਾਲਤਾਂ ਭਾਰਤੀ ਅਦਾਲਤਾਂ ਰਾਹੀਂ ਡੋਵਾਲ ਅਤੇ ਗੋਇਲ ਨੂੰ ਸੰਮਨ ਭੇਜ ਸਕਦੀਆਂ ਹਨ। ਅਦਾਲਤੀ ਹੁਕਮਾਂ ਮੁਤਾਬਕ, ਇਸ ਤੋਂ ਪਹਿਲਾਂ ਹੇਗ ਕਨਵੈਨਸ਼ਨ ਤਹਿਤ ਭਾਰਤ ਦੀ ਕੇਂਦਰੀ ਅਥਾਰਟੀ ਰਾਹੀਂ ਸੰਮਨ ਭੇਜਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਹ ਰੱਦ ਹੋ ਗਈ ਸੀ। ਇਸ ਤੋਂ ਬਾਅਦ ਅਦਾਲਤ ਨੇ ਹੇਗ ਕਨਵੈਨਸ਼ਨ ਦੀ ਧਾਰਾ 19 ਅਤੇ ਭਾਰਤੀ ਸੀ.ਪੀ.ਸੀ. ਦੇ ਤਹਿਤ ਬਦਲਵੇਂ ਤਰੀਕੇ ਨਾਲ ਸੰਮਨ ਭੇਜਣ ਦੀ ਇਜਾਜ਼ਤ ਦਿੱਤੀ। ਜ਼ਿਕਰਯੋਗ ਹੈ ਕਿ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਆਪਣੀ ਜਾਨ ’ਤੇ ਕਥਿਤ ਹਮਲੇ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਹਰਜਾਨੇ ਦੀ ਮੰਗ ਕਰਦਿਆਂ ਇਹ ਦੀਵਾਨੀ ਮੁਕੱਦਮਾ ਦਾਇਰ ਕੀਤਾ ਹੈ। ਪੰਨੂ ਨੇ ਅਜੀਤ ਡੋਵਾਲ ’ਤੇ ਭਾਰਤੀ ਖ਼ੁਫ਼ੀਆ ਏਜੰਸੀ ਰਾਹੀਂ ਉਸ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਹਨ। ਪਿਛਲੇ ਮਹੀਨੇ ਵੀ ਅਮਰੀਕੀ ਅਦਾਲਤ ਨੇ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨੂੰ ਵਿਦੇਸ਼ ਵਿਭਾਗ ਵੱਲੋਂ ਜਾਰੀ ਕੂਟਨੀਤਕ ਨੋਟ ਰਾਹੀਂ ਸੰਮਨ ਭੇਜਣ ਦੀ ਕੋਸ਼ਿਸ਼ ਕੀਤੀ ਸੀ। ਦੂਜੇ ਪਾਸੇ, ਭਾਰਤ ਨੇ ਪੰਨੂ ਵੱਲੋਂ ਦਾਇਰ ਇਸ ਮੁਕੱਦਮੇ ਨੂੰ ਮਨਘੜਤ ਅਤੇ ਬਦਨੀਤੀ ਵਾਲਾ ਕਰਾਰ ਦਿੰਦਿਆਂ ਪਹਿਲਾਂ ਹੀ ਰੱਦ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ 10 ਨਵੰਬਰ ਨੂੰ ਕਿਹਾ ਸੀ ਕਿ ਭਾਰਤ ਆਪਣੇ ਉੱਚ ਅਧਿਕਾਰੀਆਂ ਖ਼ਿਲਾਫ਼ ਅਜਿਹੇ ਬੇਬੁਨਿਆਦ ਮੁਕੱਦਮਿਆਂ ਨੂੰ ਖ਼ਾਰਜ ਕਰਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਸੀ ਕਿ ਭਾਰਤ ਵਿੱਚ ਕਿਸੇ ਵੀ ਨਿਆਂਇਕ ਦਸਤਾਵੇਜ਼ ਦੀ ਤਾਮੀਲ ਸਿਰਫ਼ ਨਿਰਧਾਰਤ ਕੇਂਦਰੀ ਅਥਾਰਟੀ, ਯਾਨੀ ਕਾਨੂੰਨ ਅਤੇ ਨਿਆਂ ਮੰਤਰਾਲੇ ਰਾਹੀਂ ਹੀ ਕੀਤੀ ਜਾ ਸਕਦੀ ਹੈ।

Gurpatwant Singh Pannun Ajit Doval Samant Goel Raw Indian National Security Advisor Us Court New York Court Summons Hague Convention Sikh For Justice Sfj India Us Relations Civil Lawsuit Indian Judiciary National Securitygurpatwant Singh Pannun Ajit Doval


Recommended Posts