ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
ਓਂਟਾਰੀਓ ਲਿਬਰਲ ਪਾਰਟੀ ਦੀ ਕਮਾਂਡ ਨਵਦੀਪ ਸਿੰਘ ਬੈਂਸ ਦੇ ਹੱਥ, ਲੀਡਰਸ਼ਿਪ ਚੋਣ ਵਿੱਚ ਲੀ ਫੇਅਰਕਲੌ ਨੂੰ ਹਰਾਇਆ
November 22, 2026
Canada-Ontario-Navdeep-Singh-Bai

ਓਂਟਾਰੀਓ ਲਿਬਰਲ ਪਾਰਟੀ ਦੀ ਕਮਾਂਡ ਨਵਦੀਪ ਸਿੰਘ ਬੈਂਸ ਦੇ ਹੱਥ, ਲੀਡਰਸ਼ਿਪ ਚੋਣ ਵਿੱਚ ਲੀ ਫੇਅਰਕਲੌ ਨੂੰ ਹਰਾਇਆ

Prabhsimran Singh / Canada

ਕੈਨੇਡਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਓਂਟਾਰੀਓ ਦੀ ਲਿਬਰਲ ਪਾਰਟੀ ਨੂੰ ਨਵਾਂ ਆਗੂ ਮਿਲ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਨਵਦੀਪ ਸਿੰਘ ਬੈਂਸ ਨੇ ਪਾਰਟੀ ਦੀ ਲੀਡਰਸ਼ਿਪ ਚੋਣ ਜਿੱਤ ਕੇ ਪਾਰਟੀ ਦੀ ਕਮਾਂਡ ਆਪਣੇ ਹੱਥਾਂ ਵਿੱਚ ਲੈ ਲਈ ਹੈ। ਤਿੰਨ ਪੜਾਵਾਂ ਵਿੱਚ ਹੋਈ ਇਸ ਚੋਣ ਦੇ ਆਖ਼ਰੀ ਪੜਾਅ ਵਿੱਚ ਬੈਂਸ ਨੇ ਵਿਰੋਧੀ ਉਮੀਦਵਾਰ ਲੀ ਫੇਅਰਕਲੌ ਨੂੰ 50.29 ਫ਼ੀਸਦੀ ਵੋਟਾਂ ਹਾਸਲ ਕਰਕੇ ਪਛਾੜ ਦਿੱਤਾ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਤਾਜੇਵਾਲ ਨਾਲ ਸਬੰਧਤ ਨਵਦੀਪ ਸਿੰਘ ਬੈਂਸ ਦਾ ਪਰਿਵਾਰ ਕਰੀਬ 55 ਸਾਲ ਪਹਿਲਾਂ ਕੈਨੇਡਾ ਜਾ ਵੱਸਿਆ ਸੀ। ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ ਬੈਂਸ ਕੈਨੇਡਾ ਆ ਕੇ ਵੱਸ ਗਏ ਸਨ। ਨਵਦੀਪ ਬੈਂਸ ਦਾ ਜਨਮ ਟੋਰਾਂਟੋ ਵਿੱਚ ਹੋਇਆ ਅਤੇ ਬਾਅਦ ਵਿੱਚ ਉਨ੍ਹਾਂ ਦਾ ਪਰਿਵਾਰ ਬਰੈਂਪਟਨ ਵਿੱਚ ਵੱਸ ਗਿਆ।ਐੱਮ.ਬੀ.ਏ. ਤੱਕ ਪੜ੍ਹਾਈ ਕਰਨ ਤੋਂ ਬਾਅਦ ਬੈਂਸ ਨੇ ਸਾਲ 2004 ਵਿੱਚ ਸਿਆਸਤ ਵਿੱਚ ਕਦਮ ਰੱਖਿਆ ਅਤੇ ਸੰਸਦੀ ਚੋਣ ਜਿੱਤ ਕੇ ਪਾਰਲੀਮੈਂਟ ਵਿੱਚ ਪਹੁੰਚੇ। ਉਨ੍ਹਾਂ ਨੇ ਲਗਾਤਾਰ ਪੰਜਵੀਂ ਅਤੇ ਛੇਵੀਂ ਵਾਰ ਚੋਣ ਜਿੱਤ ਕੇ ਆਪਣੀ ਸਿਆਸੀ ਪਕੜ ਮਜ਼ਬੂਤ ਕੀਤੀ। ਜਸਟਿਨ ਟਰੂਡੋ ਦੀਆਂ ਸਰਕਾਰਾਂ ਵਿੱਚ ਉਨ੍ਹਾਂ ਨੇ ਦੋ ਵਾਰ ਕੇਂਦਰੀ ਮੰਤਰੀ ਵਜੋਂ ਵੀ ਸੇਵਾਵਾਂ ਨਿਭਾਈਆਂ। ਸਾਲ 2021 ਵਿੱਚ ਉਨ੍ਹਾਂ ਨੇ ਸਿਆਸਤ ਤੋਂ ਦੂਰੀ ਬਣਾ ਲਈ ਅਤੇ ਕਾਰੋਬਾਰੀ ਖੇਤਰ ਵਿੱਚ ਆਪਣਾ ਕਰੀਅਰ ਸ਼ੁਰੂ ਕੀਤਾ। ਉਨ੍ਹਾਂ ਨੇ ਪਹਿਲਾਂ ਇੱਕ ਨਿੱਜੀ ਬੈਂਕ ਵਿੱਚ ਉੱਚ ਅਹੁਦੇ ’ਤੇ ਕੰਮ ਕੀਤਾ। ਇਸ ਤੋਂ ਬਾਅਦ ਪਿਛਲੇ ਤਿੰਨ ਸਾਲਾਂ ਤੋਂ ਉਹ ਕੈਨੇਡਾ ਦੀ ਪ੍ਰਮੁੱਖ ਸੰਚਾਰ ਕੰਪਨੀ ਵਿੱਚ ਕਾਰਪੋਰੇਟ ਮਾਮਲਿਆਂ ਦੇ ਮੁਖੀ ਵਜੋਂ ਕੰਮ ਕਰ ਰਹੇ ਸਨ।ਓਂਟਾਰੀਓ ਲਈ ਨਵਦੀਪ ਬੈਂਸ ਦੀਆਂ ਮੁੱਖ ਤਰਜੀਹਾਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ, ਲੋਕਾਂ ਨੂੰ ਚੰਗੀਆਂ ਤਨਖ਼ਾਹਾਂ ਦਿਵਾਉਣਾ, ਸਿਹਤ ਸੇਵਾਵਾਂ ਵਿੱਚ ਸੁਧਾਰ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ ਸ਼ਾਮਲ ਹੈ। ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ। ਲੀਡਰਸ਼ਿਪ ਚੋਣ ਜਿੱਤਣ ਤੋਂ ਬਾਅਦ ਬੈਂਸ ਨੇ ਕਿਹਾ ਕਿ ਉਹ ਹੁਣ ਆਪਣਾ ਪੂਰਾ ਸਮਾਂ ਪਾਰਟੀ ਦੇ ਕੰਮਾਂ ਨੂੰ ਦੇਣਗੇ। ਉਨ੍ਹਾਂ ਨੇ ਅਗਲੀਆਂ ਚੋਣਾਂ ਵਿੱਚ ਬਹੁਮਤ ਹਾਸਲ ਕਰਨ ਅਤੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਾਉਣ ਦਾ ਭਰੋਸਾ ਦਿੱਤਾ।

Canada Ontario Navdeep Singh Bains Ontario Liberal Party Liberal Party Canadian Politics Justin Trudeau Hoshiarpur Punjab Political News


Recommended Posts