ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
16 ਦਸੰਬਰ ਨੂੰ ਬੰਗਲਾਦੇਸ਼ ਪਰਤਣ ਦੀ ਤਿਆਰੀ 'ਚ ਸ਼ੇਖ ਹਸੀਨਾ, ਵਿਜੇ ਦਿਵਸ ਮੌਕੇ ਵਤਨ ਵਾਪਸੀ ਦਾ ਕੀਤਾ ਐਲਾਨ
November 24, 2026
Sheikh-Hasina-Bangladesh-Banglad

16 ਦਸੰਬਰ ਨੂੰ ਬੰਗਲਾਦੇਸ਼ ਪਰਤਣ ਦੀ ਤਿਆਰੀ 'ਚ ਸ਼ੇਖ ਹਸੀਨਾ, ਵਿਜੇ ਦਿਵਸ ਮੌਕੇ ਵਤਨ ਵਾਪਸੀ ਦਾ ਕੀਤਾ ਐਲਾਨ

Prabhsimran Singh / Bangladesh

ਭਾਰਤ ਵਿੱਚ ਰਹਿ ਰਹੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ 16 ਦਸੰਬਰ ਨੂੰ ਆਪਣੇ ਵਤਨ ਪਰਤਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਵਾਪਸੀ ਲਈ ਬੰਗਲਾਦੇਸ਼ ਦੇ ਵਿਜੇ ਦਿਵਸ ਦੀ ਤਰੀਕ ਚੁਣੀ ਹੈ। ਬੰਗਲਾਦੇਸ਼ ਹਰ ਸਾਲ 16 ਦਸੰਬਰ ਨੂੰ ਪਾਕਿਸਤਾਨ ਤੋਂ ਆਜ਼ਾਦੀ ਹਾਸਲ ਕਰਨ ਦੀ ਯਾਦ ਵਿੱਚ ਵਿਜੇ ਦਿਵਸ ਮਨਾਉਂਦਾ ਹੈ। ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀ ਅਗਵਾਈ ਹੇਠ ਹੋਏ ਵੱਡੇ ਪੱਧਰ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਸ਼ੇਖ ਹਸੀਨਾ ਦੇ 15 ਸਾਲਾਂ ਦੇ ਸ਼ਾਸਨ ਦਾ ਅੰਤ ਹੋ ਗਿਆ ਸੀ। ਇਸ ਤੋਂ ਬਾਅਦ ਉਹ 5 ਅਗਸਤ, 2024 ਨੂੰ ਬੰਗਲਾਦੇਸ਼ ਛੱਡ ਕੇ ਭਾਰਤ ਆ ਗਏ ਸਨ। ਉਸ ਸਮੇਂ ਹੋਏ ਜਨਤਕ ਵਿਦਰੋਹ ਦੌਰਾਨ ਸੈਂਕੜੇ ਪ੍ਰਦਰਸ਼ਨਕਾਰੀਆਂ ਦੀ ਮੌਤ ਹੋਈ ਸੀ। ਇਨ੍ਹਾਂ ਘਟਨਾਵਾਂ ਨਾਲ ਸਬੰਧਤ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਮਾਮਲੇ ਵਿੱਚ ਅਦਾਲਤ ਨੇ ਹਸੀਨਾ ਨੂੰ ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਹਾਲਾਂਕਿ, ਸ਼ੇਖ ਹਸੀਨਾ ਨੇ ਇਸ ਫ਼ੈਸਲੇ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਹੈ ਕਿ ਉਹ ਬੰਗਲਾਦੇਸ਼ ਪਰਤ ਕੇ ਕਾਨੂੰਨੀ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਹਨ।ਮੰਗਲਵਾਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਹਸੀਨਾ ਨੇ ਬੰਗਲਾਦੇਸ਼ ਦੇ ਮੌਜੂਦਾ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਵਤਨ ਵਾਪਸੀ ਲਈ ਰਾਸ਼ਟਰੀ ਏਅਰਲਾਈਨ ਦਾ ਜਹਾਜ਼ ਮੁਹੱਈਆ ਕਰਵਾਇਆ ਜਾਵੇ। ਹਸੀਨਾ ਦੇ ਬੁਲਾਰੇ ਸਈਦ ਮੁਜ਼ੱਮਿਲ ਅਲੀ ਨੇ ਦੱਸਿਆ ਕਿ ਸ਼ੇਖ ਹਸੀਨਾ 5 ਅਗਸਤ, 2024 ਨੂੰ ਬੰਗਲਾਦੇਸ਼ ਦੇ ਸਰਕਾਰੀ ਜਹਾਜ਼ ਰਾਹੀਂ ਹੀ ਭਾਰਤ ਆਏ ਸਨ। ਇਸ ਲਈ ਉਨ੍ਹਾਂ ਨੇ ਮੌਜੂਦਾ ਸਰਕਾਰ ਨੂੰ ਦਿੱਲੀ ਤੋਂ ਢਾਕਾ ਤੱਕ ਵਾਪਸੀ ਲਈ ਜਹਾਜ਼ ਦਾ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਹੈ। ਇਸ ਸਬੰਧੀ ਹਸੀਨਾ ਦੇ ਕਰੀਬੀ ਸਹਿਯੋਗੀ ਅਬੂ ਉਬੈਦਾ ਅਰੀਨ ਨੇ 'ਦਿ ਐਸੋਸੀਏਟਿਡ ਪ੍ਰੈੱਸ' ਨਾਲ ਗੱਲਬਾਤ ਕਰਦਿਆਂ ਕਿਹਾ ਕਿ 16 ਦਸੰਬਰ ਯਾਨੀ ਵਿਜੇ ਦਿਵਸ ਨੂੰ ਵਤਨ ਵਾਪਸੀ ਲਈ ਚੁਣਨਾ ਬੇਹੱਦ ਪ੍ਰਤੀਕਾਤਮਕ ਅਤੇ ਮਹੱਤਵਪੂਰਨ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਹਸੀਨਾ ਇਹ ਇਤਿਹਾਸਕ ਦਿਹਾੜਾ ਆਪਣੇ ਦੇਸ਼ਵਾਸੀਆਂ ਨਾਲ ਮਨਾਉਣਗੇ ਅਤੇ ਆਪਣੇ ਪਿਤਾ ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਦੀ ਅਗਵਾਈ ਹੇਠ ਪ੍ਰਾਪਤ ਹੋਈ ਇਤਿਹਾਸਕ ਜਿੱਤ ਨੂੰ ਸਿਜਦਾ ਕਰਨਗੇ। ਅਰੀਨ ਨੇ ਇਹ ਵੀ ਕਿਹਾ ਕਿ ਹਸੀਨਾ ਦੀ ਵਾਪਸੀ ਤੋਂ ਬਾਅਦ ਬੰਗਲਾਦੇਸ਼ ਮੁੜ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਦੇ ਰਾਹ 'ਤੇ ਅੱਗੇ ਵਧੇਗਾ।ਇਸ ਮਹੀਨੇ ਦੇ ਸ਼ੁਰੂ ਵਿੱਚ ਦਿੱਤੀ ਇੱਕ ਇੰਟਰਵਿਊ ਵਿੱਚ ਵੀ ਸ਼ੇਖ ਹਸੀਨਾ ਨੇ ਦਾਅਵਾ ਕੀਤਾ ਸੀ ਕਿ ਉਹ ਹਰ ਹਾਲਤ ਵਿੱਚ ਦਸੰਬਰ ਮਹੀਨੇ ਆਪਣੇ ਦੇਸ਼ ਪਰਤਣਗੇ। ਉਨ੍ਹਾਂ ਕਿਹਾ ਸੀ ਕਿ ਮੌਤ ਵੀ ਉਨ੍ਹਾਂ ਨੂੰ ਆਪਣੇ ਵਤਨ ਵਾਪਸ ਜਾਣ ਤੋਂ ਨਹੀਂ ਰੋਕ ਸਕਦੀ।

Sheikh Hasina Bangladesh Bangladesh Politics Victory Day December 16 Bangladesh News Tarique Rahman Dhaka India Bangladesh Relations Political News


Recommended Posts