ਨਸ਼ਾਖੋਰੀ ਨੌਜਵਾਨਾਂ ਦੇ ਸੁਫ਼ਨਿਆਂ ਲਈ ਵੱਡੀ ਚੁਣੌਤੀ: Pm ਮੋਦੀ    Bsf ਜਵਾਨ ਦੀ ਹਿਰਾਸਤ ’ਚ ਮੌਤ ਦਾ ਮਾਮਲਾ    ਬਰੈਂਪਟਨ ਗੋਲ਼ੀਬਾਰੀ ਮਾਮਲੇ ’ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ    ਕੈਲੀਫੋਰਨੀਆ ’ਚ 5.0 ਤੀਬਰਤਾ ਦਾ ਭੂਚਾਲ, Lax ’ਤੇ ਲੈਂਡਿੰਗ ਕਰ ਰਿਹਾ ਜਹਾਜ਼ ਮੁੜ ਹਵਾ ’ਚ ਚੁੱਕਿਆ; 40 ਤੋਂ ਵੱਧ ਆਫ਼ਟਰਸ਼ੌਕਸ ਦਰਜ    ਹਲਕਾਬੰਦੀ ਬਿੱਲ ’ਤੇ ਸਿਆਸੀ ਹਲਚਲ ਤੇਜ਼: ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਅੱਜ ਸਟਾਲਿਨ ਅਤੇ ਸ਼ਰਦ ਪਵਾਰ ਨਾਲ ਕਰਨਗੇ ਮੁਲਾਕਾਤ    ਮਾਨਸਾ ’ਚ ਐਂਬੂਲੈਂਸ ਨਾ ਮਿਲਣ ’ਤੇ ਰੇਹੜੀ ’ਤੇ ਹਸਪਤਾਲ ਪਹੁੰਚਾਈ ਲਾਸ਼, ਸਿਹਤ ਸੇਵਾਵਾਂ ’ਤੇ ਉੱਠੇ ਸਵਾਲ    ਮਾਨਸਾ ’ਚ ਐਂਬੂਲੈਂਸ ਨਾ ਮਿਲਣ ’ਤੇ ਰੇਹੜੀ ’ਤੇ ਹਸਪਤਾਲ ਪਹੁੰਚਾਈ ਲਾਸ਼, ਸਿਹਤ ਸੇਵਾਵਾਂ ’ਤੇ ਉੱਠੇ ਸਵਾਲ    ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ   
ਬਰੈਂਪਟਨ ਗੋਲ਼ੀਬਾਰੀ ਮਾਮਲੇ ’ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ
November 29, 2026
Brampton-Shooting-Peel-Regional-

ਬਰੈਂਪਟਨ ਗੋਲ਼ੀਬਾਰੀ ਮਾਮਲੇ ’ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Prabhsimran Singh / Brompton

ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਰੈਸਟੋਰੈਂਟ ਅੰਦਰ ਹੋਈ ਹਥਿਆਰਬੰਦ ਝੜਪ ਅਤੇ ਗੋਲ਼ੀਬਾਰੀ ਦੇ ਮਾਮਲੇ ਵਿੱਚ ਪੀਲ ਰੀਜਨਲ ਪੁਲੀਸ ਦੀ ਮੇਜਰ ਕਰਾਈਮ ਯੂਨਿਟ ਨੇ ਦੋ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ 29 ਸਾਲਾ ਪ੍ਰਭਜੋਤ ਨਾਗਰਾ ਅਤੇ 34 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਵੱਖ-ਵੱਖ ਗੰਭੀਰ ਦੋਸ਼ਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਪੁਲੀਸ ਅਨੁਸਾਰ ਇਹ ਘਟਨਾ 10 ਅਕਤੂਬਰ ਨੂੰ ਤੜਕੇ ਕਰੀਬ 1:27 ਵਜੇ ਏਅਰਪੋਰਟ ਰੋਡ ਅਤੇ ਕੋਟਰੇਲ ਬੁਲੇਵਾਰਡ ਨੇੜੇ ਸਥਿਤ ਇੱਕ ਰੈਸਟੋਰੈਂਟ ਵਿੱਚ ਵਾਪਰੀ ਸੀ। ਪੁਲੀਸ ਨੂੰ ਰੈਸਟੋਰੈਂਟ ਵਿੱਚ ਗੋਲ਼ੀ ਚੱਲਣ ਦੀ ਸੂਚਨਾ ਮਿਲੀ ਸੀ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਰੈਸਟੋਰੈਂਟ ਅੰਦਰ ਹੋਈ ਤਕਰਾਰ ਦੌਰਾਨ ਇੱਕ ਵਿਅਕਤੀ ਦੇ ਸਿਰ ’ਤੇ ਕਥਿਤ ਤੌਰ ’ਤੇ ਬੰਦੂਕ ਨਾਲ ਹਮਲਾ ਕੀਤਾ ਗਿਆ ਅਤੇ ਇਸੇ ਦੌਰਾਨ ਗੋਲ਼ੀ ਵੀ ਚਲਾਈ ਗਈ। ਇਸ ਘਟਨਾ ਵਿੱਚ ਪੀੜਤ ਜ਼ਖ਼ਮੀ ਹੋ ਗਿਆ ਸੀ, ਹਾਲਾਂਕਿ ਉਸ ਦੀਆਂ ਸੱਟਾਂ ਜਾਨਲੇਵਾ ਨਹੀਂ ਸਨ।ਮਾਮਲੇ ਦੀ ਜਾਂਚ ਕਰਦਿਆਂ ਪੁਲੀਸ ਨੇ 5 ਨਵੰਬਰ ਨੂੰ ਪਹਿਲੀ ਗ੍ਰਿਫ਼ਤਾਰੀ ਕੀਤੀ। ਇਸ ਦੌਰਾਨ ਬਰੈਂਪਟਨ ਦੇ ਰਹਿਣ ਵਾਲੇ 29 ਸਾਲਾ ਪ੍ਰਭਜੋਤ ਨਾਗਰਾ ਨੂੰ ਕਾਬੂ ਕੀਤਾ ਗਿਆ। ਉਸ ਖ਼ਿਲਾਫ਼ ਕਤਲ ਦੇ ਇਰਾਦੇ ਨਾਲ ਗੋਲ਼ੀ ਚਲਾਉਣ, ਹਥਿਆਰ ਦੀ ਲਾਪਰਵਾਹੀ ਨਾਲ ਵਰਤੋਂ ਕਰਨ, ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ, ਹਥਿਆਰ ਨਾਲ ਹਮਲਾ ਕਰਨ ਅਤੇ ਅਦਾਲਤੀ ਹੁਕਮਾਂ ਤੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਸਮੇਤ ਕਈ ਦੋਸ਼ ਲਾਏ ਗਏ ਹਨ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਜ਼ਮਾਨਤ ਸਬੰਧੀ ਸੁਣਵਾਈ ਲਈ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਬਰੈਂਪਟਨ ਦੀ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਦੂਜੀ ਗ੍ਰਿਫ਼ਤਾਰੀ 11 ਨਵੰਬਰ ਨੂੰ ਕੀਤੀ ਗਈ। ਪੁਲੀਸ ਨੇ ਬਰੈਂਪਟਨ ਦੇ ਹੀ ਰਹਿਣ ਵਾਲੇ 34 ਸਾਲਾ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਸ ਖ਼ਿਲਾਫ਼ ਹਮਲਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਹਨ। ਪੁਲੀਸ ਮੁਤਾਬਕ ਗੁਰਵਿੰਦਰ ਸਿੰਘ ਨੂੰ ਕੁਝ ਸ਼ਰਤਾਂ ਤਹਿਤ ਅੰਡਰਟੇਕਿੰਗ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਉਸ ਨੂੰ ਆਉਣ ਵਾਲੇ ਦਿਨਾਂ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਹੋਣਾ ਪਵੇਗਾ।ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਗੋਲ਼ੀਬਾਰੀ ਦੀ ਘਟਨਾ ਸਬੰਧੀ ਕੋਈ ਜਾਣਕਾਰੀ ਜਾਂ ਸਬੂਤ ਹਨ ਤਾਂ ਉਹ ਮੇਜਰ ਕਰਾਈਮ ਯੂਨਿਟ ਨਾਲ ਸੰਪਰਕ ਕਰਨ। ਉੱਥੇ ਹੀ ਕਾਨੂੰਨੀ ਪ੍ਰਕਿਰਿਆ ਤਹਿਤ ਅਦਾਲਤ ਵਿੱਚ ਦੋਸ਼ ਸਾਬਤ ਹੋਣ ਤੱਕ ਦੋਵਾਂ ਮੁਲਜ਼ਮਾਂ ਨੂੰ ਬੇਕਸੂਰ ਮੰਨਿਆ ਜਾਵੇਗਾ।

Brampton Shooting Peel Regional Police Punjabi Youth Arrested Prabhjot Nagra Gurwinder Singh Canada Crime News Restaurant Shooting Ontario Court Of Justice Brampton News


Recommended Posts