ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ
February 6, 2025
-

Rajni / Patiala

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ
ਪਟਿਆਲਾ, 6 ਫਰਵਰੀ:
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।
ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ 'ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੁੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

Powered by Froala Editor


Recommended Posts