ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ. ਬਲਬੀਰ ਸਿੰਘ
June 19, 2026
Bhagwant-Mann-Scheme

Dharaledar Bureau / Punjab

ਪਟਿਆਲਾ, 18 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਹੀਰਾ ਬਾਗ਼ (ਵਾਰਡ ਨੰਬਰ 26) ਅਤੇ ਤ੍ਰਿਪੜੀ (ਵਾਰਡ ਨੰਬਰ 8) ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ, ਸੰਤੁਸ਼ਟੀ ਅਤੇ ਸ਼ਰਧਾ ਦੇ ਭਾਵ ਦੇਖ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਬਜ਼ੁਰਗ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਆਸਾਨੀ ਨਾਲ ਪੂਰੀ ਕਰ ਸਕੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀਆਂ ਦੁਆਵਾਂ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਸਰਕਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਅਜਿਹੀਆਂ ਯੋਜਨਾਵਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ, ਸਗੋਂ ਸਰਕਾਰ ਅਤੇ ਜਨਤਾ ਦਰਮਿਆਨ ਭਰੋਸਾ ਵੀ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ।

Bhagwant Mann Scheme


Recommended Posts