ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਤੇਜ਼ ਰਫਤਾਰ ਟਰਾਲੀ ਨੇ ਮਾਰੂਤੀ ਵੈਨ ਨੂੰ ਮਾਰੀ ਟੱਕਰ, 9 ਨੌਜਵਾਨਾਂ ਦੀ ਮੌਤ
April 21, 2024
Road-Accident-Jaipur

Daily Dharaledar Bureau / Rajasthan

ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਬਰਾਤੀਆਂ ਨਾਲ ਭਰੀ ਹੋਈ ਵੈਨ ਨੂੰ ਤੇਜ਼ ਰਫਤਾਰ ਟਰਾਲੀ ਨੇ ਟੱਕਰ ਮਾਰ ਦਿੱਤੀ। ਜਿਸ ਵਿਚ 9 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਵੈਨ ਦੇ ਟੁਕੜੇ-ਟੁਕੜੇ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ।

ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਅਕਲੇਰ ਥਾਣਾ ਖੇਤਰ ਵਿੱਚ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਦੇ ਡੁੰਗਰੀ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੁਗਰਗਾਂਵ ਸਥਿਤ ਆਪਣੇ ਘਰ ਪਰਤ ਰਹੇ ਸਨ। ਇਸ ਦੌਰਾਨ NH 52 'ਤੇ ਪਚੋਲਾ ਨੇੜੇ ਇਕ ਟਰਾਲੀ ਨੇ ਮਾਰੂਤੀ ਵੈਨ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਥਾਣੇ ਤੋਂ ਕਰੀਬ 5 ਕਿਲੋਮੀਟਰ ਦੂਰ ਭੋਪਾਲ ਰੋਡ 'ਤੇ ਵਾਪਰਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਵੈਨ 'ਚ ਫਸੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ 9 ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਇੱਕ ਜ਼ਖਮੀ ਵਿਅਕਤੀ ਦਾ ਇਲਾਜ ਕੀਤਾ ਜਾ ਰਿਹਾ ਹੈ।

Road Accident Jaipur


Recommended Posts