Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ   
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
April 23, 2024
Punjab-Police-Avert-Possible-Tar

ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ

Daily Dharaledar Bureau / Jalandhar

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। 
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ 'ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ 'ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Punjab Police Avert Possible Target Killing In Jammu And Kashmir A Member Of A Pakistan based Terror Module Arrested


Recommended Posts