ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ   
ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ
June 15, 2024
Two-Cadets-Of-Punjab-s-Maharaja-

ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਵਧਾਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ

Daily Dharaledar Bureau / Chandigarh

ਚੰਡੀਗੜ੍ਹ, 15 ਜੂਨ:


ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ ਵਿੱਚ  ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। 


ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿੱਚ ਹੋਈ ਕੰਬਾਈਂਡ ਗ੍ਰੈਜੂਏਸ਼ਨ ਪਰੇਡ (ਸੀਜੀਪੀ) ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਦੱਸਣਯੋਗ ਹੈ ਕਿ ਇਸ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਮ., ਏ.ਡੀ.ਸੀ. ਵੱਲੋਂ ਕੀਤਾ ਗਿਆ।


ਤਰਨ ਤਾਰਨ ਵਾਸੀ ਫਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ, ਜਦੋਂਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿਚ ਸ਼ਾਮਲ ਹੋਣਗੇ।


ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ 160 ਸਾਬਕਾ ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵੱਖ-ਵੱਖ ਵਿੰਗਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚ 21 ਅਫ਼ਸਰ ਭਾਰਤੀ ਹਵਾਈ ਸੈਨਾ, 121 ਅਫ਼ਸਰ ਭਾਰਤੀ ਫੌਜ ਅਤੇ 18 ਅਫ਼ਸਰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ 69 ਸਾਬਕਾ ਕੈਡਿਟ ਤਿੰਨਾਂ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਲੈ ਰਹੇ ਹਨ।


ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. ਨੇ ਕੈਡਿਟਾਂ ਨੂੰ ਕਮਿਸ਼ਨਡ ਅਫਸਰ ਬਣਨ 'ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਅਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ।


ਕੈਪਸ਼ਨ: ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਕੰਬਾਈਂਡ ਗ੍ਰੈਜੂਏਸ਼ਨ ਪਰੇਡ ਬਾਅਦ ਆਪਣੇ ਮਾਪਿਆਂ ਨਾਲ ਕੰਵਰਨੂਰ ਸਿੰਘ ਅਤੇ ਅਨੀਸ਼ ਪਾਂਡੇ।

Powered by Froala Editor

Two Cadets Of Punjab s Maharaja Ranjit Singh Preparatory Institute Touched The Sky


Recommended Posts