Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ
August 20, 2024
The-Chief-Minister-Paid-Obeisanc

ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

Daily Dharaledar Bureau / Nanded (maharashtra)

ਨਾਂਦੇੜ (ਮਹਾਰਾਸ਼ਟਰ), 20 ਅਗਸਤ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।


ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿੱਚੋਂ ਇੱਕ ਪਵਿੱਤਰ ਸਥਾਨ ਹੈ, ਜਿੱਥੋਂ ਕੌਮ ਨੂੰ ਅਧਿਆਤਮਕ, ਅਲੌਕਿਕ ਅਤੇ ਨੈਤਿਕ ਤਾਕਤ ਤੇ ਰਹਿਨੁਮਾਈ ਮਿਲਦੀ ਹੈ।  ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਨੇ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਨੇ ਆਪਣੇ ਜੀਵਨ ਦਾ ਲੰਮਾ ਸਮਾਂ ਇਸ ਪਵਿੱਤਰ ਸਥਾਨ ’ਤੇ ਹੀ ਗੁਜ਼ਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਦਾ ਮੌਕਾ ਪਾ ਕੇ ਉਹ ਖ਼ੁਦ ਨੂੰ ਵਡਭਾਗਾ ਸਮਝਦੇ ਹਨ।


ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਮਨ ਪਸੰਦ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੀ ਪਰਵਾਹ ਕੀਤੇ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਵੀ ਪਰਮਾਤਮਾ ਦਾ ਧੰਨਵਾਦ ਕੀਤਾ।


ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਹੋਣ ਵਾਲੀ ਮੁੰਬਈ ਫੇਰੀ ਦੌਰਾਨ ਉੱਘੇ ਉਦਯੋਗਪਤੀਆਂ ਅਤੇ ਬਾਲੀਵੁੱਡ ਸਿਤਾਰਿਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਕਸਦ ਉਦਯੋਗ ਅਤੇ ਫਿਲਮ ਜਗਤ ਦੀਆਂ ਵੱਡੀਆਂ ਹਸਤੀਆਂ ਵਿੱਚ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਭਾਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਫਿਲਮ ਸਿਟੀ ਸਥਾਪਤ ਕਰਨ ਲਈ ਇੱਕ ਪ੍ਰੋਜੈਕਟ ਲੈ ਕੇ ਆ ਰਹੀ ਹੈ, ਜਿਸ ਲਈ ਇਹ ਵਿਚਾਰ-ਵਟਾਂਦਰਾ ਇੱਕ ਪ੍ਰੇਰਕ ਵਜੋਂ ਕੰਮ ਕਰੇਗਾ।


Powered by Froala Editor

The Chief Minister Paid Obeisance At Takht Sri Hazur Sahib Nanded


Recommended Posts