*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੱਛਮੀ ਬੰਗਾਲ ਵਿੱਚ ਡਿਊਟੀ ਦੌਰਾਨ ਫੌਜੀ ਦੀ ਹੋਈ ਸੀ ਮੌਤ
August 31, 2024
The-Soldier-Died-While-On-Duty-I

ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

Lovepreet Singh / Punjab

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਖੁਰਦ ਦੇ ਬੀਐਸਐਫ ਦੇ ਜਵਾਨ ਦੀ ਪਛਮੀ ਬੰਗਾਲ ਵਿੱਚ ਡਿਊਟੀ ਦੌਰਾਨ ਬੀਤੇ ਦਿਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਸੀ। ਉਸ ਦੀ ਮ੍ਰਿਤਕ ਦੇਹ ਅੱਜ ਜਦੋਂ ਬਕਸੇ ਵਿੱਚ ਬੰਦ ਹੋ ਕੇ ਪਿੰਡ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਰੋ ਰੋ ਬੁਰਾ ਹਾਲ ਹੋ ਰਿਹਾ ਸੀ। ਉੱਥੇ ਹੀ ਅੱਜ ਪਿੰਡ ਉਦੋਵਾਲੀ ਖੁਰਦ ਦੇ ਸ਼ਮਸ਼ਾਨ ਘਾਟ ਵਿੱਚ ਮ੍ਰਿਤਕ ਫੌਜੀ ਜਵਾਨ ਬਲਜਿੰਦਰ ਸਿੰਘ ਉਮਰ ਕਰੀਬ (47) ਸਾਲ ਪੁੱਤਰ ਸਵਰਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਇਸ ਮੌਕੇ ਬੀਐਸਐਫ ਦੀ 27 ਬਟਾਲੀਅਨ ਸ਼ਿਕਾਰ ਮਾਛੀਆਂ ਦੇ ਕਮਾਂਡਟ ਮਾਨ ਸਿੰਘ,ਮ੍ਰਿਤਕ ਫੌਜੀ ਜਵਾਨ ਦੇ ਪਿਤਾ ਸਵਰਨ ਸਿੰਘ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਗੁਰਦੀਪ ਸਿੰਘ ਰੰਧਾਵਾ, ਅਤੇ ਹੋਰ ਫੌਜ ਦੇ ਅਧਿਕਾਰੀਆਂ ਵੱਲੋਂ ਰੀਤ ਮਲਾਵਾਂ ਭੇਟ ਕੀਤੀਆਂ ਗਈਆਂ। ਫੌਜ ਦੇ ਅਧਿਕਾਰੀਆਂ ਵੱਲੋਂ ਸ਼ਹੀਦ ਫੌਜੀ ਜਵਾਨ ਦੇ ਪੁੱਤਰ ਨੂੰ ਤਿਰੰਗਾ ਭੇਂਟ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਵੱਲੋਂ ਅਰਦਾਸ ਬੇਨਤੀ ਕਰਨ ਉਪਰੰਤ ਸ਼ਹੀਦ ਬਲਜਿੰਦਰ ਸਿੰਘ ਦੀ ਚਿਤਾ ਨੂੰ ਮੁੱਖ ਅਗਨੀ ਉਹਨਾਂ ਦੇ ਵਿਦੇਸ਼ ਕਨੇਡਾ ਤੋਂ ਆਏ ਛੋਟੇ ਪੁੱਤਰ ਯੁਵਰਾਜ ਸਿੰਘ ਵੱਲੋ ਦੇਣ ਉਪਰੰਤ ਬੀਐਸ ਦੇ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। 


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹੀਦ ਹੈਡ ਕਾਂਸਟੇਬਲ ਬਲਜਿੰਦਰ ਸਿੰਘ ਤੇ ਪਿਤਾ ਸਵਰਨ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਬੇਟਾ ਵੈਸਟ ਬੰਗਾਲ ਦੇ ਰਾਏਗੰਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ ਜਿੱਥੇ ਬੀਤੇ ਦੋ ਦਿਨ ਪਹਿਲਾਂ ਉਸ ਦੀ ਅਚਾਨਕ ਤਬੀਅਤ ਵਿਗੜੀ ਤਾਂ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਪਰ ਡਾਕਟਰਾਂ ਵੱਲੋਂ ਕਾਫੀ ਜਦੋ ਜਹਿਦ ਕਰਨ ਤੋਂ ਬਾਅਦ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਸ਼ਹੀਦ ਫੌਜੀ ਬਲਜਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਇਸ ਮੌਕੇ ਹਲਕਾ ਆਗੂ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਕ ਸਬੰਧੀਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।

Powered by Froala Editor

The Soldier Died While On Duty In West Bengal


Recommended Posts