ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਿਆ ਜਾਇਜ਼ਾ
September 6, 2024
A-Review-Of-The-Efforts-Being-Ma

ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ਦਾ ਦੌਰਾ

Daily Dharaledar Bureau / New Delhi

ਨਵੀਂ ਦਿੱਲੀ, 06 ਸਤੰਬਰ


ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ਼੍ਰੀ ਜਸਵੰਤ ਸਿੰਘ ਜ਼ਫ਼ਰ ਵੱਲੋਂ ਪੰਜਾਬ ਭਵਨ, ਨਵੀਂ ਦਿੱਲੀ ਵਿਖੇ ਸਥਿਤ ਸਾਹਿਤ ਕੇਂਦਰ ਦਾ ਅੱਜ ਦੌਰਾ ਕੀਤਾ ਗਿਆ। ਇਸ ਮੌਕੇ ਦਫ਼ਤਰ ਦੇ ਨਿਰੀਖਣ ਤੋਂ ਇਲਾਵਾ ਉਹਨਾਂ ਵੱਲੋਂ ਪੰਜਾਬ ਭਵਨ ਦੇ ਬੀ ਬਲਾਕ ਵਿਚ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਗਿਆ । ਉਹਨਾਂ ਵਿਭਾਗ ਦੇ ਸਥਾਨਕ ਦਫਤਰ ਦੀ ਇੰਚਾਰਜ ਸ੍ਰੀਮਤੀ ਕਰੁਣਾ ਵੱਲੋਂ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ । ਇਸ ਤੋਂ ਇਲਾਵਾ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ, ਸ਼੍ਰੀਮਤੀ ਸ਼ਰੂਤੀ ਸਿੰਘ (ਆਈ.ਏ.ਐੱਸ.) ਅਤੇ  ਡਿਪਟੀ ਰੈਜ਼ੀਡੈਂਟ ਕਮਿਸ਼ਨਰ, ਸ਼੍ਰੀਮਤੀ ਅਸਿਤਾ ਸ਼ਰਮਾ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਸਮੁੱਚੇ ਪੰਜਾਬ ਭਵਨ ਵਿਚ ਪੰਜਾਬੀ ਸਾਹਿਤ, ਸੱਭਿਆਚਾਰ ਦੇ ਮਾਧਿਅਮ ਨਾਲ ਦਿੱਖ ਵਧਾਉਣ ਬਾਰੇ ਵੱਖ-ਵੱਖ ਸੰਭਾਵਨਾਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪੰਜਾਬ ਭਵਨ ਦੀ ਡਿਓਢੀ, ਵਰਾਂਡੇ ਅਤੇ ਕਮਰਿਆਂ ਵਿਚ ਪੰਜਾਬ ਦੇ ਮਹਾਨ ਸਾਹਿਤਕਾਰਾਂ ਦੇ ਪੋਸਟਰ ਅਤੇ ਰਚਨਾਵਾਂ ਲਗਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਤੇ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ ਸ਼੍ਰੀ ਆਲੋਕ ਚਾਵਲਾ ਦੀ ਮੌਜੂਦ ਸਨ।


Powered by Froala Editor

A Review Of The Efforts Being Made By The Language Department For The Promotion Of Punjabi


Recommended Posts