ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਪੰਜਾਬ ਦੇ ਉਦਯੋਗ ਮੰਤਰੀ ਵੱਲੋਂ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
October 10, 2024
Expressing-Grief-Over-Ratan-Tata

Daily Dharaledar Bureau / Chandigarh


ਚੰਡੀਗੜ੍ਹ, 10 ਅਕਤੂਬਰ: 


ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਦੇ ਨਾਮੀਂ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੇ ਇਕ "ਕੀਮਤੀ ਰਤਨ" ਖੋ ਲਿਆ ਹੈ, ਜਿਸਦੀ ਭਰਪਾਈ ਕਰਨੀ ਮੁਸ਼ਕਿਲ ਹੈ। 


ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਰਤਨ ਟਾਟਾ ਨੇ ਦੇਸ਼ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਉਨ੍ਹਾਂ ਵੱਲੋਂ ਕੀਤੇ ਕੰਮ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਪ੍ਰੇਰਨਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਤਨ ਟਾਟਾ ਆਪਣੀ ਸਾਦਗੀ, ਮਿਹਨਤ ਅਤੇ ਇਮਾਨਦਾਰੀ ਲਈ ਲੋਕ ਮਨਾਂ ਵਿੱਚ ਹਮੇਸ਼ਾਂ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਜਾਨਵਰਾਂ ਪ੍ਰਤੀ ਰਤਨ ਟਾਟਾ ਦੇ ਪਿਆਰ ਅਤੇ ਹਮਦਰਦੀ ਨੂੰ ਵੀ ਸਦਾ ਯਾਦ ਕੀਤਾ ਜਾਂਦਾ ਰਹੇਗਾ। 


ਉਦਯੋਗ ਮੰਤਰੀ ਨੇ ਕਿਹਾ ਕਿ ਆਧੁਨਿਕ ਭਾਰਤ ਦੇ ਸਨਅਤੀ ਖੇਤਰ ਦੀ ਇਸ ਨਾਮੀਂ ਸਖਸ਼ੀਅਤ ਦੇ ਤੁਰ ਜਾਣ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ। 

 

ਤਰੁਨਪ੍ਰੀਤ ਸਿੰਘ ਸੌਂਦ ਨੇ ਟਾਟਾ ਪਰਿਵਾਰ ਦੇ ਸਾਰੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਰੱਬ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।

Powered by Froala Editor

Expressing Grief Over Ratan Tata s Death From Punjab Industries Minister


Recommended Posts