Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਬਠਿੰਡਾ‘ਚ ਜਹਾਜ਼ ਕਰੈਸ਼, ਇੱਕ ਵਿਅਕਤੀ ਦੀ ਮੌਤ
May 7, 2025
-

S M Singh / Bathinda

Repoter..S M Singh

ਬਠਿੰਡਾ‘ਚ ਜਹਾਜ਼ ਕਰੈਸ਼, ਇੱਕ ਵਿਅਕਤੀ ਦੀ ਮੌਤ


ਬਠਿੰਡਾ, 7 ਮਈ
ਪਾਕਿਸਤਾਨ ‘ਤੇ ਭਾਰਤ ਦੇ ਆਪ੍ਰੇਸ਼ਨ ਹਵਾਈ ਹਮਲੇ ਦੌਰਾਨ ਬੀਤੀ ਦੇਰ ਰਾਤ ਬਠਿੰਡਾ ਦੇ ਖੇਤਾਂ ਵਿੱਚ ਜਹਾਜ਼ ਕਰੈਸ਼ ਹੋਣ ਦੀਆਂ ਰਿਪੋਰਟਾਂ ਹਨ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖਮੀ ਹੋ ਗਏ। ਮ੍ਰਿਤਕ ਵਿਅਕਤੀ ਦਾ ਨਾਮ ਗੋਵਿੰਦ ਦੱਸਿਆ ਜਾ ਰਿਹਾ ਹੈ ਅਤੇ ਇਹ ਖੁਲਾਸਾ ਹੋਇਆ ਹੈ ਕਿ ਉਹ ਹਰਿਆਣਾ ਦੇ ਚਰਖੀ ਦਾਦਰੀ ਦਾ ਰਹਿਣ ਵਾਲਾ ਸੀ। ਇਹ ਘਟਨਾ ਗੋਨਿਆਣਾ ਮੰਡੀ ਨੇੜਲੇ ਪਿੰਡ ਅਕਲੀਆਂ ਕਲਾਂ ਦੀ ਹੈ।
ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਮੀਡੀਆ ਨੂੰ 2 ਕਿਲੋਮੀਟਰ ਦੂਰ ਰੋਕ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਹ ਵੀ ਨਹੀਂ ਦੱਸਿਆ ਗਿਆ ਕਿ ਇਹ ਜਹਾਜ਼ ਕਿਸਦਾ ਹੈ।
ਇਸ ਘਟਨਾ ਦੀਆਂ ਕੁਝ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਖੇਤਾਂ ਵਿੱਚ ਇੱਕ ਵੱਡੀ ਚੀਜ਼ ਸੜਦੀ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਇੱਕ ਵਿਅਕਤੀ ਕਹਿ ਰਿਹਾ ਹੈ ਕਿ ਜਹਾਜ਼ ਰਾਤ 1.30 ਵਜੇ ਖੇਤਾਂ ਵਿੱਚ ਕਰੈਸ਼ ਹੋ ਗਿਆ ਹੈ। ਜਦੋਂ ਲੋਕ ਇੱਥੇ ਪਹੁੰਚੇ, ਤਾਂ ਇੱਕ ਧਮਾਕਾ ਹੋਇਆ। ਵੀਡੀਓ ਵਿੱਚ ਫਾਇਰ ਬ੍ਰਿਗੇਡ ਦੇ ਅਧਿਕਾਰੀ ਵੀ ਅੱਗ ਬੁਝਾਉਂਦੇ ਦਿਖਾਈ ਦੇ ਰਹੇ ਹਨ।

Powered by Froala Editor


Recommended Posts