ਪ੍ਰਧਾਨ ਮੰਤਰੀ ਨੇ ਹੜ੍ਹ ਪੀੜਤਾਂ ਲਈ ਹਾਸੋਹੀ " /> ਧੜੱਲੇਦਾਰ ਬਿਊਰੋ

ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਪ੍ਰਧਾਨ ਮੰਤਰੀ ਨੇ ਹੜ੍ਹ ਪੀੜਤਾਂ ਲਈ ਹਾਸੋਹੀਣਾ ਪੈਕੇਜ ਐਲਾਨ ਕਰਕੇ ਪੰਜਾਬ ਦਾ ਮਜ਼ਾਕ ਉਡਾਇਆ: ਅਜੀਤਪਾਲ ਕੋਹਲੀ
September 10, 2025
-

Bhavika / Patiala

ਧੜੱਲੇਦਾਰ ਬਿਊਰੋ

ਪ੍ਰਧਾਨ ਮੰਤਰੀ ਨੇ ਹੜ੍ਹ ਪੀੜਤਾਂ ਲਈ ਹਾਸੋਹੀਣਾ ਪੈਕੇਜ ਐਲਾਨ ਕਰਕੇ ਪੰਜਾਬ ਦਾ ਮਜ਼ਾਕ ਉਡਾਇਆ: ਅਜੀਤਪਾਲ ਕੋਹਲੀ

ਪਟਿਆਲਾ, 10 ਸਤੰਬਰ 2025 :

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰਧਾਨ ਮੰਤਰੀ 'ਤੇ ਤੰਜ ਕੱਸਦਿਆਂ ਕਿਹਾ ਕਿ ਪਿਛਲੇ 15 ਦਿਨਾਂ ਤੋਂ ਸਾਰਾ ਪੰਜਾਬ ਹੜ੍ਹ ਵਿਚ ਰੁਲ ਰਿਹਾ ਹੈ। ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਵੱਡਾ ਪੈਕੇਜ ਦੇਣਗੇ, ਪਰ 1600 ਕਰੋੜ ਦਾ ਐਲਾਨ ਕਰਕੇ ਪੰਜਾਬੀਆਂ ਨਾਲ ਮਜ਼ਾਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੇ ਲੋਕ ਪ੍ਰਧਾਨ ਮੰਤਰੀ ਕੋਲੋਂ ਘੱਟੋ-ਘੱਟ 20 ਹਜ਼ਾਰ ਕਰੋੜ ਰੁਪਏ ਦੀ ਮੰਗ ਕਰ ਰਹੇ ਸਨ। ਜਦਕਿ ਨੁਕਸਾਨ ਇਸ ਤੋਂ ਵੀ ਵੱਧ ਹੋਇਆ ਹੈ। ਅਜੀਤਪਾਲ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਲੋਕਾਂ ਦੀ ਅਸਲ ਵਾਰਸ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ ਕੀਤਾ ਹੈ। ਨਾਲ ਹੀ "ਜਿਸ ਦਾ ਖੇਤ, ਉਸ ਦੀ ਰੇਤ" ਨੀਤੀ ਲਾਗੂ ਕਰਕੇ 31 ਦਸੰਬਰ ਤੱਕ ਕਿਸਾਨਾਂ ਨੂੰ ਬਿਨਾਂ ਪਰਮਿਟ ਆਪਣੀ ਜ਼ਮੀਨ ਤੋਂ ਰੇਤ ਚੁੱਕਣ ਦੀ ਛੂਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਮੁੜ ਪੈਰਾਂ 'ਤੇ ਖੜਾ ਕਰਨ ਲਈ ਪੂਰਾ ਜਤਨ ਕੀਤਾ ਹੈ, ਜਦਕਿ ਭਾਜਪਾ ਸਿਰਫ਼ ਗੱਲਾਂ ਹੀ ਮਾਰਦੀ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪ੍ਰਨੀਤ ਕੌਰ ਤੇ ਜੈ ਇੰਦਰ ਕੌਰ ਜਦੋਂ ਸੱਤਾ 'ਚ ਸਨ, ਤਾਂ ਇਨ੍ਹਾਂ ਨੇ 25 ਸਾਲਾਂ 'ਚ ਘੱਗਰ ਲਈ ਕੁਝ ਨਹੀਂ ਕੀਤਾ। ਹੁਣ ਪੱਤਰ ਲਿਖ ਕੇ ਦਿਖਾ ਰਹੇ ਹਨ ਕਿ ਵੱਡਾ ਕੰਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ 20 ਹਜ਼ਾਰ ਕਰੋੜ ਦੀ ਮੰਗ ਕਰ ਰਿਹਾ ਸੀ, ਪਰ ਇਹ 1600 ਕਰੋੜ ਦੇ ਪੈਕੇਜ ਨੂੰ ਵੱਡਾ ਕਦਮ ਦੱਸ ਰਹੇ ਹਨ, ਜਿਸ ਨਾਲ ਇਨ੍ਹਾਂ ਦੀ ਕਿਸਾਨ ਵਿਰੋਧੀ ਸੋਚ ਸਾਫ਼ ਝਲਕਦੀ ਹੈ।

Powered by Froala Editor


Recommended Posts