October 14, 2025
Rajni / Sri Nagar
Reporter..Rajni
ਕੁਪਵਾੜਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ, ਘੁਸਪੈਠ ਦੀ ਕੋਸ਼ਿਸ਼ ਨਾਕਾਮ
ਸ਼੍ਰੀਨਗਰ, 14 ਅਕਤੂਬਰ 2025 :
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਐਲਓਸੀ ਨੇੜੇ ਚੱਲ ਰਹੇ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ। ਇਹ ਕਾਰਵਾਈ ਸੋਮਵਾਰ ਸ਼ਾਮ ਤੋਂ ਕੁੰਭਕੜੀ ਜੰਗਲ ਖੇਤਰ ਵਿੱਚ ਜਾਰੀ ਸੀ, ਜਿੱਥੇ ਅੱਤਵਾਦੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ। ਸੁਰੱਖਿਆ ਬਲਾਂ ਨੇ ਤੁਰੰਤ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਢੇਰ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਕੁਲਗਾਮ ਦੇ ਗੁੱਡਰ ਜੰਗਲ ਵਿੱਚ ਅਜਿਹੇ ਹੀ ਆਪਰੇਸ਼ਨ ਵਿੱਚ ਦੋ ਅੱਤਵਾਦੀ ਮਾਰੇ ਗਏ ਸਨ, ਜਿਨ੍ਹਾਂ ‘ਚੋਂ ਇੱਕ ਦੀ ਪਛਾਣ ਲਸ਼ਕਰ-ਏ-ਤੋਇਬਾ ਨਾਲ ਜੁੜੇ ਆਮਿਰ ਅਹਿਮਦ ਡਾਰ ਵਜੋਂ ਹੋਈ ਸੀ।
Powered by Froala Editor