ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਨੌਜਵਾਨਾਂ ਦੀ ਤਾਕਤ ਨਾਲ ਸੂਬੇ ਨੂੰ ਨਵੀਂ ਦਿਸ਼ਾ: ਨਾਇਬ ਸਿੰਘ ਸੈਣੀ
February 21, 2026
-

Rajni / Chandigarh

ਚੰਡੀਗੜ੍ਹ ਵਿੱਚ ਇਕ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨਾਂ ਦੀ ਸੋਚ ਅਤੇ ਉਨ੍ਹਾਂ ਦੀ ਸਕਾਰਾਤਮਕ ਤਾਕਤ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਪੰਜਾਬ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਹਰਿਆਣਾ ਵਿੱਚ ਨਸ਼ਾ ਵਿਰੋਧੀ ਮੁਹਿੰਮਾਂ, ਮੈਰਾਥਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਯੁਵਕਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਰਹੀ ਹੈ, ਜਦਕਿ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕੇਂਦਰ ਦੀਆਂ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਤਰੱਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਆਏ ਹਨ। ਹਰਿਆਣਾ ਵਿੱਚ ਪਾਰਦਰਸ਼ੀ ਤਰੀਕੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਖੇਡਾਂ ਵਿੱਚ ਵੀ ਖਿਡਾਰੀਆਂ ਨੂੰ ਵੱਡੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਸਰਕਾਰ ਦਾ ਮਕਸਦ ਨੌਜਵਾਨਾਂ ਨੂੰ ਮਜ਼ਬੂਤ ਕਰਕੇ ਸੂਬੇ ਨੂੰ ਵਿਕਾਸ ਦੀ ਨਵੀਂ ਉਚਾਈਆਂ ਤੱਕ ਲੈ ਜਾਣਾ ਹੈ।


Recommended Posts