ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਮੋਦੀ ਦੀ ਇਜ਼ਰਾਈਲ ਯਾਤਰਾ ‘ਤੇ ਇਨਕਲਾਬੀ ਕੇਂਦਰ ਦਾ ਤਿੱਖਾ ਵਿਰੋਧ
February 27, 2026
-

S M Singh / Bathinda

ਇਨਕਲਾਬੀ ਕੇਂਦਰ ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਯਾਤਰਾ ਦੀ ਤਿੱਖੀ ਆਲੋਚਨਾ ਕਰਦਿਆਂ ਇਸਨੂੰ ਲੋਕ ਹਿਤਾਂ ਦੇ ਵਿਰੁੱਧ ਕਦਮ ਕਰਾਰ ਦਿੱਤਾ ਹੈ। ਸੂਬਾ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਗਾਜ਼ਾ ਵਿੱਚ ਵਧ ਰਹੀ ਹਿੰਸਾ ਅਤੇ ਫ਼ਲਸਤੀਨੀ ਲੋਕਾਂ ਦੀ ਦੁੱਖਦਾਈ ਹਾਲਤ ਦੇ ਮੱਦੇਨਜ਼ਰ ਇਹ ਦੌਰਾ ਗਲਤ ਸੰਕੇਤ ਦਿੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਅਗਵਾਈ ਹੇਠ ਹੋ ਰਹੀਆਂ ਕਾਰਵਾਈਆਂ ‘ਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਸੰਗਠਨ ਦੇ ਆਗੂਆਂ ਨੇ ਕਿਹਾ ਕਿ ਭਾਰਤ ਵੱਲੋਂ ਇਜ਼ਰਾਈਲ ਨਾਲ ਵਧਦੇ ਰੱਖਿਆ ਸੌਦੇ ਦੇਸ਼ ਦੇ ਟੈਕਸ ਦਾਤਾਵਾਂ ਦੇ ਪੈਸੇ ਨੂੰ ਹਥਿਆਰਾਂ ‘ਤੇ ਖਰਚਣ ਵੱਲ ਧੱਕ ਰਹੇ ਹਨ। ਉਨ੍ਹਾਂ ਚਿੰਤਾ ਜਤਾਈ ਕਿ ਡਰੋਨ, ਮਿਜ਼ਾਇਲ ਅਤੇ ਨਿਗਰਾਨੀ ਸਾਜੋ-ਸਾਮਾਨ ਦੀ ਖਰੀਦ ਨਾਲ ਭਾਰਤ ਅਮਰੀਕਾ-ਇਜ਼ਰਾਈਲ ਧੁਰੇ ਦੇ ਨੇੜੇ ਹੋ ਰਿਹਾ ਹੈ, ਜਿਸਦਾ ਅਸਰ ਖੇਤੀ ਅਤੇ ਆਰਥਿਕ ਨੀਤੀਆਂ ‘ਤੇ ਵੀ ਪੈ ਸਕਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਭਾਰਤ ਫੌਜੀ ਸਹਿਯੋਗ ‘ਤੇ ਮੁੜ ਵਿਚਾਰ ਕਰੇ, ਫ਼ਲਸਤੀਨ ਦੇ ਹੱਕ ਵਿੱਚ ਸਪੱਸ਼ਟ ਮੌਕਫ਼ ਲਵੇ ਅਤੇ ਗਾਜ਼ਾ ਵਿੱਚ ਜੰਗਬੰਦੀ ਲਈ ਅੰਤਰਰਾਸ਼ਟਰੀ ਕੋਸ਼ਿਸ਼ਾਂ ਦਾ ਸਮਰਥਨ ਕਰੇ।


Recommended Posts